ਚੰਡੀਗੜ੍ਹ (PPT NEWS)
– ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਨੂੰ ਛੇਵਾਂ ਤਨਖ਼ਾਹ ਕਮਿਸ਼ਨ ਦੇਣ ਸਬੰਧੀ ਹੋਈ ਚਰਚਾ
18 ਜਨਵਰੀ : ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਅਤੇ ਪੈਨਸ਼ਨਰਜ ਯੁਨੀਅਨ ਦੀ ਇੱਕ ਅਹਿਮ ਮੀਟਿੰਗ ਅੱਜ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਚੰਡੀਗੜ੍ਹ ਵਿਖੇ ਹੋਈ l ਇਸ ਮੀਟਿੰਗ ਵਿੱਚ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਨੂੰ ਛੇਵਾਂ ਤਨਖ਼ਾਹ ਕਮਿਸ਼ਨ ਦੇਣ ਸਬੰਧੀ ਚਰਚਾ ਕੀਤੀ ਗਈ l ਮੀਟਿੰਗ ਵਿੱਚ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਐਨ ਐਨ ਸੈਣੀ, ਸੂਬਾ ਸਰਪ੍ਰਸਤ ਗੁਰਚਰਨ ਸਿੰਘ ਚਾਹਲ ਅਤੇ ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਸਾਬਕਾ ਡਿਪਟੀ ਡਾਇਰੈਕਟਰ ਜੇ ਪੀ ਸਿੰਘ ਸ਼ਾਮਲ ਹੋਏ, ਜਦ ਕਿ ਸਿੱਖਿਆ ਵਿਭਾਗ ਵੱਲੋਂ ਡੀਪੀਆਈ ਸੈਕੰਡਰੀ ਤੇਜਦੀਪ ਸਿੰਘ ਸੈਣੀ ਅਤੇ ਸਹਾਇਕ ਡਾਇਰੈਕਟਰ ਮੈਡਮ ਜੋਤਿ ਸੋਨੀ ਨੇ ਮੀਟਿੰਗ ਵਿੱਚ ਭਾਗ ਲਿਆ l ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਸੈਣੀ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਏਡਿਡ ਸਕੂਲ ਅਧਿਆਪਕਾਂ ਤੇ ਪੈਨਸ਼ਨਰਾਂ ਤੇ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ, ਉਹਨਾਂ ਵਿੱਤ ਮੰਤਰੀ ਨੂੰ ਦੱਸਿਆ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਨੂੰ ਸਰਕਾਰੀ ਸਕੂਲਾਂ ਤੇ ਸਟਾਫ ਵਾਂਗ ਕਾਨੂੰਨੀ ਸਮਾਨਤਾ ਹਾਸਲ ਹੈ ਪਰ ਇਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਲਾਭ ਨਹੀਂ ਦਿੱਤਾ ਗਿਆ ਇਸ ਮੌਕੇ ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਜੇ ਪੀ ਸਿੰਘ ਵੱਲੋਂ ਵੀ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਟਾਫ ਅਤੇ ਪੈਨਸ਼ਨਰਾਂ ਨੂੰ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦੀ ਮੰਗ ਦਾ ਸਮਰਥਨ ਕੀਤਾ ਗਿਆ l ਜਥੇਬੰਦੀ ਦੇ ਸਰਪ੍ਰਸਤ ਗੁਰਚਰਨ ਸਿੰਘ ਚਾਹਲ ਨੇ ਏਡਿਡ ਤੋਂ ਏਡਿਡ ਸਕੂਲਾਂ ਵਿੱਚ ਬਦਲੀ ਕਰਨ, ਸੀ ਐਂਡ ਵੀ ਅਧਿਆਪਕਾਂ, ਆਪਸ਼ਨਾ ਕਾਰਨ ਰੁਕੇ PPO orders ਅਤੇ ਡੀਪੀਆਈ ਦਫ਼ਤਰ ਵਿਖੇ ਡੀ. ਸੀ. ਐਫ਼. ਏ ਅਤੇ S. O. ਦੀਆਂ ਅਸਾਮੀਆਂ ਖਾਲੀ ਹੋਣ ਦਾ ਮੁੱਦਾ ਵੀ ਚੁੱਕਿਆ। ਵਿੱਤ ਮੰਤਰੀ ਚੀਮਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਹਫਤੇ ਅੰਦਰ ਇਸ ਸਬੰਧੀ ਪੂਰੀ ਰਿਪੋਰਟ ਤਿਆਰ ਕਰਕੇ ਉਨ੍ਹਾਂ ਨੂੰ ਸੌਂਪਣ l ਜਦ ਕਿ ਵਿੱਤ ਮੰਤਰੀ ਨੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਏਡਿਡ ਸਕੂਲ ਅਧਿਆਪਕ ਯੂਨੀਅਨ ਨੂੰ ਫਰਵਰੀ ਮਹੀਨੇ ਦੇ ਪਹਿਲੇ ਹਫਤੇ ਮੁੜ ਮੀਟਿੰਗ ਦੇਣ ਦੇ ਆਦੇਸ਼ ਵੀ ਜਾਰੀ ਕੀਤੇ l ਇਸੀ ਦੌਰਾਨ ਡੀ ਪੀ ਆਈ ਸਕੈਂਡਰੀ ਪੰਜਾਬ ਵੱਲੋਂ ਯੂਨੀਅਨ ਆਗੂਆਂ ਨਾਲ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਸਬੰਧੀ ਵਿਸਥਾਰ ਵਿਚ ਵਿਚਾਰ ਵਟਾਂਦਰਾ ਕਰਨ ਲਈ 23 ਜਨਵਰੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਹੈ l ਮੀਟਿੰਗ ਦੌਰਾਨ ਲੁਧਿਆਣਾ ਦੇ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਸ਼ਰਨਜੀਤ ਸਿੰਘ ਕੁਰਾਲੀ ਦਲਜੀਤ ਸਿੰਘ ਖਰੜ ਅਨਿਲ ਭਾਰਤੀ ਪਟਿਆਲਾ, ਅਸ਼ਵਨੀ ਮਦਾਨ ਪਟਿਆਲਾ, ਅਰਵਿੰਦ ਬੈਸ ਜਲੰਧਰ, ਅਸ਼ੋਕ ਵਡਹੈਰਾ ਫਿਰੋਜ਼ਪੁਰ, ਨਰੇਸ਼ ਜੈਨ, ਸੰਤੋਸ਼ ਕੁਮਾਰ ਸੇਵਾਮੁਕਤ ਅਧਿਆਪਕ ਜੈਨ ਸਕੂਲ ਨਾਭਾ ਹਾਜਰ ਸਨ l
ਤਸਵੀਰ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਨਾਲ ਮੀਟਿੰਗ ਦੌਰਾਨ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਯੂਨੀਅਨ ਦੇ ਆਗੂ








