ਦਸੂਹਾ (ਚੌਧਰੀ)
12 ਜਨਵਰੀ : ਆਈ.ਕੇ.ਜੀ.ਪੰਜਾਬ ਟੈਕਨੀਕਲ ਯੂਨੀਵਰਸਿਟੀ ਦੁਆਰਾ ਸਥਾਪਿਤ ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਸ੍ਰੀਮਤੀ ਅਤੇ ਸ੍ਰੀ ਬਲਦੇਵ ਸਿੰਘ ਢੀਂਡਸਾ ਸਪੋਰਟਸ ਕੰਪਲੈਕਸ ਵਿਖੇ ਧੀਆਂ ਦੀ ਲੋਹੜੀ ਅਧੀਨ ਲੋਹੜੀ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਸ਼ਬਨਮ ਕੌਰ ਨੇ ਕੀਤੀ ਅਤੇ ਚੇਅਰਮੈਨ ਚੌ. ਕੁਮਾਰ ਸੈਣੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਤੇ ਵਿਦਿਆਰਥੀਆਂ ਵਲੋ ਲੋਹੜੀ ਦੇ ਲੋਕ -ਗੀਤਾਂ ਤੇ ਅਧਾਰਿਤ ਰੰਗਾਂ- ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਚੌ. ਕੁਮਾਰ ਸੈਣੀ ਨੇ ਬੋਲਦਿਆਂ ਕਿਹਾ ਕਿ ਹੁਣ ਦੇ ਬਦਲੇ ਸਮੇਂ ਅਨੁਸਾਰ ਲੜਕਿਆਂ ਦੀ ਥਾਂ ਧੀਆਂ ਦੀ ਲੋਹੜੀ ਦਾ ਚਲਨ ਸ਼ੁਰੂ ਹੋ ਗਿਆ ਹੈ। ਉਹਨਾ ਸਾਰੇ ਵਿਦਿਆਰਥੀਆਂ ਨੂੰ ਨਵੇਂ ਸਾਲ, ਲੋਹੜੀ ਅਤੇ ਮਾਘੀ ਦੀਆਂ ਵਧਾਈਆਂ ਵਜੋਂ ਅਸ਼ੀਰਵਾਦ ਦਿੱਤਾ ਕਿ ਉਹ ਆਪਣੀ ਜ਼ਿੰਦਗੀ ਵਿੱਚ ਸਫ਼ਲ ਹੋਣ ਅਤੇ ਚੰਗੇ ਨਾਗਰਿਕ ਬਣਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ. ਓ. ਡੀ. ਰਾਜੇਸ਼ ਕੁਮਾਰ, ਆਈ. ਟੀ. ਵਿਭਾਗ ਦੇ ਫਕਿਲਟੀ ਮੈਂਬਰ ਮਨਪ੍ਰੀਤ ਕੌਰ, ਰਣਜੋਧ ਕੌਰ, ਅਨੀਤਾ ਰਾਣੀ, ਜਸਵਿੰਦਰ ਕੌਰ, ਫੈਸ਼ਨ ਵਿਭਾਗ ਦੇ ਮਨਜੀਤ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੈਡੀਕਲ ਵਿਭਾਗ ਦੇ ਰੋਮਾਨੀ ਗੋਸਵਾਮੀ, ਜਗਰੂਪ ਕੌਰ, ਸ਼ੀਨਾ, ਪ੍ਰਿਯੰਕਾ, ਕਮਰਸ ਵਿਭਾਗ ਦੇ ਗੁਰਜੀਤ ਕੌਰ, ਸੋਨਮ ਸਲਾਰੀਆ, ਗੁਰਿੰਦਰਜੀਤ ਕੌਰ, ਰਮਨਪ੍ਰੀਤ ਕੌਰ , ਲਖਵਿੰਦਰ ਕੌਰ, ਨਵਿੰਦਰ ਸਿੰਘ, ਧਨਵੀਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ : ਕੇ. ਐਮ. ਐਸ. ਕਾਲਜ ਦੇ ਚੇਅਰਮੈਨ ਚੌ. ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਫ਼ਕਿਲਟੀ ਮੈਂਬਰ ਅਤੇ ਵਿਦਿਆਰਥੀ








