Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਕਠਿਨ ਸਮੇਂ ਦੋਰਾਨ ਕੀਤੀਆਂ ਡਿਉਟੀਆਂ ਲਈ ਸਮੂਹ ਮੁਲਾਜ਼ਮਾਂ ਨੂੰ ਦਿੱਤੇ ਪ੍ਰਸ਼ੰਸਾ ਪੱਤਰ

ਕਠਿਨ ਸਮੇਂ ਦੋਰਾਨ ਕੀਤੀਆਂ ਡਿਉਟੀਆਂ ਲਈ ਸਮੂਹ ਮੁਲਾਜ਼ਮਾਂ ਨੂੰ ਦਿੱਤੇ ਪ੍ਰਸ਼ੰਸਾ ਪੱਤਰ

ਗੜ੍ਹਦੀਵਾਲਾ (ਚੌਧਰੀ) 

14 ਜਨਵਰੀ : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮੋਹਿੰਦਰ ਸਿੰਘ ਜੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਅਤੇ ਡਾ. ਹਰਜੀਤ ਸਿੰਘ ਐਸ.ਐਮ.ਓ. ਭੂੰਗਾ ਜੀ ਨੇ ਕੋਵਿਡ-19 ਮਹਾਮਾਰੀ ਦੋਰਾਨ ਕਠਿਨ ਸਮੇਂ ਵਿੱਚ ਕੀਤੀਆਂ ਡਿਊਟੀਆਂ ਲਈ ਸਮੂਹ ਹੈਲਥ ਮੁਲਾਜ਼ਮਾਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤੇ ਗਏ।
ਇਸ ਮੋਕੇ ਡਾ. ਹਰਜੀਤ ਸਿੰਘ ਜੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੋਰਾਨ ਸਿਹਤ ਵਿਭਾਗ ਪੀਐਚਸੀ ਭੂੰਗਾ ਦੇ ਸਮੂਹ ਮੁਲਾਜ਼ਮਾਂ ਨੇ ਤਨ ਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾਈਆਂ ਸਨ। ਇਸ ਮੌਕੇ ਸਿਹਤ ਵਿਭਾਗ ਭੂੰਗਾ ਦੇ ਸਾਰੇ ਹੀ ਮੁਲਾਜ਼ਮਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦਿਆਂ ਆਮ ਲੋਕਾਂ ਦੀ ਸਿਹਤ ਦਾ ਪੂਰਾ ਧਿਆਨ ਰਖਿਆ ਅਤੇ ਬਣਦੀਆਂ ਜ਼ਰੂਰੀ ਸਹੁਲਤਾਂ ਲੋਕਾਂ ਤੱਕ ਪਹੁੰਚਾਣੀਆਂ ਕੀਤੀਆਂ। ਸਮੇਂ ਸਮੇਂ ਤੇ ਇਸ ਮਹਾਮਾਰੀ ਪ੍ਰਤੀ ਲੋਕਾਂ ਨੂੰ ਆਪਣੀ ਸਿਹਤ ਦਾ ਪੂਰਾ ਧਿਆਨ ਰੱਖਣ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਾ. ਜਗਤਾਰ ਸਿੰਘ ਨੇ ਸਮੂਹ ਮੈਡੀਕਲ ਅਫਸਰ, ਫਾਰਮੇਸੀ ਅਫਸਰ, ਲੈਬ ਟੈਕਨੀਸ਼ੀਅਨ ਫਾਰਮੇਸੀ ਅਫਸਰ, ਸਟਾਫ ਨਰਸਾਂ ਸੁਪਰਵਾਈਜਰ ਮੇਲ ਅਤੇ ਫੀਮੇਲ, ਮਲਟੀਪਰਪਰਜ ਹੈਲਥ ਵਰਕਰ ਮੇਲ ਅਤੇ ਫੀਮੇਲ,ਸੀ.ਐਚ. ੳ. ਆਸ਼ਾ ਫੈਸੀਲੀਟੇਟਰ, ਆਸ਼ਾ ਵਰਕਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਇਸ ਮੌਕੇ ਡਾ. ਭੂਪਿੰਦਰ, ਡਾ. ਰਾਕੇਸ਼ ਕੁਮਾਰ, ਡਾ. ਸ਼ਿਵਾਨੀ, ਡਾ. ਅਮਰਦੀਪ ਭੇਲਾ, ਅਮਨਦੀਪ ਕੋਰ, ਮਨਜੀਤ ਸਿੰਘ, ਜਸਤਿੰਦਰ ਸਿੰਘ, ਸੰਜੀਵ ਕੁਮਾਰ, ਗੁਰਦੀਪ ਸਿੰਘ, ਰਾਜੇਸ਼ ਕੁਮਾਰੀ, ਅਮਿਤ ਸ਼ਰਮਾ , ਉਮੇਸ਼ ਕੁਮਾਰ ਪਰਮਜੀਤ ਕੌਰ ਸਹਿਤ ਸਮੂਹ ਸਟਾਫ ਹਾਜਰ ਸੀ।

error: copy content is like crime its probhihated