Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 240 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

240 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਮੁਕੇਰੀਆਂ / ਦਸੂਹਾ (ਚੌਧਰੀ) 

10 ਜਨਵਰੀ : ਮਾਨਯੋਗ ਜਿਲਾ ਪੁਲਿਸ ਮੁੱਖੀ  ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮਨਪ੍ਰੀਤ ਸਿੰਘ ਢਿੱਲੋ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਨਸ਼ਾ ਵੇਚਣ ਵਾਲਿਆ ਖਿਲਾਫ ਵੱਡੀ ਮੁਹਿਮ ਦੌਰਾਨ ਏ.ਐਸ.ਆਈ ਜਗਜੀਤ ਸਿੰਘ 256/ਹੁਸ਼ਿ: ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਹਨਾ ਪਾਸੋ 240 ਗ੍ਰਾਮ ਨਸੀਲਾ ਪਦਾਰਥ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ।

ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਪ੍ਰੈਸਕਾਨਫਰੈਸ ਨੂੰ ਸੰਬੋਧਨ ਕਰਦਿਆ ਇੰਸ: ਬਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਮੁਕੇਰੀਆਂ ਨੇ ਦੱਸਿਆ ਹੈ ਕਿ ਮਿਤੀ 09.01.2023 ਨੂੰ ਏ.ਐਸ.ਆਈ ਜਗਜੀਤ ਸਿੰਘ 256/ਹੁਸ਼ਿ: ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਪੁਆਰਾ ਮੋੜ ਮੁਕੇਰੀਆਂ ਮੌਜੂਦ ਸੀ ਤਾਂ ਇੱਕ ਮੌਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਨੂੰ ਭੱਜਣ ਲੱਗਾ ਅਤੇ ਜਿਸ ਨੇ ਆਪਣੀ ਜੇਬ ਵਿਚੋਂ ਵਜਨਦਾਰ ਮੋਮੀ ਲਿਫਾਫਾ ਸੜਕ ਪਰ ਸੁੱਟ ਦਿੱਤਾ। ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਪਵਨ ਕੁਮਾਰ ਪੁੱਤਰ ਸਤਪਾਲ ਅਤਰੀ ਵਾਸੀ ਫਰੈਡਜ ਕਲੋਨੀ ਮੁਕੇਰੀਆਂ ਥਾਣਾ ਮੁਕੇਰੀਆਂ ਜਿਲਾ ਹੁਸ਼ਿਆਰਪੁਰ ਦੱਸਿਆ ।ਜਿਸ ਵੱਲੋ ਸੁੱਟੇ ਗਏ ਲਿਫਾਫੇ ਨੂੰ ਚੈੱਕ ਕਰਨ ਤੇ ਉਸ ਵਿੱਚੋਂ 240 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ। ਜਿਸ ਤੇ ਮੁਕੱਦਮਾ ਨੰਬਰ 06 ਮਿਤੀ 09.01.2023 ਜੁਰਮ 22-61-85 NDPS ACT ਥਾਣਾ ਮੁਕੇਰੀਆ ਦਰਜ ਰਜਿਸਟਰ ਕੀਤਾ ਗਿਆ ।ਦੋਸ਼ੀ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ।