Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸਾਹਿਬਜਾਦਿਆਂ ਦੀ ਯਾਦ ਨੂੰ ਸਮਰਪਿਤ 53ਵਾਂ ਸਲਾਨਾ ਖੇਡ ਮੇਲਾ 22 ਤੋਂ 

ਸਾਹਿਬਜਾਦਿਆਂ ਦੀ ਯਾਦ ਨੂੰ ਸਮਰਪਿਤ 53ਵਾਂ ਸਲਾਨਾ ਖੇਡ ਮੇਲਾ 22 ਤੋਂ 

ਫਗਵਾੜਾ ( ਲਾਲੀ ਦਾਦਰ)

14 ਜਨਵਰੀ : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਚਾਰੇ ਸਾਹਿਬਜਾਦਿਆਂ ਦੀ ਦੀ ਨਿੱਘੀ ਯਾਦ ‘ਚ 53ਵਾਂ ਸਲਾਨਾ ਖੇਡ ਮੇਲਾ 22 ਤੋਂ 29 ਜਨਵਰੀ ਤੱਕ ਪਿੰਡ ਸਾਹਨੀ ਤਹਿਸੀਲ ਫਗਵਾੜਾ ਵਿਖੇ ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸ੍ਰੀ ਗੁਰੂ ਤੇਗ ਬਹਾਦੁਰ ਸਪੋਰਟਸ ਕਲੱਬ ਦੇ ਪ੍ਰਧਾਨ ਬਹਾਦੁਰ ਸਿੰਘ ਨੇ ਦੱਸਿਆ ਕਿ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਖੇਡ ਮੇਲੇ ਦਾ ਸ਼ੁੱਭ ਆਰੰਭ ਹੋਵੇਗਾ। ਸ਼ੇਰੇ ਪੰਜਾਬ ਨੌਜਵਾਨ ਸਭਾ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਖੇਡ ਮੇਲੇ ਦੌਰਾਨ ਫੁਟਬਾਲ ਮੁਕਾਬਲੇ ‘ਚ ਓਪਨ ਪੱਧਰ ਦੀ ਜੇਤੂ ਟੀਮ ਨੂੰ 45 ਹਜਾਰ ਰੁਪਏ ਨਗਦ ਦੇ ਨਾਲ ਟਰਾਫੀ ਅਤੇ ਉਪ ਜੇਤੂ ਟੀਮ ਨੂੰ 35 ਹਜਾਰ ਰੁਪਏ ਨਗਦ ਦੇ ਨਾਲ ਟਰਾਫੀ ਭੇਂਟ ਕੀਤੀ ਜਾਵੇਗੀ। ਇਸ ਤੋਂ ਇਲਾਵਾ ਤੀਸਰੇ ਨੰਬਰ ਦੀ ਟੀਮ ਨੂੰ 15 ਹਜਾਰ ਰੁਪਏ ਤੇ ਚੌਥੇ ਨੰਬਰ ਦੀ ਟੀਮ ਨੂੰ 11 ਹਜਾਰ ਰੁਪਏ ਨਗਦ ਇਨਾਮ ਦਿੱਤਾ ਜਾਵੇਗਾ। ਇਸੇ ਤਰ੍ਹਾਂ 55 ਕਿਲੋ ਭਾਰ ਵਰਗ ਦੇ ਫੁਟਬਾਲ ਮੁਕਾਬਲੇ ‘ਚ 16 ਟੀਮਾਂ ਭਾਗ ਲੈਣਗੀਆਂ। ਜਿਹਨਾਂ ਵਿਚੋਂ ਜੇਤੂ ਟੀਮ ਨੂੰ 21 ਹਜਾਰ ਰੁਪਏ, ਉਪ ਜੇਤੂ ਟੀਮ ਨੂੰ 17 ਹਜਾਰ ਰੁਪਏ ਤੋਂ ਇਲਾਵਾ ਤੀਸਰੇ ਨੰਬਰ ਦੀ ਟੀਮ ਨੂੰ 11 ਹਜਾਰ ਰੁਪਏ ਤੇ ਚੌਥੇ ਨੰਬਰ ਦੀ ਟੀਮ ਨੂੰ 7 ਹਜਾਰ ਰੁਪਏ ਨਗਦ ਇਨਾਮ ਭੇਂਟ ਕੀਤਾ ਜਾਵੇਗਾ। ਟੂਰਨਾਮੈਂਟ ‘ਚ ਭਾਗ ਲੈਣ ਲਈ ਟੀਮਾਂ 20 ਜਨਵਰੀ ਨੂੰ ਸਵੇਰੇ 10 ਤੋਂ ਸ਼ਾਮ 3.15 ਵਜੇ ਤੱਕ ਸਰਕਾਰੀ ਹਾਈ ਸਕੂਲ ਸਾਹਨੀ ਦੀ ਖੇਡ ਗਰਾਉਂਡ ‘ਚ ਇਕ ਹਜਾਰ ਰੁਪਏ ਐਂਟਰੀ ਫੀਸ ਜਮਾ ਕਰਵਾ ਸਕਦੀਆਂ ਹਨ। ਉਹਨਾਂ ਦੱਸਿਆ ਕਿ ਖਿਡਾਰੀਆਂ ਲਈ ਚਾਹ ਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ।