Prime Punjab Times

Latest news
ਬਟਾਲਾ ‘ਚ ਗੂੰਜਿਆ “ਜੈ ਪਰਸ਼ੁਰਾਮ”: ਅਕਸ਼ਯ ਤ੍ਰਿਤੀਆ ‘ਤੇ ਭਗਤੀ ਦਾ ਵਿਸ਼ਾਲ ਮੇਲਾ ਬਟਾਲਾ ‘ਚ ਪੁਲਿਸ ਦੇ ਵੱਡੇ ਫੇਰਬਦਲ: ਨਿਡਰ ਅਫਸਰ ਸੁਖਇੰਦਰ ਸਿੰਘ ਨੇ ਸੰਭਾਲਿਆ ਸਿਟੀ ਡੀਐਸਪੀ ਦਾ ਚਾਰਜ ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ... ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ*
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ,ਹੁਸ਼ਿਆਰਪੁਰ ਵਿਖੇ ਐਨ.ਐਸ.ਐਸ.ਕੈਂਪ ਦੀਆਂ ਤਿਆਰੀਆ ਜੋਰਾਂ ਸ਼ੋਰਾਂ ਤੇ

ਖਾਲਸਾ ਕਾਲਜ ਗੜ੍ਹਦੀਵਾਲਾ,ਹੁਸ਼ਿਆਰਪੁਰ ਵਿਖੇ ਐਨ.ਐਸ.ਐਸ.ਕੈਂਪ ਦੀਆਂ ਤਿਆਰੀਆ ਜੋਰਾਂ ਸ਼ੋਰਾਂ ਤੇ

ਗੜ੍ਹਦੀਵਾਲਾ(ਚੌਧਰੀ) 

11 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਐੱਨ.ਅੇੱਸ.ਐੱਸ. ਦੇ 7 ਰੋਜ਼ਾ ਕੈਂਪ ਦਾ ਮਿਤੀ 12 ਜਨਵਰੀ, 2023 ਨੂੰ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਦੇ ਦੌਰਾਨ ਵਿਦਿਆਰਥੀਆਂ ਦੇ ਬੌਧਿਕ ਅਤੇ ਮੌਲਿਕ ਵਿਕਾਸ ਲਈ ਵੱਖੋ-ਵੱਖਰੇ ਪ੍ਰੋਗਰਾਮ ਉਲੀਕੇ ਜਾਣਗੇ। ਜਿਸ ਵਿੱਚ ਵਿਦਿਆਰਥੀ ਕੁਦਰਤ ਨਾਲ ਜੁੜ ਕੇ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਸੰਬੰਧੀ ਨਵੇਂ ਤਰੀਕਿਆਂ ਤੋਂ ਜਾਣੂੰ ਕਰਵਾਏ ਜਾਣਗੇ। ਵਿਦਿਆਰਥੀਆਂ ਨੂੰੁੰ ਚੰਗੇ ਨਾਗਰਿਕ ਬਣਾਉਣ ਅਤੇ ਸਮਾਜ ਵਿੱਚ ਬਹੁਪੱਖੀ ਰੋਲ ਅਦਾ ਕਰਨ ਲਈ ਵਿਸ਼ੇਸ਼ ਲੈਕਚਰਾਂ ਦਾ ਆਯੋਜਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਯੂਨਿਟ ਵਲੋਂ ਵੱਖ-ਵੱਖ ਪਿੰਡਾਂ ਚ ਜਾ ਕੇ ਸਮਾਜਿਕ ਭਲਾਈ ਦੇ ਕੰਮ ਕੀਤੇ ਜਾਣਗੇ। ਵਿਦਿਆਰਥੀਆਂ ਦੀ ਬਹੁਪੱਖੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰਤਿਯੋਗਤਾਵਾਂ ਅਤੇ ਸਭਿੳਾਚਾਰਕ ਪ੍ਰਤਿਭਾ ਨੁੰ ਨਿਖਾਰਨ ਲਈ ਪ੍ਰਤਿਯੋਗਤਾਵਾਂ ਅਤੇ ਕਈ ਪ੍ਰਕਾਰ ਦੇ ਪ੍ਰੋਗਰਾਮ ਵੀ ਉਲੀਕੇ ਗਏ ਹਨ। ਇਸ ਕੈਂਪ ਦੇ ਮੁੱਖ ਮੰਤਵ ‘ਸਵੱਛ ਭਾਰਤ ਅਭਿਆਨ ਅਤੇ ਫਿੱਟ ਇੰਡੀਆ ਕੈਪਅਨ’ ਦੀ ਪੂਰਤੀ ਲਈ ਖ਼ਾਲਸਾ ਕਾਲਜ ਦੇ ਐਨ.ਐਸ.ਐਸ. ਯੂਨਿਟ ਵਲੋਂ ਤਿਆਰੀਆ ਜੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ।ਇਸ ਕੈਂਪ ਦੀ ਜਾਣਕਾਰੀ ਡਾ. ਰਾਬੀਆ ਸ਼ਰਮਾ ਅਤੇ ਪ੍ਰੋ. ਦਲਜੀਤ ਕੌਰ ਐਨ.ਐੱਸ.ਐੱਸ ਇੰਚਾਰਜ ਵਲੋਂ ਦਿੱਤੀ ਗਈ।

error: copy content is like crime its probhihated