Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੋਟਕ ਮਹਿੰਦਰਾ ਬੈਂਕ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਲੁਟੇਰੇ ਲੱਖਾਂ ਦੀ ਰਾਸ਼ੀ ਸਮੇਤ ਗ੍ਰਿਫਤਾਰ

ਕੋਟਕ ਮਹਿੰਦਰਾ ਬੈਂਕ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਲੁਟੇਰੇ ਲੱਖਾਂ ਦੀ ਰਾਸ਼ੀ ਸਮੇਤ ਗ੍ਰਿਫਤਾਰ

ਫਗਵਾੜਾ / ਜਲੰਧਰ (ਲਾਲੀ ਦਾਦਰ)

18 ਜਨਵਰੀ :- ਕੋਟਕ ਮਹਿੰਦਰਾ ਬੈਂਕ ਡਕੈਤੀ ਦੇ ਮਾਮਲੇ ‘ਚ ਦੇਹਾਤੀ ਪੁਲਿਸ ਨੇ ਲੁਟੇਰਾ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।ਪ੍ਰੈਸ ਕਾਨਫਰੰਸ ‘ਚ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਸਵਰਨਦੀਪ ਸਿੰਘ, ਐੱਸਪੀਡੀ ਸਰਬਜੀਤ ਬਾਹੀਆ ਅਤੇ ਡੀਐੱਸਪੀ ਸਰਵਜੀਤ ਰਾਏ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਪੁਸ਼ਪ ਵਾਲੀ ਕੀਤੀ ਨਾਕਾਬੰਦੀ ਜਦੋਂ ਉਹ ਬਿਧੀਪੁਰ ਫਾਟਕ ਨੇੜੇ ਮੌਜੂਦ ਸੀ ਤਾਂ ਉਸ ਨੇ ਅੰਮ੍ਰਿਤਸਰ ਵਾਲੀ ਸਾਈਡ ਤੋਂ ਬਿਨਾਂ ਨੰਬਰ ਪਲੇਟ ਤੋਂ ਆ ਰਹੀ ਇੱਕ ਹਾਦਸਾਗ੍ਰਸਤ ਕਾਰ ਆਊਦੀ ਦੇਖੀ ਸਪੈਸ਼ਲ ਨਾਕਾਬੰਦੀ ਕਰਕੇ ਇਸ ਨੂੰ ਰੋਕ ਕੇ ਜਦੋਂ ਡਰਾਈਵਰ ਤੋਂ ਪੁੱਛਗਿੱਛ ਕਰਨ ਉਪਰੰਤ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ਵਿੱਚੋਂ 3 ਲੱਖ 90 ਹਜ਼ਾਰ ਰੁਪਏ ਬਰਾਮਦ ਹੋਏ। ਜਿਸ ‘ਤੇ ਕੋਟਕ ਮਹਿੰਦਰਾ ਬੈਂਕ ਦਾ ਮੋਹਰ ਲੱਗੀ ਹੋਈ ਸੀ। ਜਿਸ ਵਿੱਚ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ 9 ਤਰੀਕ ਨੂੰ 4:22 ਵਜੇ ਪਿੰਡ ਹਾਜਰਾ ਵਿੱਚ ਕੋਟਕ ਮਹਿੰਦਰਾ ਬੈਂਕ ਵਿੱਚੋਂ ਬੰਦੂਕ ਦੀ ਨੋਕ ’ਤੇ 9 ਲੱਖ ਰੁਪਏ ਦੀ ਲੁੱਟ ਕੀਤੀ ਸੀ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 3 ਲੱਖ 90 ਹਜ਼ਾਰ ਰੁਪਏ ਅਤੇ ਇੱਕ ਪਿਸਤੌਲ 32 ਬੋਰ, ਤਿੰਨ ਜਿੰਦਾ ਕਾਰਤੂਸ, ਇੱਕ ਲੈਪਟਾਪ, ਇੱਕ ਕਾਰ ਬਰਾਮਦ ਕੀਤੀ ਹੈ। ਇੱਕ ਸੋਨੇ ਦੀ ਮੁੰਦਰੀ ਅਤੇ ਇੱਕ ਸੋਨੇ ਦੇ ਟੋਪਿਸ ਦਾ ਜੋੜਾ ਬਰਾਮਦ ਕੀਤਾ ਗਿਆ ਹੈ।ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਤਰਨਤਾਰਨ ਅਤੇ ਰਮਨਦੀਪ ਸਿੰਘ ਉਰਫ਼ ਰਮਨ ਪੁੱਤਰ ਦਰਸ਼ਨ ਸਿੰਘ ਵਾਸੀ ਥਾਣਾ ਖਾਲੜਾ, ਤਰਨਤਾਰਨ ਵਜੋਂ ਹੋਈ ਹੈ। ਜਲਦ ਹੀ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਹੋਰ ਵੀ ਕਈ ਖੁਲਾਸੇ ਹੋਣ ਦੀ ੳੁਮੀਦ ਹੈ।