Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸਿਹਤ ਵਿਭਾਗ ਦੀ ਟੀਮ ਵੱਲੋਂ ਨਰੋਟ ਜੈਮਲ ਸਿੰਘ ਵਿਖੇ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ

ਸਿਹਤ ਵਿਭਾਗ ਦੀ ਟੀਮ ਵੱਲੋਂ ਨਰੋਟ ਜੈਮਲ ਸਿੰਘ ਵਿਖੇ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ

ਪਠਾਨਕੋਟ (ਅਵਿਨਾਸ਼ ਸ਼ਰਮਾ)

ਦੂਸ਼ਿਤ ਪਾਣੀ ਪੀਣ ਨਾਲ ਬੈਕਟੀਰੀਲ ਇਨਫੈਕਸ਼ਨ ਹੋ ਸਕਦੀ ਹੈ: ਡਾ ਰਵੀਕਾਂਤ ਭਗਤ

20 ਜਨਵਰੀ : ਅੱਜ ਸੀ ਐਚ ਸੀ ਨਰੋਟ ਜੈਮਲ ਸਿੰਘ ਦੀ ਟੀਮ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ ਰਵੀ ਕਾਂਤ ਦੀ ਅਗਵਾਈ ਵਿੱਚ ਸੀ ਐੱਚ ਸੀ ਨਰੋਟ ਜੈਮਲ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਿਂਓਟੀ ਤਰਫ ਨਰੋਟ ਵਿਖੇ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ ਗਏ। ਜਾਣਕਾਰੀ ਦਿੰਦਿਆਂ ਡਾ ਰਵੀ ਕਾਂਤ ਨੇ ਦੱਸਿਆ ਕਿ ਇਹ ਸੈਂਪਲ ਵਾਟਰ ਕੁਆਲਟੀ ਟੈਸਟ ਲਈ ਸਟੇਟ ਪਬਲਿਕ ਹੈਲਥ ਲੈਬਾਰਟਰੀ ਖਰੜ ਵਿਖੇ ਨਿਰੀਖਣ ਵਾਸਤੇ ਭੇਜ ਦਿੱਤੇ ਗਏ ਹਨ ਤਾਂ ਜੋ ਪੀਣ ਵਾਲੇ ਪਾਣੀ ਨਾਲ ਹੋਣ ਵਾਲੇ ਇਨਫੈਕਸ਼ਨ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਦੂਸ਼ਿਤ ਪਾਣੀ ਪੀਣ ਨਾਲ ਬੈਕਟੀਰੀਅਲ ਇਨਫੈਕਸ਼ਨ ਹੋ ਸਕਦਾ ਹੈ। ਜਿਸ ਕਾਰਨ ਹੈਜ਼ਾ, ਟਾਈਫਾਈਡ, ਪੇਚਿਸ਼ ਵਰਗੀਆਂ ਬਿਮਾਰੀਆਂ ਆਸਾਨੀ ਨਾਲ ਕਿਸੇ ਨੂੰ ਵੀ ਆਪਣਾ ਸ਼ਿਕਾਰ ਬਣਾ ਸਕਦੀਆਂ ਹਨ। ਇਸ ਤੋਂ ਇਲਾਵਾ ਦੂਸ਼ਿਤ ਪਾਣੀ ਪੀਣ ਨਾਲ ਵਾਇਰਲ ਇਨਫੈਕਸ਼ਨ ਵੀ ਹੋ ਸਕਦਾ ਹੈ। ਜਿਸ ਦੇ ਕਾਰਨ ਹੈਪੇਟਾਈਟਸ ਏ, ਫਲੂ ਅਤੇ ਪੀਲੀਆ ਵਰਗੀਆਂ ਖ਼ਤਰਨਾਕ ਬੀਮਾਰੀਆਂ ਹੋ ਸਕਦੀਆਂ ਹਨ। ਇਸ ਲਈ ਸਾਨੂੰ ਹਮੇਸ਼ਾਂ ਸਾਫ਼ ਪਾਣੀ ਹੀ ਪੀਣਾ ਚਾਹੀਦਾ ਹੈ। ਪਾਣੀ ਨੂੰ ਕਲੋਰੀਨੇਟ ਕਰਕੇ ਜਾਂ ਉਬਾਲ ਕੇ ਵੀ ਪੀਣ ਯੋਗ ਬਣਾਇਆ ਜਾ ਸਕਦਾ ਹੈ। ਇਸ ਮੌਕੇ ਹੈਲਥ ਇੰਸਪੈਕਟਰ ਰਜਿੰਦਰ ਕੁਮਾਰ, ਹੈਲਥ ਇੰਸਪੈਕਟਰ ਰਾਜ ਅੰਮਿ੍ਤ ਸਿੰਘ , ਬੀ ਈ ਈ ਜਸਵੀਰ ਸਿੰਘ, ਹੈਲਥ ਵਰਕਰ ਜਸਪਾਲ ਸਿੰਘ, ਸ਼ਕਤੀ ਗੋਪਾਲ, ਸੁਖਜਿੰਦਰ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।

error: copy content is like crime its probhihated