Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਟੋਲਪਲਾਜਾ ਮਾਨਗੜ੍ਹ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ

ਟੋਲਪਲਾਜਾ ਮਾਨਗੜ੍ਹ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ) 

12 ਜਨਵਰੀ  : ਅੱਜ ਟੋਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲਾ ਹੁਸ਼ਿਆਰਪੁਰ ਵੱਲੋਂ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰ ਸਿੰਘ ਚੁਤਾਲਾ, ਪਰਮਜੀਤ ਸਿੰਘ ਭੁੱਲਾ ਜ਼ਿਲਾ ਪ੍ਰਧਾਨ ਅਤੇ ਜਗਦੀਪ ਸਿੰਘ ਜੱਗੀ ਗਿੱਲ ਜ਼ੋਨ ਪ੍ਰਧਾਨ ਗਰਨਾ ਸਾਹਿਬ ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਲਾਏ ਧਰਨੇ ਦੌਰਾਨ ਕਿਸਾਨਾਂ ਤੋਂ ਮਜ਼ਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਰੋਸ ਪ੍ਰਦਰਸ਼ਨ ਕੀਤਾ।ਆਗੂਆਂ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਅੱਜ ਕਾਫੀ ਦਿਨ ਬੀਤ ਜਾਣ ‘ਤੇ ਵੀ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀ ਸਾਰ ਨਹੀਂ ਲਈ, ਜਿਸ ਕਾਰਨ ਪੰਜਾਬ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕਰਨ ਕਰ ਕੇ ਸਰਕਾਰ ਦਾ ਦੋਗਲੀ ਨੀਤੀ ਵਾਲਾ ਚਿਹਰਾ ਸਾਹਮਣੇ ਆ ਚੁੱਕਾ ਹੈ। ਜਿਸ ਕਾਰਨ ਅੱਜ ਸੂਬੇ ਦੀ ਕਿਸਾਨੀ ਤੇ ਕਿਰਤੀ ਜਮਾਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਕਿਸਾਨਾਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ,ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇ, ਫੈਕਟਰੀਆਂ ਵੱਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ, ਤਰਨਤਾਰਨ ਡੀ.ਸੀ. ਦਫਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜ਼ਦੂਰ ਦੋ ਪਰਿਵਾਰ ਨੂੰ ਨੌਕਰੀ ਤੋਂ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੋਰ ਲਟਕਾਉਣ ਦੀ ਕੋਸ਼ਿਸ਼ ਕੀਤੀ ਤਾਂ ਸੰਘਰਸ਼ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਸੰਦੀਪ ਝਿੰਗੜ, ਰਾਜਵੀਰ ਝਿੰਗੜ, ਨਿਸ਼ਾ, ਕੁਲਵਿੰਦਰ ਕੌਰ, ਰੇਖਾ, ਨੀਲਮ, ਗੁਰਬਚਨ ਕੌਰ, ਪੂਜਾ ਰਾਣੀ, ਕਸ਼ਮੀਰ ਕੌਰ, ਨੀਤੂ, ਨੀਲਮ ਰਾਣੀ, ਦਲਜੀਤ ਕੌਰ, ਰੁਪਿੰਦਰ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਗੁਰਜੀਤ ਕੌਰ, ਬਲਵਿੰਦਰ ਕੌਰ, ਜਸਵਿੰਦਰ ਕੌਰ, ਜਸਵੀਰ ਕੌਰ, ਰਣਜੀਤ ਕੌਰ, ਕਮਲੇਸ਼ ਕੌਰ, ਬਲਜੀਤ ਕੌਰ, ਕਮਲੇਸ਼ ਕੌਰ, ਕਮਲਜੀਤ ਕੌਰ, ਸਨਦੀਪ, ਕੁਲਦੀਪ ਕੌਰ, ਬਲਵੀਰ ਕੌਰ ਆਦਿ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜਦੂਰ ਹਾਜਰ ਸਨ।