Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਪੰਜਾਬ ਸਰਕਾਰ ਦੀਆਂ ਉੱਚ ਸਿੱਖਿਆ ਵਿਰੋਧੀ ਨੀਤੀਆਂ ਦੇ ਖਿਲਾਫ ਕਾਲਜ ਅਧਿਆਪਕ ਕੱਲ ਕਰਨਗੇ ਰੋਸ ਪ੍ਰਗਟ : ਜਗਦੀਪ ਕੁਮਾਰ

ਪੰਜਾਬ ਸਰਕਾਰ ਦੀਆਂ ਉੱਚ ਸਿੱਖਿਆ ਵਿਰੋਧੀ ਨੀਤੀਆਂ ਦੇ ਖਿਲਾਫ ਕਾਲਜ ਅਧਿਆਪਕ ਕੱਲ ਕਰਨਗੇ ਰੋਸ ਪ੍ਰਗਟ : ਜਗਦੀਪ ਕੁਮਾਰ

ਗੜ੍ਹਦੀਵਾਲਾ (ਚੌਧਰੀ) 

17 ਜਨਵਰੀ : ਪੰਜਾਬ ਅਤੇ ਚੰਡੀਗੜ੍ਹ ਟੀਚਰ ਯੂਨੀਅਨ (ਪੀ.ਸੀ.ਟੀ.ਟੀ.ਯੂ.) ਦੇ ਸੂਬਾ ਉੱਪ ਪ੍ਰਧਾਨ ਜਗਦੀਪ ਕੁਮਾਰ ਗੜ੍ਹਦੀਵਾਲਾ ਨੇ ਕਿਹਾ ਕਿ ਕੱਲ ਮਿਤੀ 18/01/2023 ਹੁਸ਼ਿਆਰਪੁਰ ਸਮੇਤ ਪੰਜਾਬ ਭਰ ਏਡਿਡ ਅਤੇ ਅਨ-ਏਡਿਡ ਕਾਲਜ, ਪੰਜਾਬ ਚੰਡੀਗੜ੍ਹ ਪ੍ਰਾਈਵੇਟ ਕਾਲਜ, ਮੈਨੇਜ਼ਮੈਂਟ ਫਡਰੇਸ਼ਨ ਦੀ ਜੁਆਇੰਟ ਐਕਸ਼ਨ ਕਮੇਟੀ ਜਿਸ ਵਿੱਚ ਪੀ.ਸੀ.ਟੀ.ਟੀ.ਯੂ ਸਰਗਰਮ ਮੈਂਬਰ ਹੈ, ਦੇ ਸੱਦੇ ਤੇ ਪੰਜਾਬ ਸਰਕਾਰ ਦੀਆਂ ਉੱਚ ਸਿੱਖਿਆ ਵਿਰੋਧੀ ਨੀਤੀਆਂ ਦੇ ਖਿਲਾਫ ਸਿੱਖਿਆ ਨੂੰ ਕੱਲ ਪੂਰਨ ਰੂਪ ਵਿੱਚ ਬੰਦ ਕਰਕੇ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸੱਤਵੇਂ ਪੇ ਕਮਿਸ਼ਨ ਵਿੱਚ ਕਾਲਜ ਅਧਿਆਪਕਾਂ ਦੀ ਰਿਟਾਰਮੈਂਟ ਉਮਰ 60 ਤੋਂ 58 ਸਾਲ ਕਰਨ ਅਤੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਿੱਚ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਸਰਕਾਰੀ ਯੂਨੀਵਰਸਿਟੀਆਂ ਨੂੰ ਸ਼ਾਮਲ ਨਾ ਕਰਨ ਦੇ ਵਿਰੋਧ ਵਿੱਚ ਅਤੇ 95% ਪੂਰਨ ਗ੍ਰਾਂਟ ਬਹਾਲ ਕਰਨ ਅਤੇ ਅਨ-ਏਡਿਡ ਪੋਸਟਾਂ ਨੂੰ ਗ੍ਰਾਟ ਇਨ ਏਡ ਸਕੀਮ ਵਿੱਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਇਹ ਬੰਦ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਉਚੇਰੀ ਸਿੱਖਿਆ ਪ੍ਰਤੀ ਬਿਲਕੁੱਲ ਵੀ ਗੰਭੀਰ ਨਹੀਂ ਹੈ। ਕਿਉਂਕਿ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਜਾਂ ਸਿੱਖਿਆ ਸਕੱਤਰ ਦੁਆਰਾ ਯੂਨੀਅਨ ਮੈਂਬਰਾਂ ਨੂੰ ਇਸ ਸੰਬੰਧੀ ਮੀਟਿੰਗ ਲਈ ਕੋਈ ਵੀ ਸਮਾਂ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਕਾਰਜਕਾਰੀ ਮੈਂਬਰ ਭਾਨੂੰ ਗੁਪਤਾ ਅਤੇ ਜਗਦੀਪ ਕੁਮਾਰ ਨੇ ਕਿਹਾ ਕਿ ਕੱਲ ਸਮੂਹ ਪ੍ਰਈਵੇਟ ਕਾਲਜਾਂ ਨੂੰ ਬੰਦ ਕਰਕੇ ਅਧਿਆਪਕ, ਮੈਨਜ਼ਮੈਂਟ, ਅਤੇ ਪ੍ਰਿੰਸੀਪਲ ਫੰਡਰੇਸ਼ਨ ਦੁਆਰਾ ਸਰਕਾਰ ਨੂੰ ਚੇਤਾਵਨੀ ਦਿੱਤੀ ਜਾਵੇਗੀ ਕਿ ਜੇਕਰ ਉਹਨਾਂ ਦੀਆ ਉਚਿਤ ਅਤੇ ਜਾਇਜ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ ਕਰਕੇ ਸਰਕਾਰ ਦੀਆ ਸਿੱਖਿਆ ਵਿਰੋਧੀ ਨੀਤੀਆਂ ਨੂੰ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

error: copy content is like crime its probhihated