Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ – ਕਾਂਤੀ ਰਾਣੀ

ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ – ਕਾਂਤੀ ਰਾਣੀ

ਫਗਵਾੜਾ (ਲਾਲੀ ਦਾਦਰ )

* ਕਿਹਾ – ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਰੋਕਣ ਮਾਪੇ

10 ਜਨਵਰੀ : ਥਾਣਾ ਰਾਵਲਪਿੰਡੀ ਇੰਚਾਰਜ ਕਾਂਤੀ ਰਾਣੀ ਨੇ ਇਲਾਕੇ ‘ਚ ਚਾਈਨਾ ਡੋਰ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਥਾਣਾ ਖੇਤਰ ‘ਚ ਜੋ ਵੀ ਚਾਈਨਾ ਡੋਰ ਦੀ ਵਿਕਰੀ ਕਰੇਗਾ ਉਸਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਚਾਈਨਾ ਡੋਰ ਦੀ ਵਿਕਰੀ ਉੱਪਰ ਪੂਰੀ ਤਰ੍ਹਾਂ ਰੋਕ ਲਗਾਈ ਹੋਈ ਹੈ ਕਿਉਂਕਿ ਇਹ ਡੋਰ ਜਾਨਲੇਵਾ ਸਾਬਿਤ ਹੋ ਰਹੀ ਹੈ ਅਤੇ ਬਹੁਤ ਸਾਰੇ ਹਾਦਸੇ ਇਸ ਡੋਰ ਨਾਲ ਹੋ ਚੁੱਕੇ ਹਨ ਜਿਸ ਨਾਲ ਨਾ ਸਿਰਫ ਇਨਸਾਨ ਬਲਕਿ ਜਾਨਵਰਾਂ ਨੂੰ ਵੀ ਜਾਨ ਗੁਆਉਣੀ ਪਈ ਹੈ। ਉਹਨਾਂ ਕਿਹਾ ਕਿ ਜੋ ਕੋਈ ਵੀ ਚਾਈਨਾ ਡੋਰ ਵੇਚਦਾ ਫੜਿਆ ਗਿਆ ਤਾਂ ਉਸਦੇ ਖਿਲਾਫ ਪੁਲਿਸ ਕੇਸ ਦਰਜ ਕੀਤਾ ਜਾਵੇਗਾ। ਥਾਣਾ ਇੰਚਾਰਜ ਕਾਂਤੀ ਰਾਣੀ ਨੇ ਦੱਸਿਆ ਕਿ ਚਾਈਨਾ ਡੋਰ ਦੀ ਵਿਕਰੀ ਸੀ.ਆਰ.ਪੀ.ਸੀ. ਐਕਟ 1973 ਦੇ ਰੂਲ 144 ਅਧੀਨ ਗੈਰ ਕਾਨੂੰਨੀ ਕਰਾਰ ਦਿੱਤੀ ਗਈ ਹੈ। ਉਹਨਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਸੁਚੇਤ ਕੀਤਾ ਕਿ ਆਪਣੇ ਬੱਚਿਆਂ ਨੂੰ ਪਤੰਗ ਉਡਾਉਣ ਸਮੇਂ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਸਖਤੀ ਨਾਲ ਰੋਕਣ ਕਿਉਂਕਿ ਚਾਈਨਾ ਡੋਰ ਪਲਾਸਟਿਕ ਨਾਲ ਬਣੀ ਹੁੰਦੀ ਹੈ ਅਤੇ ਇਹ ਜਿੰਦਗੀ ਲਈ ਖਤਰਾ ਬਣ ਸਕਦੀ ਹੈ।
ਤਸਵੀਰ – ਐਸ.ਆਈ. ਕਾਂਤੀ ਰਾਣੀ ਐਸ.ਐਚ.ਓ. ਰਾਵਲਪਿੰਡੀ