Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਲੋਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਵਿਧਾਇਕ ਰਾਜਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ,52.3 ਪ੍ਰਤੀਸ਼ਤ ਦਰਖਾਸਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ 

ਲੋਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਵਿਧਾਇਕ ਰਾਜਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ,52.3 ਪ੍ਰਤੀਸ਼ਤ ਦਰਖਾਸਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ 

ਗੜ੍ਹਦੀਵਾਲਾ (ਚੌਧਰੀ) 

18 ਜਨਵਰੀ : ਅੱਜ ਹਲਕਾ ਉੜਮੁੜ ਟਾਂਡਾ ਦੇ ਪਿੰਡ ਅੰਬਾਲਾ ਜੱਟਾਂ ਵਿਖੇ ਲੋਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ।ਜਿਸ ਵਿੱਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਮੁਖ ਮਹਿਮਾਨ ਦੇ ਤੌਰ ਤੇ ਹਾਜਰ ਹੋਏ।ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਹਾਜ਼ਰ ਸਨ। ਇਸ ਕੈਂਪ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਬੋਲਦਿਆਂ ਕਿਹਾ ਕਿ ਇਹ ਕੱਪ ਪੇਂਡੂ ਇਲਾਕੇ ਵਿਚ ਜਿਹੜੇ ਲੋਕ ਦਫਤਰਾਂ ਵਿੱਚ ਪਹੁੰਚ ਨਹੀਂ ਸਕਦੇ ਉਹਨਾਂ ਦੀ ਭਲਾਈ ਲਈ,ਉਨ੍ਹਾਂ ਨੂੰ ਸਰਕਾਰ ਦੀਆਂ ਸੁੱਖ ਸਹੂਲਤਾਂ ਦੇਣ ਲਈ ਇਹ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਐਸ ਡੀ ਐਮ ਦਸੂਹਾ ਓਜਸਵੀ ਅਲੰਕਾਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਚਾਹੀਦਾ ਹੈ।ਇਸ ਕੈਂਪ ਵਿੱਚ ਕੁੱਲ 252 ਦਰਖਾਸਤਾਂ ਪ੍ਰਾਪਤ ਹੋਈਆਂ। ਜਿਹਨਾਂ ਵਿੱਚ 166 ਦਰਖਾਸਤਾਂ ਨਵੇਂ ਨੀਲੇ ਕਾਰਡ ਬਨਾਉਣ ਸਬੰਧੀ ਸਨ। ਬਾਕੀ 86 ਦਰਖਾਸਤਾਂ ਵਿੱਚੋ 45 ਦਰਖਾਸਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਇਸ ਤਰ੍ਹਾਂ 52.3 ਪ੍ਰਤੀਸ਼ਤ ਦਰਖਾਸਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ।ਕੈਂਪ ਦੀ ਸ਼ੁਰੂਆਤ ਵਿੱਚ ਹੀ ਸਕੂਲ ਵਿਚ ਜੰਗਲਾਤ ਵਿਭਾਗ ਦੀ ਸਹਾਇਤਾ ਨਾਲ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਫੁੱਲਦਾਰ ਵਧੀਆ ਬੂਟੇ ਲਗਾਏ ਗਏ।

ਇਸ ਮੌਕੇ 0 ਤੋਂ 1 ਸਾਲ ਦੀ 10 ਨਵ ਜੰਮਿਆਂ ਲੜਕੀਆਂ ਲਈ ਲੋਹੜੀ ਦਾ ਤਿਓਹਾਰ ਵੀ ਮਨਾਇਆ ਗਿਆ। ਇਸ ਮੌਕੇ ਆਂਗਣਵਾੜੀ ਸੈਂਟਰ ਪਹੁੰਚ ਕੇ ਨਵ ਜੰਮਿਆਂ ਬੱਚੀ ਨੂੰ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਲੜਕੀਆਂ ਦੇ ਮਾਤਾ ਪਿਤਾ ਨੂੰ ਵਿਸ਼ੇਸ ਤੌਰ ਸਨਮਾਨਿਤ ਕੀਤਾ। ਇਸ ਮੌਕੇ ਤੇ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ,ਐਸ ਡੀ ਐਮ ਦਸੂਹਾ ਓਜਸਵੀ ਅਲੰਕਾਰ,ਡੀ ਐਸ ਪੀ ਕੁਲਵੰਤ ਸਿੰਘ, ਤਹਿਸੀਲਦਾਰ ਮਨਵੀਰ ਸਿੰਘ, ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਲਵਦੀਪ ਸਿੰਘ ਧੂਤ, ਐਸ ਐਚ ਓ ਗੜ੍ਹਦੀਵਾਲਾ ਸਤਵਿੰਦਰ ਸਿੰਘ ਧਾਲੀਵਾਲ,ਯੂਥ ਵਿੰਗ ਸਰਕਲ ਪ੍ਰਧਾਨ ਮਨਿੰਦਰਜੀਤ ਸਿੰਘ ਢੱਟ,ਸਰਪੰਚ ਹਰਭਜਨ ਸਿੰਘ ਢੱਟ, ਸਰਕਲ ਪ੍ਰਧਾਨ ਕੇਸ਼ਵ ਸਿੰਘ ਸੈਣੀ,ਐਸਡੀਓ ਬਿਜਲੀ ਵਿਭਾਗ ਜੋਗਿੰਦਰ ਸਿੰਘ,ਮਨਿੰਦਰ ਸਿੰਘ ਢੱਟ, ਸੁਖਪਾਲ ਸਿੰਘ ਢੱਟ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਟਾਫ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜਰ ਸਨ।