Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪੁਲਿਸ ਲਾਈਨਜ਼ ਹੁਸ਼ਿਆਰਪੁਰ ’ਚ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ

ਪੁਲਿਸ ਲਾਈਨਜ਼ ਹੁਸ਼ਿਆਰਪੁਰ ’ਚ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ

ਹੁਸ਼ਿਆਰਪੁਰ(ਬਿਊਰੋ) 

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਲਹਿਰਾਉਣਗੇ ਰਾਸ਼ਟਰੀ ਝੰਡਾ
ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਤਾਇਨਾਤ ਕਰਨ ਤੇ ਥਰਮਲ ਸਕੈਨਿੰਗ ਦੇ ਦਿੱਤੇ ਨਿਰਦੇਸ਼
ਅਧਿਕਾਰੀ ਤੇ ਕਰਮਚਾਰੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਣ ਡਿਊਟੀ : ਡਿਪਟੀ ਕਮਿਸ਼ਨਰ

12 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪੁਲਿਸ ਲਾਈਨਜ਼ ਹੁਸ਼ਿਆਰਪੁਰ ਵਿਚ ਮਨਾਏ ਜਾਦ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਮਿਹਨਤ ਤੇ ਲਗਨ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ (ਹੈਡਕੁਆਟਰ) ਮਨਜੀਤ ਕੌਰ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਸਮਾਰੋਹ ਸਬੰਧੀ ਜਿਥੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਚਿਤ ਵਿਵਸਥਾ ਕਰਨ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਇਸ ਦੌਰਾਨ ਸਿਹਤ ਵਿਭਾਗ ਨੂੰ ਨਿਰਦੇਸ ਦਿੱਤੇ ਕਿ ਉਹ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਮੈਡੀਕਲ ਟੀਮ ਤਾਇਨਾਤ ਕਰਨ ਅਤੇ ਸਾਰਿਆਂ ਦੀ ਥਰਮਲ ਸਕੈਨਿੰਗ ਯਕੀਨੀ ਬਣਾਉਣ। ਇਸ ਤੋਂ ਇਲਾਵਾ ਮਾਸਕ ਦਾ ਵੀ ਉਚਿਤ ਪ੍ਰਬੰਧ ਰੱਖਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਸਿਹਤ ਵਿਭਾਗ ਵਲੋਂ ਆਮ ਆਦਮੀ ਕਲੀਨਿਕ, ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਨੂੰ ਦਰਸਾਉਂਦੀ, ਨਗਰ ਨਿਗਮ ਵਲੋਂ ਸਵੱਛ ਭਾਰਤ ਅਭਿਆਨ, ਭੂਮੀ ਅਤੇ ਜਲ ਸੁਰੱਖਿਆ ਵਿਭਾਗ ਵਲੋਂ ਮਾਈਕ੍ਰੋ ਇਰੀਗੇਸ਼ਨ ਤੋਂ ਇਲਾਵਾ ਵਣ ਵਿਭਾਗ ਅਤੇ ਰੋਜ਼ਗਾਰ ਵਿਭਾਗ ਵਲੋਂ ਵੀ ਵੱਖ-ਵੱਖ ਜਾਗਰੂਕਤਾ ਝਾਕੀਆਂ ਕੱਢੀਆਂ ਜਾਣਗੀਆਂ।
ਕੋਮਲ ਮਿੱਤਲ ਨੇ ਕਿਹਾ ਕਿ ਇਸ ਮਹੱਤਵਪੂਰਨ ਦਿਵਸ ’ਤੇ ਵਿਲੱਖਣ ਪ੍ਰਾਪਤੀਆਂ ਵਾਲੀਆਂ ਹਸਤੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ, ਜਿਸ ਲਈ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ  ਅਧੀਨ ਵਧੀਆ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸੂਚੀਆਂ ਸਮੇਂ ਸਿਰ ਸਬੰਧਤ ਦਫਤਰ ਵਿਚ ਪਹੁੰਚਾਉਣ। ਉਨ੍ਹਾਂ ਸਮਾਗਮ ਵਾਲੀ ਜਗ੍ਹਾ ’ਤੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਅਸਥਾਈ ਪਖਾਨੇ, ਬਿਜਲੀ ਕੁਨੈਕਸ਼ਨ, ਬੈਂਡ, ਵਿਭਾਗਾਂ ਵਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਂਡਿੰਗ, ਪੁਰਸਕਾਰਾਂ ਦੀ ਵੰਡ, ਪ੍ਰਸੰਸਾ ਪੱਤਰਾਂ ਦੀ ਵੰਡ, ਪੰਡਾਲ ਦੀ ਸਜਾਵਟ, ਰਿਹਰਸਲਾਂ ਆਦਿ ਵੱਖ-ਵੱਖ ਕੰਮਾਂ ਸਬੰਧੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਪੁਲਿਸ, ਐਨ.ਸੀ.ਸੀ., ਸਕਾਊਟਸ ਗਾਈਡ ਦੀਆਂ ਟੁਕੜੀਆਂ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਅਭਿਆਸ ਕਰਵਾਉਣ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਰੋਹ ਦੌਰਾਨ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਮਾਸ ਪੀ.ਟੀ. ਸ਼ੋਅ ਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ, ਜਿਸ ਲਈ ਹੁਣ ਤੋਂ ਇਹ ਪ੍ਰੋਗਰਾਮ ਪੇਸ਼ ਕਰਨ ਵਾਲੇ ਸਕੂਲਾਂ ਦੀ ਚੋਣ ਕਰ ਲਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਨੂੰ ਯਾਦਗਾਰੀ ਬਣਾਇਆ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।