Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਚੋਰਾਂ ਨੇ ਪਿੰਡ ਬਰੂਹੀ ਦੇ ਦੋ ਸਕੂਲਾਂ ਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ 

ਚੋਰਾਂ ਨੇ ਪਿੰਡ ਬਰੂਹੀ ਦੇ ਦੋ ਸਕੂਲਾਂ ਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ 

ਗੜ੍ਹਦੀਵਾਲਾ (ਚੌਧਰੀ) 

10 ਜਨਵਰੀ : ਪਿੰਡ ਬਰੂਹੀ ਦੇ ਐਲੀਮੈਂਟਰੀ ਤੇ ਮਿਡਲ ਸਕੂਲ ਵਿਖੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੁੱਖ ਅਧਿਆਪਕਾ ਮਨਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਜਦੋਂ ਉਹ ਸਕੂਲ ਆਏ ਤਾਂ ਉਨ੍ਹਾਂ ਨੇ ਸਾਰੇ ਕਮਰਿਆਂ ਦੇ ਤਾਲੇ ਟੁੱਟੇ ਹੋਏ ਦੇਖੇ ਜਦੋਂ ਉਨ੍ਹਾਂ ਨੇ ਕਮਰਿਆਂ ਵਿਚ ਜਾ ਕੇ ਦੇਖਿਆ ਤਾਂ ਸਾਰਾ ਸਮਾਂ ਇਧਰ-ਉਧਰ ਬਿਖਰਿਆ ਪਿਆ ਸੀ ਅਤੇ ਦਫ਼ਤਰ ਵਿਚੋਂ ਕੈਮਰਾ ਡੀਵੀਆਰ, ਐੱਲਈਡੀ 3 ਪ੍ਰੋਜੈਕਟਰਾਂ ਦੇ ਸਪੀਕਰ, 3 ਸਮਾਰਟ ਐੱਲਈਡੀ, 2 ਬਲਿਊ ਟੂਥ ਅਤੇ ਸਪੀਕਰ, ਕੰਪਿਊਟਰ ਲੰਬਾਟਰੀ ‘ਚੋਂ ਦੋ ਬੈਟਰੀਆਂ, ਇਕ ਯੂਪੀਐੱਸ, ਰਸੋਈ ‘ਚੋਂ 1 ਸਲੰਡਰ, 2 ਪਤੀਲੇ, 1 ਕੂਕਰ, 1ਕੁਇੰਟਲ ਚਾਵਲ ਅਤੇ ਹੋਰ ਸਮਾਨ ਚੋਰੀ ਹੋ ਚੁੱਕਾ ਸੀ। ਇਸੇ ਤਰ੍ਹਾਂ ਸਾਇੰਸ ਲੈਬ ‘ਚੋਂ ਦੋ ਮਾਈਕ੍ਰੋ ਸਕੋਪ, ਸਕੂਲ ਦੀਆਂ ਸਾਰੀਆਂ ਟੂਟੀਆਂ ਤੇ ਮੋਟਰ ਦਾ ਸਟਾਰਟਰ ਵੀ ਲਾਹ ਕੇ ਲੈ ਗਏਚੋਰ। ਇਸੇ ਤਰਾਂ ਗੌਰਮਿੰਟ ਪ੍ਰਾਇਮਰੀ ਸਕੂਲ ਬਰੂਹੀ ਵਿਚ ਵੀ ਚੋਰਾਂ ਨੇ ਇਕ ਸਲੰਡਰ ਤੇ ਇਕ ਕੂਕਰ ਅਤੇ ਸਕੂਲ ‘ਚ ਲਗੇ ਹੋਏ ਚਾਰ ਕੈਮਰਿਆਂ ਦੀ ਭੰਨ ਤੋੜ ਕੀਤੀ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਘਟਨਾ ਬਾਰੇ ਆਪਣੇ ਉੱਚ ਅਧਿਕਾਰੀਆਂ ਤੇ ਪੁਲਸ ਨੂੰ ਕੇ ਸੂਚਿਤ ਕਰ ਦਿੱਤਾ ਹੈ।