Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ‘ਚ ਚੱਲ ਰਹੇ ਐੱਨ.ਐੱਸ.ਐੱਸ.ਕੈਂਪ ਦੀ ਸਫ਼ਲਤਾਪੂਰਵਕ ਸਮਾਪਤੀ

ਖਾਲਸਾ ਕਾਲਜ,ਗੜ੍ਹਦੀਵਾਲਾ ‘ਚ ਚੱਲ ਰਹੇ ਐੱਨ.ਐੱਸ.ਐੱਸ.ਕੈਂਪ ਦੀ ਸਫ਼ਲਤਾਪੂਰਵਕ ਸਮਾਪਤੀ

ਗੜ੍ਹਦੀਵਾਲਾ (ਚੌਧਰੀ) 

19 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰੰਬਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸੱਤ ਰੋਜ਼ਾ ਐੱਨ. ਐੱਸ. ਐੱਸ. ਕੈਂਪ ਸਫ਼ਲਤਾਪੂਰਵਕ ਸਮਾਪਤ ਹੋਇਆ।ਇਸ ਕੈਂਪ ‘ਚ ਕਾਲਜ ਦੇ 122 ਵਲੰਟੀਅਰਾਂ ਨੇ ਵੱਖ-2 ਗਤੀਵਿਧੀਆਂ ਵਿੱਚ ਭਾਗ ਲਿਆ, ਜਿਵੇਂ ਕਿ ਯੋਗਾ ਕੈਂਪ, ਸਵੱਛ ਭਾਰਤ ਅਭਿਆਨ ਤਹਿਤ ਰੈਲੀ, ਗੜ੍ਹਦੀਵਾਲਾ ਦੇ ਵਾਰਡ ਨੰਬਰ 11 ਦੀ ਸਫ਼ਾਈ, ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਸਾਹਿਬ ਵਿੱਚ ਸੇਵਾ ਅਤੇ ਕਾਲਜ ਕੈਂਪਸ ਦੀ ਸਫ਼ਾਈ ਕਰਨਾ।ਇਸ ਤੋਂ ਇਲਾਵਾ ਕਾਲਜ ਕੈਂਪਸ ਨੂੰ ਹਰਾ-ਭਰਾ ਰੱਖਣ ਲਈ ਫੁੱਲਦਾਰ ਬੂਟੇ ਲਗਾਏ ਗਏ ਅਤੇ ਵਿਸ਼ੇਸ਼ ਤੌਰ ‘ਤੇ ਕਾਲਜ ਦੇ ਗੋਦ ਲਏ ਪਿੰਡ ਜੀਆ ਸਹੋਤਾ ਕਲਾਂ ਵਿਖੇ ਸਵੱਛਤਾ ਮੁਹਿੰਮ ਚਲਾਈ ਗਈ।ਇਸ ਕੈਂਪ ਦੇ ਮੁੱਖ ਮੰਤਵ ‘ਸਵੱਛ ਭਾਰਤ ਅਭਿਆਨ ਅਤੇ ਫਿਟ ਇੰਡੀਆ ਕੰਪੇਨ’ ਦੇ ਅੰਤਰਗਤ ਕਰਵਾਏ ਗਏ ਵਿਸ਼ੇਸ਼ ਲੈਕਚਰਾਂ ਤੋਂ ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ।ਜਿੱਥੇ ਉਨ੍ਹਾਂ ਨੂੰ ਕਚਰੇ ਸੰਬੰਧੀ ਸਮੱਸਿਆਂਵਾਂ ਬਾਰੇ ਜਾਣਕਾਰੀ ਪ੍ਰਾਪਤ ਹੋਈ, ਉੱਥੇ ਇਸਦੇ ਹੱਲ ਲਈ ਨਵੀਆਂ ਤਕਨੀਕਾਂ ਦੀ ਵਰਤੋਂ ਦਾ ਗਿਆਨ ਵੀ ਹਾਸਲ ਹੋਇਆ।ਇਸ ਦੇ ਨਾਲ ਹੀ ਉਨ੍ਹਾਂ ਨੂੰ ਐੱਨ. ਐੱਸ. ਐੱਸ. ਦੇ ਇਤਿਹਾਸ ਅਤੇ ਮੁੱਖ ਮੰਤਵ ਬਾਰੇ ਵੀ ਜਾਗਰੂਕ ਕਰਵਾਇਆ ਗਿਆ।ਕੈਂਪ ਦੇ ਦੌਰਾਨ ਵਿਦਿਆਰਥੀਆਂ ਵਿੱਚ ਆਪਸੀ ਮਿਲਵਰਤਣ ਦੀ ਭਾਵਨਾ ਵਧੀ ਅਤੇ ਅਜੋਕੇ ਸਮਾਜ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਮੁੱਖ ਕਾਰਨ ‘ਸਵੱਛਤਾ ਦੀ ਕਮੀ’ ਬਾਰੇ ਉਹਨਾਂ ਦਾ ਧਿਆਨ ਖਿੱਚਿਆ ਗਿਆ।ਸਮਾਪਤੀ ਸਮਾਰੋਹ ਮੌਕੇ ਵਿਦਿਆਰਥੀਆਂ ਨੂੰ ਬੈਸਟ ਵਲੰਟੀਅਰ ਅਤੇ ਆਊਟਸਟੈਂਡਿੰਗ ਵਲੰਟੀਅਰਾਂ ਦੇ ਸਨਮਾਨ ਨਾਲ ਨਵਾਜਿਆ ਗਿਆ।ਅੰਤ ਵਿੱਚ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਐੱਨ. ਐੱਸ. ਐੱਸ. ਯੂਨਿਟ ਨੂੰ ਕੈਂਪ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਸਨਮਾਨ ਚਿੰਨ੍ਹ ਭੇਂਟ ਕੀਤੇ।ਇਸ ਮੌਕੇ ਸ਼੍ਰੀ ਦਵਿੰਦਰ ਕੁਮਾਰ ਲਾਇਬ੍ਰੇਰੀਅਨ, ਡਾ. ਰਾਬਿਆ ਸ਼ਰਮਾ ਪ੍ਰੋਗਰਾਮ ਅਫ਼ਸਰ, ਪ੍ਰੋ. ਦਲਜੀਤ ਕੌਰ ਪ੍ਰੋਗਰਾਮ ਅਫ਼ਸਰ, ਸ. ਰਛਪਾਲ ਸਿੰਘ, ਸ੍ਰੀ ਮਤੀ ਕੀਰਤ ਕੌਰ ਅਤੇ ਮਨਜਿੰਦਰ ਸਿੰਘ ਵੀ ਹਾਜ਼ਰ ਸਨ।