Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਬਾਲ ਵਾਟਿਕਾ ਸਕੂਲ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ

ਬਾਲ ਵਾਟਿਕਾ ਸਕੂਲ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ

ਗੜ੍ਹਦੀਵਾਲਾ (ਚੌਧਰੀ) 

13 ਜਨਵਰੀ : ਲੋਹੜੀ ਉੱਤਰੀ ਭਾਰਤ ਦਾ ਇੱਕ ਮਹੱਤਵਪੂਰਨ ਤਿਉਹਾਰ ਹੈ। ਇਹ ਤਿਉਹਾਰ 13 ਜਨਵਰੀ ਨੂੰ ਮਨਾਇਆ ਜਾਂਦਾ ਹੈ। ਲੋਹੜੀ ਦਾ ਤਿਉਹਾਰ ਫ਼ਸਲਾਂ ਨਾਲ ਜੁੜਿਆ ਹੋਇਆ ਹੈ। ਇਸੇ ਲਈ ਲੋਹੜੀ ਨੂੰ ਕਿਸਾਨ ਲਈ ਸਭ ਤੋਂ ਮਹੱਤਵਪੂਰਨ ਤਿਉਹਾਰ ਮੰਨਿਆ ਜਾਂਦਾ ਹੈ। ਲੋਹੜੀ ਕਿਸਾਨਾਂ ਲਈ ਨਵਾਂ ਸਾਲ ਹੈ। ਇਸ ਦੇ ਨਾਲ ਹੀ ਲੋਹੜੀ ਦੇ ਤਿਉਹਾਰ ਨਾਲ ਕਈ ਮਿਥਿਹਾਸਕ ਕਹਾਣੀਆਂ ਵੀ ਜੁੜੀਆਂ ਹੋਈਆਂ ਹਨ। ਇਸ ਵਿਚ ਦੁੱਲਾ ਭੱਟੀ ਦੀ ਕਹਾਣੀ ਸਭ ਤੋਂ ਮਹੱਤਵਪੂਰਨ ਮੰਨੀ ਜਾਂਦੀ ਹੈ। ਲੋਹੜੀ ਦੇ ਤਿਉਹਾਰ ਵਿੱਚ, ਪਵਿੱਤਰ ਅੱਗ ਬਾਲੀ ਜਾਂਦੀ ਹੈ ਅਤੇ ਸਾਰੇ ਲੋਕ ਇਸਦੇ ਆਲੇ ਦੁਆਲੇ ਇਕੱਠੇ ਹੁੰਦੇ ਹਨ। ਅੱਗ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਇਸ ਵਿੱਚ ਤਿਲ, ਮੂੰਗਫਲੀ, ਰਿਉੜੀ ਆਦਿ ਸਮੱਗਰੀ ਪਾਈ ਜਾਂਦੀ ਹੈ। ਬਾਲ ਵਾਟਿਕਾ ਸਕੂਲ ਫਤਿਹਪੁਰ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਪਵਿੱਤਰ ਅੱਗ ਜਲਾ ਕੇ ਸਾਰਿਆਂ ਦੀ ਖੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕੀਤੀ ਗਈ। ਬਾਲ ਵਾਟਿਕਾ ਹਰ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਉਂਦੀ ਹੈ। ਇਸ ਦਿਨ ਸਮੂਹ ਸਟਾਫ਼ ਵੱਲੋਂ ਗਿੱਧਾ, ਭੰਗੜਾ ਅਤੇ ਲੋਹੜੀ ਦੇ ਗੀਤ ਗਾਏ ਗਏ। ਬਾਲ ਵਾਟਿਕਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ,ਡਾਇਰੈਕਟਰ ਮੈਡਮ ਰਿੰਪੀ ਡਡਵਾਲ ਜੀ, ਸਕੂਲ ਦੀ ਪ੍ਰਿੰਸੀਪਲ ਮੈਡਮ ਸੁਖਜਿੰਦਰ ਕੌਰ ਨੇ ਸਭ ਨੂੰ ਮੂੰਗਫਲੀ, ਰਿਉੜੀਆਂ ਵੰਡੀਆਂ ਅਤੇ ਸਭ ਨੂੰ ਲੋਹੜੀ ਦੀ ਵਧਾਈ ਦਿੱਤੀ।