Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਐੱਨ.ਐੱਸ.ਐੱਸ.ਕੈਂਪ ਦੌਰਾਨ ਡਾ.ਭੁਪਿੰਦਰ ਸਿੰਘ ਧੂਤ ਨੇ ਕੀਤੀ ਸ਼ਮੂਲੀਅਤ 

ਐੱਨ.ਐੱਸ.ਐੱਸ.ਕੈਂਪ ਦੌਰਾਨ ਡਾ.ਭੁਪਿੰਦਰ ਸਿੰਘ ਧੂਤ ਨੇ ਕੀਤੀ ਸ਼ਮੂਲੀਅਤ 

ਗੜ੍ਹਦੀਵਾਲਾ (ਚੌਧਰੀ) 

18 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰੰਬਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਿਹਾ ਐੱਨ. ਐੱਸ. ਐੱਸ. ਕੈਂਪ ਛੇਵਂੇ ਦਿਨ ਵੀ ਜਾਰੀ ਰਿਹਾ।ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਨਸ਼ਿਆ ਤੋਂ ਹੋਣ ਵਾਲੇ ਨੁਕਸਾਨ ਬਾਰੇ ਕਾਲਜ ਦੇ ਹੋਰ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਨਸ਼ਿਆਂ ਦੀ ਨਾਂਹ ਵਰਤੋਂ ਲਈ ਸਹੁੰ ਚੁੱਕੀ।ਇਸ ਦੌਰਾਨ ਕਾਲਜ ਦੇ ਐਂਟੀ-ਡ੍ਰਗ ਕਮੇਟੀ ਦੇ ਨੋਡਲ ਅਫ਼ਸਰ ਡਾ. ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਹੋਣ ਵਾਲੀਆਂ ਜਾਨਲੇਵਾ ਬਿਮਾਰੀਆਂ ਤੋਂ ਜਾਣੂ ਕਰਵਾਇਆ।ਇਸਦੇ ਨਾਲ ਹੀ ਵਿਦਿਆਂਰਥੀਆਂ ਨੇ ਅੱਜ ਦਾ ਦਿਨ ‘ਰੁੱਖ ਲਗਾਉ ਵਾਤਾਵਰਣ ਬਚਾਉ’ ਦੇ ਮੰਤਵ ਨੂੰ ਮੁੱਖ ਰੱਖਦਿਆ ਕਾਲਜ ਕੈਪਸ ਵਿੱਚ ਬੂਟੇ ਲਗਾਏ।ਕੈਂਪ ਦੇ ਵਲੰਟੀਅਰਾਂ ਨੂੰ ਸਫਾਈ ਸੰਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ ਤੇ ‘ਡਾ. ਭੁਪਿੰਦਰ ਸਿੰਘ ਧੂਤ’ ਚੀਫ ਮੈਡੀਕਲ ਅਫ਼ਸਰ ਗੜ੍ਹਦੀਵਾਲਾ ਦਾ ਲੈਕਚਰ ਕਰਵਾਇਆ ਗਿਆ।ਜਿਸ ਵਿੱਚ ਉਹਨਾਂ ਨੇ ਤੰਦਰੁਸਤ ਜੀਵਨ ਜਿਉਣ ਸੰਬੰਧੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਝੇ ਕੀਤੇ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਅਤੇ ਐੱਨ. ਐੱਸ. ਐੱਸ. ਯੂਨਿਟ ਦੇ ਕਰਮਚਾਰੀਆਂ ਨੇ ਉਹਨਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਅਤੇ ਕਾਲਜ ਆਉਣ ਤੇ ਉਹਨਾਂ ਦਾ ਧੰਨਵਾਦ ਵੀ ਕੀਤਾ।