Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਗਣਤੰਤਰ ਦਿਵਸ ’ਤੇ ਵੱਖ-ਵੱਖ ਵਿਭਾਗਾਂ ਵਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਹੋਣਗੀਆਂ ਖਿੱਚ ਦਾ ਕੇਂਦਰ

ਗਣਤੰਤਰ ਦਿਵਸ ’ਤੇ ਵੱਖ-ਵੱਖ ਵਿਭਾਗਾਂ ਵਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਹੋਣਗੀਆਂ ਖਿੱਚ ਦਾ ਕੇਂਦਰ

ਹੁਸ਼ਿਆਰਪੁਰ(ਬਿਊਰੋ) 

–ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਸੁੰਦਰ ਅਤੇ ਮਨਮੋਹਣੀਆਂ ਝਾਕੀਆਂ ਬਣਾਉਣ ਦੇ ਦਿੱਤੇ ਨਿਰਦੇਸ਼

–ਕਿਹਾ, ਵਿਭਾਗਾਂ ਵਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਚ ਲੋਕ ਹਿਤੈਸ਼ੀ ਯੋਜਨਾਵਾਂ ਦੇ ਸੰਦੇਸ਼ ਨੂੰ ਸਪੱਸ਼ਟ ਦਰਸਾਇਆ ਜਾਵੇ

18 ਜਨਵਰੀ : ਗਣਤੰਤਰ ਦਿਵਸ ਦੀਆਂ ਝਾਕੀਆਂ ਦੀ ਤਿਆਰੀ ਸਬੰਧੀ ਅੱਜ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਵਿਭਾਗਾਂ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਲੈ ਕੇ ਕੱਢੀਆਂ ਜਾਣ ਵਾਲੀਆਂ ਝਾਕੀਆਂ ਦੀ ਤਿਆਰੀ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਝਾਕੀਆਂ ਮਨਮੋਹਣੀਆਂ ਹੋਣ ਅਤੇ ਇਸ ਢੰਗ ਨਾਲ ਤਿਆਰ ਕੀਤੀਆਂ ਗਈਆਂ ਹੋਣ ਕਿ ਉਨ੍ਹਾਂ ਨੂੰ ਦੇਖਦੇ ਹੀ ਸਬੰਧਤ ਵਿਭਾਗ ਦੀਆਂ ਲੋਕ ਹਿਤੈਸ਼ੀ ਨੀਤੀਆਂ ਬਾਰੇ ਸਪੱਸ਼ਟ ਰੂਪ ਵਿਚ ਸਮਝਿਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ’ਤੇ 7 ਵਿਭਾਗਾਂ ਵਲੋਂ ਝਾਕੀਆਂ ਕੱਢੀਆਂ ਜਾਣਗੀਆਂ, ਜਿਨ੍ਹਾਂ ਵਿਚ ਸਿਹਤ ਵਿਭਾਗ ਵਲੋਂ ਆਮ ਆਦਮੀ ਕਲੀਨਿਕ, ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਸਬੰਧੀ ਜਾਰਗੂਕਤਾ ਨੂੰ ਦਰਸਾਉਂਦੀ, ਨਗਰ ਨਿਗਮ ਵਲੋਂ ਸਵੱਛ ਭਾਰਤ ਅਭਿਆਨ, ਭੂਮੀ ਤੇ ਜਲ ਸੁਰੱਖਿਆ ਵਿਭਾਗ ਵਲੋਂ ਮਾਈਕ੍ਰੋ ਇਰੀਗੇਸ਼ਨ ਤੋਂ ਇਲਾਵਾ ਸਕੂਲ ਸਿੱਖਿਆ ਵਿਭਾਗ, ਵਣ ਵਿਭਾਗ ਅਤੇ ਰੋਜ਼ਗਾਰ ਵਿਭਾਗ ਦੀਆਂ ਵੱਖ-ਵੱਖ ਜਾਗਰੂਕਤਾ ਝਾਕੀਆਂ ਸ਼ਾਮਿਲ ਹਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝਾਕੀਆਂ ਨੂੰ ਆਕਰਸ਼ਕ ਬਣਾਉਣ ਵਿਚ ਕੋਈ ਕਮੀ ਨਾਲ ਛੱਡਣ ਅਤੇ ਸਮੇਂ ਸਿਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ।
ਦਰਬਾਰਾ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਵਿਚ ਵਿਭਾਗਾਂ ਵਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਭਾਗਾਂ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੀਆਂ ਹਨ। ਇਸ ਲਈ ਝਾਕੀਆਂ ਵਿਚ ਵਿਭਾਗਾਂ ਦੇ ਪ੍ਰੋਗਰਾਮ ਸਬੰਧੀ ਸੰਦੇਸ਼ ਸਪੱਸ਼ਟ ਹੋਣੇ ਚਾਹੀਦੇ ਹਨ। ਇਸ ਮੌਕੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਐਕਸੀਅਨ ਕੁਲਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ, ਡਾ. ਕਿਰਨਦੀਪ ਸਿੰਘ, ਜ਼ਿਲਾ੍ਹ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ, ਸਿਹਤ ਵਿਭਾਗ ਤੋਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਪ੍ਰਸ਼ੋਤਮ ਲਾਲ, ਡਿਪਟੀ ਮਾਸ ਮੀਡੀਆ ਅਫ਼ਸਰ ਤ੍ਰਿਪਤਾ ਦੇਵੀ, ਰਮਨਦੀਪ ਕੌਰ, ਸਕੂਲ ਸਿੱਖਿਆ ਵਿਭਾਗ ਤੋਂ ਪ੍ਰਿੰਸੀਪਲ ਲਲਿਤਾ ਅਰੋੜਾ, ਦਲਜੀਤ ਸਿੰਘ, ਭੂਸ਼ਨ ਕੁਮਾਰ ਸ਼ਰਮਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।