Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਫ਼ਰਿਸ਼ਤੇ ” ਸਕੀਮ ਲਾਗੂ ਕਰਨ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ – ਪ੍ਰੋਫੈਸਰ ਬਹਾਦਰ ਸਿੰਘ ਸੁਨੇਤ

ਫ਼ਰਿਸ਼ਤੇ ” ਸਕੀਮ ਲਾਗੂ ਕਰਨ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ – ਪ੍ਰੋਫੈਸਰ ਬਹਾਦਰ ਸਿੰਘ ਸੁਨੇਤ

ਹੁਸ਼ਿਆਰਪੁਰ (ਚੌਧਰੀ) 

18 ਜਨਵਰੀ : ਸੜਕੀ ਦੁਰਘਟਨਾਵਾਂ ਦੋਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੀ ਸਹਾਇਤਾ ਕਰਨ ਵਾਲਿਆਂ ਲਈ ” ਫ਼ਰਿਸ਼ਤੇ ” ਸਕੀਮ ਲਾਗੂ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ -ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਸੜਕੀ ਦੁਰਘਟਨਾਵਾਂ ਦੋਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਮੋਕੇ ਤੇ ਸਹਾਇਤਾ ਨਾ ਮਿਲਣ ਕਾਰਨ ਹਰ ਸਾਲ ਦੇਸ਼ ਭਰ ਵਿੱਚ ਹਜ਼ਾਰਾਂ ਵਿਅਕਤੀਆਂ ਦੀਆਂ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਕਈ ਪ੍ਰੀਵਾਰ ਬਰਬਾਦ ਹੋ ਜਾਂਦੇ ਹਨ। ਮਾਨਯੋਗ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਦੁਰਘਟਨਾਵਾਂ ਦੋਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਬਚਾਉਣ ਵਾਲਿਆਂ ਲਈ ਸ਼ੁਰੂ ਕੀਤੀ ਜਾ ਰਹੀ ਫ਼ਰਿਸ਼ਤੇ ਸਕੀਮ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਜਿਸ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਅਤੇ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਸਹਾਇਤਾ ਕਰਨ ਵਾਲਿਆਂ ਨੂੰ ਫ਼ਰਿਸ਼ਤੇ ਐਵਾਰਡ ਨਾਲ ਵੀ ਸਰਕਾਰ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ । ਹਾਦਸਾ ਗ੍ਰਸਤ ਲੋੜਵੰਦ ਲੋਕਾਂ ਅਤੇ ਮਾਨਵਤਾ ਦੀ ਸੇਵਾ ਦੇ ਖੇਤਰ ਵਿੱਚ ਇਹ ਬਹੁਤ ਹੀ ਨੇਕ ਅਤੇ ਸ਼ਲਾਘਾਯੋਗ ਫ਼ੈਸਲਾ ਹੈ ਅਤੇ ਇਹ ਸਕੀਮ ਨਾਲ ਹਜ਼ਾਰਾਂ ਹੀ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਿਤ ਹੋਵੇਗੀ । ਪੰਜਾਬ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਉਘੇ ਸਮਾਜ ਸੇਵੀ ਅਤੇ ਸਟੇਟ ਐਵਾਰਡੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਪ੍ਰਧਾਨ ਭਾਈ ਘਨੱਈਆ ਜੀ ਮਿਸ਼ਨ ਹੁਸ਼ਿਆਰਪੁਰ ਜੋ ਕਿ ਭਾਈ ਘਨੱਈਆ ਜੀ ਚੈਰਿਟੀ ਅਤੇ ਪੀਸ ਇੰਟਰਨੈਸ਼ਨਲ ਫਾਉਂਡੇਸ਼ਨ ਦੇ ਕੋਆਰਡੀਨੇਟਰ ਵੀ ਹਨ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਇਸ ਸਕੀਮ ਨੂੰ ਲਾਗੂ ਕਰਵਾਉਣ ਲਈ ਪੰਜਾਬ ਦੀਆਂ ਵੱਖ ਵੱਖ ਇਲਾਕਿਆਂ ਦੀਆਂ ਸਮਾਜ ਸੇਵੀ ਸੰਸਥਾਵਾਂ ਆਪਣੇ ਆਪਣੇ ਇਲਾਕੇ ਦੇ ਵਿਧਾਇਕ ਸਾਹਿਬਾਨ ਰਾਂਹੀ ਮੁੱਖ ਮੰਤਰੀ ਪੰਜਾਬ ਨੂੰ ਬੇਨਤੀ ਪੱਤਰ ਭੇਜ ਗਏ ਸਨ । ਉਨ੍ਹਾਂ ਵਿਸ਼ੇਸ਼ ਤੌਰ ਤੇ ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ , ਵਿਧਾਇਕ ਡਾਕਟਰ ਰਵਜੋਤ ਸਿੰਘ , ਵਿਧਾਇਕ ਸਰਦਾਰ ਜਸਵੀਰ ਸਿੰਘ ਰਾਜਾ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਵਿਸ਼ੇਸ਼ ਤੌਰ ਤੇ ਇਸ ਸਕੀਮ ਨੂੰ ਲਾਗੂ ਕਰਵਾਉਣ ਲਈ ਉਪਰਾਲੇ ਕੀਤੇ । ਇਸੇ ਦੌਰਾਨ ਪੰਜਾਬ ਦੀਆਂ ਭਾਈ ਘਨੱਈਆ ਜੀ ਸੇਵਾ ਸੰਸਥਾਵਾਂ , ਪੰਜਾਬ ਰਾਜ ਐਨ ਜੀ ਓ ਏਪੈਕਸ ਕਮੇਟੀ ਅਤੇ ਹੋਰ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਪ੍ਰਧਾਨ ਮਨਮੋਹਨ ਸਿੰਘ, ਬਲਜੀਤ ਸਿੰਘ ਪਨੇਸਰ, ਸ਼੍ਰੀ ਮਤੀ ਸੰਤੋਸ਼ ਸੈਣੀ, ਜਸਬੀਰ ਸਿੰਘ, ਸੁਰੇਸ਼ ਕਪਾਟੀਆ , ਗੁਰਪ੍ਰੀਤ ਸਿੰਘ, ਪ੍ਰੇਮ ਸੈਣੀ ਅਤੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ , ਮਸਤਾਨ ਸਿੰਘ ਗਰੇਵਾਲ ਓਂਕਾਰ ਸਿੰਘ ਧਾਮੀ , ਕੁਲਵੰਤ ਸਿੰਘ ਸੈਣੀ , ਬਲਬੀਰ ਸਿੰਘ ਸੈਣੀ , ਰਸ਼ਪਾਲ ਸਿੰਘ , ਟਾਂਡਾ ਤੋਂ ਡਾਕਟਰ ਕੇਵਲ ਸਿੰਘ , ਬਰਿੰਦਰ ਸਿੰਘ ਮਸੀਤੀ ਫਰੀਦਕੋਟ ਤੋਂ ਗੁਰਪ੍ਰੀਤ ਸਿੰਘ ਚਾਂਦਬਾਜਾ ਅਤੇ ਸ਼ਿਵਜੀਤ ਸਿੰਘ , ਲੁਧਿਆਣਾ ਤੋਂ ਰਜਿੰਦਰ ਸਿੰਘ ਵਿਰਕ ਅਤੇ ਤਰਨਜੀਤ ਸਿੰਘ ਨਿਮਾਣਾ, ਬਠਿੰਡਾ ਤੋਂ ਵਿਜੈ ਭੱਟ , ਜਲੰਧਰ ਤੋਂ ਸਤਪਾਲ ਸਿੰਘ ਸਿਦਕੀ , ਪ੍ਰੋਫੈਸਰ ਰਣਜੀਤ ਸਿੰਘ , ਸੁਰਿੰਦਰ ਸੈਣੀ , ਐਸ ਐਮ ਸਿੰਘ , ਮੋਹਾਲੀ ਤੋਂ ਸਤਬੀਰ ਸਿੰਘ ਧਨੋਆ, ਅਜੈਬ ਸਿੰਘ ਅਤੇ ਕੇ ਕੇ ਸੈਣੀ , ਅਮ੍ਰਿਤਸਰ ਤੋਂ ਬਲਜਿੰਦਰ ਸਿੰਘ ਅਤੇ ਜਸਬੀਰ ਸਿੰਘ ਨੇ ਵੀ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ । ਇਨ੍ਹਾਂ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਚੱਲ ਰਹੀਆਂ ਐਂਬੂਲੈਂਸਾਂ ਤੇ ਭਾਈ ਘਨੱਈਆ ਜੀ ਦੀਆਂ ਤਸਵੀਰਾਂ ਲਗਾਈਆਂ ਜਾਣ ਅਤੇ ਦੁਰਘਟਨਾਵਾਂ ਦੋਰਾਨ ਕੀਮਤੀ ਜਾਨਾਂ ਬਚਾਉਣ ਲਈ ਮੁਢਲੀ ਡਾਕਟਰੀ ਸਹਾਇਤਾ ਦੇਣ ਸਬੰਧੀ ਜਾਣਕਾਰੀ ਨੂੰ ਸਿਲੇਬਸ ਦਾ ਹਿੱਸਾ ਬਣਿਆ ਜਾਵੇ ਅਤੇ ਇਸ ਸੇਵਾ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ । ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਈ ਘਨੱਈਆ ਜੀ ਜਿਨ੍ਹਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੈਦਾਨੇ ਜੰਗ ਵਿੱਚ ਬਿਨਾਂ ਕਿਸੇ ਭੇਦ ਭਾਵ ਜ਼ਖ਼ਮੀ ਹੋਏ ਯੋਧਿਆਂ ਨੂੰ ਪਾਣੀ ਪਿਲਾਉਣ ਅਤੇ ਉਨ੍ਹਾਂ ਦੇ ਜ਼ਖ਼ਮਾਂ ਮੱਲ੍ਹਮ ਪੱਟੀ ਕਰਕੇ ਕੀਤੀ ਮੁਢਲੀ ਡਾਕਟਰੀ ਸਹਾਇਤਾ ਦੀ ਸੇਵਾ ਨੇ ਦੁਨੀਆਂ ਦੇ ਇਤਿਹਾਸ ਵਿੱਚ ਨਿਰਪੱਖ ਅਤੇ ਵਿਤਕਰਾ ਰਹਿਤ ਸੇਵਾ ਅਨੋਖੀ ਮਿਸਾਲ ਕਾਇਮ ਕੀਤੀ ਅਤੇ ਉਨ੍ਹਾਂ ਵੱਲੋਂ ਲੰਮੇ ਸਮੇਂ ਤੋਂ ਕੀਤੇ ਜਾ ਰਹੇ ਯਤਨਾਂ ਦਾ ਸਦਕਾ ਹੁਣ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਲਈ ਅੰਤਰਰਾਸ਼ਟਰੀ ਰੈਡ ਕਰਾਸ ਸੁਸਾਇਟੀ ਅਤੇ ਭਾਰਤੀ ਰੈਡ ਕਰਾਸ ਸੁਸਾਇਟੀ ਵੱਲੋਂ ਵਿਸ਼ੇਸ਼ ਤੌਰ ਆਪਣੀ ਪ੍ਰਮਾਣਿਤ ਵੈੱਬਸਾਈਟ ਤੇ ਪਬਲਿਸ਼ ਕਰ ਦਿੱਤਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਹਰ ਸਾਲ 20 ਸਤੰਬਰ ਨੂੰ ਭਾਈ ਘਨੱਈਆ ਜੀ ਸੇਵਾ ਦਿਵਸ ਮਨਾਇਆ ਜਾਂਦਾ ਹੈ । ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਤਹਿਤ ਕੀਮਤੀ ਜਾਨਾਂ ਬਚਾਉਣ ਵਾਲੇ ਫਰਿਸ਼ਤਿਆਂ ਨੂੰ ਹਰ ਸਾਲ 20 ਸਤੰਬਰ ਨੂੰ ਭਾਈ ਘਨੱਈਆ ਜੀ ਫ਼ਰਿਸ਼ਤੇ ਐਵਾਰਡ ਨਾਲ ਸਨਮਾਨਿਤ ਕਰਨ ਲਈ ਜ਼ਿਲ੍ਹਾ ਪੱਧਰ ਤੇ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ।