Prime Punjab Times

Latest news
ਆਧਿਆਤਮਿਕ ਆਭਾ ਵਿੱਚ ਸਜੀ ਸਾਦਗੀ,17 ਜੋੜਿਆਂ ਦਾ ਮੰਗਲਮਈ ਵਿਆਹਿਕ ਬੰਧਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਸ਼ਮਿਤਾ ਵਲੋਂ ਤਾਈਕਵਾਡ 'ਚ ਸ਼ਾਨਦਾਰ ਪ੍ਰਦਰਸ਼ਨ  ਆਸ਼ਾ ਵਰਕਰਾਂ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹੈ : ਡਾ.ਸੁਦੇਸ਼ ਰਾਜਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਵੱਲੋਂ E-Cardify ਐਪ ਲਾਂਚ ਕੀਤੀ ਗਈ KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ : ਪ੍ਰਿੰਸੀਪਲ ਡਾ. ਮਾਨਵ ਸੈਣੀ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਵੱਡਾ ਵਾਰ, 2.199 ਕਿਲੋ ਹੈਰੋਇਨ ਅਤੇ ਪਿਸਟਲ ਸਮੇਤ ਮੁਲਜ਼ਮ ਕਾਬੂ ਦਸੂਹਾ ਹੁਸ਼ਿਆਰਪੁਰ ਹਾਈਵੇ ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ+ਤ ਐਚ.ਪੀ.ਵੀ.ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ : ਡਾ. ਸੁਦੇਸ਼ ਰਾਜਨ ਡਿਪਟੀ ਕਮਿਸ਼ਨਰ ਨੇ ਦਸੂਹਾ ਅਤੇ ਮੁਕੇਰੀਆਂ ਸਬ-ਡਵੀਜ਼ਨ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ
ADVERTISEMENT
You are currently viewing ਕੌਮੀ ਬਾਲੜੀ ਹਫ਼ਤੇ ਤਹਿਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚਲੇ ਦਫ਼ਤਰਾਂ ਦੇ ਬਾਹਰ ਲਗਾਏ ਜਾਗਰੂਕਤਾ ਸਟਿੱਕਰ

ਕੌਮੀ ਬਾਲੜੀ ਹਫ਼ਤੇ ਤਹਿਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚਲੇ ਦਫ਼ਤਰਾਂ ਦੇ ਬਾਹਰ ਲਗਾਏ ਜਾਗਰੂਕਤਾ ਸਟਿੱਕਰ

ਹੁਸ਼ਿਆਰਪੁਰ (ਬਿਊਰੋ) 

19 ਜਨਵਰੀ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਅੱਜ ਮੰਜੂ ਬਾਲਾ ਸੀ.ਡੀ.ਪੀ.ਓ. ਹੁਸ਼ਿਆਰਪੁਰ ਦੀ ਟੀਮ ਵਲੋਂ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚਲੇ ਵੱਖ-ਵੱਖ ਦਫ਼ਤਰਾਂ ਦੇ ਬਾਹਰ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਦਾ ਸੁਨੇਹਾ ਦਿੰਦੇ ਜਾਗਰੂਕਤਾ ਸਟਿੱਕਰ ਲਗਾਏ ਗਏ। ਇਸ ਮੌਕੇ ਸੀ.ਡੀ.ਪੀ.ਓ.ਮੰਜੂ ਬਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿਚਂ 18 ਜਨਵਰੀ ਤੋਂ 24 ਜਨਵਰੀ ਤੱਕ ਕੌਮੀ ਬਾਲੜੀ ਹਫ਼ਤਾ ਮਨਾਉਣ ਹਿੱਤ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਹਿਤ ਰੋਜ਼ਾਨਾ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਹਫਤੇ ਦੌਰਾਨ ਲੜਕੀਆਂ ਦੀ ਲੋਹੜੀ ਪਾਈ ਜਾਵੇਗੀ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, Çਲੰਗ ਅਨੁਪਾਤ ਵਿਚ ਸੁਧਾਰ ਲਿਆਉਣ, ਕਿਸ਼ੋਰ ਲੜਕੀਆਂ ਨੂੰ ਕਿੱਤਾ ਮੁਖੀ ਸਿਖਲਾਈ ਦੇ ਕੇ ਜ਼ਿੰਦਗੀ ਦੇ ਯੋਗ ਬਣਾਉਣ ਬਾਰੇ ਜਾਰਗੂਕਤਾ ਪੈਦਾ ਕੀਤੀ ਜਾਵੇਗੀ। ਇਸੇ ਤਰ੍ਹਾਂ ਲੜਕੀਆਂ ਨੂੰ ਖੇਡਾਂ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਪੋਸਟਰ ਮੇਕਿੰਗ, ਸਲੋਗਨ ਲਿਖਣ ਅਤੇ ਦੀਵਾਰ ’ਤੇ ਪੇਟਿੰਗ ਆਦਿ ਮੁਕਾਬਲੇ ਕਰਵਾਏ ਜਾਣਗੇ। ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਕਮਿਊਨਿਟੀ ’ਤੇ ਅਧਾਰਤ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਸ ਵਿਚ ਲੋਕਲ ਤੇ ਧਾਰਮਿਕ ਆਗੂਆਂ ਨੂੰ ਸ਼ਾਮਿਲ ਕੀਤਾ ਜਾਵੇਗਾ ਅਤੇ ਬਾਲ ਵਿਆਹ ਕੁਰੀਤੀ ਨੂੰ ਖਤਮ ਕਰਨ ਲਈ ਮੁਹਿੰਮ ਚਲਾਈ ਜਾਵੇਗੀ, ਤਾਂ ਜੋ ਸਮਾਜ ਵਿਚ ਲੜਕੀਆਂ ਨੂੰ ਹਰ ਖੇਤਰ ਵਿਚ ਬਰਾਬਰ ਮੌਕੇ ਮਿਲ ਸਕਣ।

ਫੋਟੋ ਕੈਪਸ਼ਨ:- ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ ਦੇ ਦਫ਼ਤਰ ਦੇ ਬਾਹਰ ਸਟਿੱਕਰ ਲਗਾਉਣ ਮੌਕੇ ਉਨ੍ਹਾਂ ਨਾਲ ਸੀ.ਡੀ.ਪੀ.ਓ ਮੰਜੂ ਬਾਲਾ ਅਤੇ ਹੋਰ।

error: copy content is like crime its probhihated