Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਯੋਜਨਾਬੱਧ ਢੰਗ ਨਾਲ ਕੀਤਾ ਜਾਵੇ ਬਕਾਇਆ ਕੇਸਾਂ ਦਾ ਨਿਪਟਾਰਾ : ਕੋਮਲ ਮਿੱਤਲ

ਯੋਜਨਾਬੱਧ ਢੰਗ ਨਾਲ ਕੀਤਾ ਜਾਵੇ ਬਕਾਇਆ ਕੇਸਾਂ ਦਾ ਨਿਪਟਾਰਾ : ਕੋਮਲ ਮਿੱਤਲ

ਹੁਸ਼ਿਆਰਪੁਰ (ਬਿਊਰੋ) 

ਫੁੱਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਕਾਜ਼ ਦਾ ਲਿਆ ਜਾਇਜ਼ਾ

19 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦਾ ਜਲਦ ਨਿਪਟਾਰਾ ਕਰਨ ਅਤੇ ਫੁੱਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮਾਲ ਮਹਿਕਮੇ ਨਾਲ ਸਬੰਧਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਬਕਾਇਆ ਕੇਸਾਂ ਦਾ ਨਿਪਟਾਰਾ ਯੋਜਨਾਬੱਧ ਢੰਗ ਨਾਲ ਕੀਤਾ ਜਾਵੇ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਆਦੇਸ਼ ਦਿੱਤੇ ਕਿ ਉਹ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਸਬੰਧੀ ਆਪਣੇ ਪੱਧਰ ’ਤੇ ਵੀ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਕੰਮਾਂ ਦਾ ਲਗਾਤਾਰ ਮੁਲਾਂਕਣ ਕਰਨ। ਇਸ ਮੌਕੇ ਉਨ੍ਹਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਇੰਤਕਾਲਾਂ, ਜਮ੍ਹਾਂਬੰਦੀ, ਨਿਸ਼ਾਨਦੇਹੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਤਹਿਸੀਲਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ 2 ਸਾਲ ਤੋਂ ਜ਼ਿਆਦਾ ਸਮੇਂ ਵਾਲੇ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਰਿਕਵਰੀ ਕੇਸਾਂ ਵਿਚ ਮਾਲੀਆ ਉਗਰਾਹਨ ਵਿਚ ਦੇਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਖ-ਵੱਖ ਤਹਿਸੀਲਾਂ ਵਿਚ ਮਾਲੀਆ ਇਕੱਤਰ ਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮਾਲ ਵਿਭਾਗ ਦੇ ਰਿਕਾਰਡ ਦੀ ਸਮੇਂ-ਸਮੇਂ ਸਿਰ ਪੜਤਾਲ ਕਰਨ, ਤਾਂ ਜੋ ਕੰਮ ਵਿਚ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਸਥਾਪਿਤ ਕੀਤੀ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ.ਡੀ.ਐਮ ਦਸੂਹਾ ਓਜਸਵੀ ਅਲੰਕਾਰ, ਐਸ.ਡੀ.ਐਮ ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ ਤੋਂ ਇਲਾਵਾ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਮਾਲ ਮਹਿਕਮੇ ਨਾਲ ਸਬੰਧਤ ਹੋਰ ਅਧਿਕਾਰੀ ਮੌਜੂਦ ਸਨ।

ਫੋਟੋ ਕੈਪਸ਼ਨ:- ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ.ਡੀ.ਐਮ ਓਜਸਵੀ ਅਲੰਕਾਰ, ਕੰਵਲਜੀਤ ਸਿੰਘ, ਪ੍ਰੀਤ ਇੰਦਰ ਸਿੰਘ ਬੈਂਸ ਤੇ ਹੋਰ।

error: copy content is like crime its probhihated