Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਦਰਬਾਰ ਲੱਖਦਾਤਾ ਪਿੰਡ ਲੱਖਪੁਰ ਵਿਖੇ ਕਰਵਾਇਆ ਸਲਾਨਾ ਜੋੜ ਮੇਲਾ

ਦਰਬਾਰ ਲੱਖਦਾਤਾ ਪਿੰਡ ਲੱਖਪੁਰ ਵਿਖੇ ਕਰਵਾਇਆ ਸਲਾਨਾ ਜੋੜ ਮੇਲਾ

ਫਗਵਾੜਾ ( ਲਾਲੀ ਦਾਦਰ )

* ਨੱਕਾਲ ਪਾਰਟੀ ਨੇ ਰੰਗਾਰੰਗ ਪ੍ਰੋਗਰਾਮ ਰਾਹੀਂ ਸੰਗਤਾਂ ਦਾ ਮਨ ਪ੍ਰਚਾਇਆ

20 ਜਨਵਰੀ : ਦਰਬਾਰ ਲੱਖਦਾਤਾ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਵਿਖੇ ਸਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਦੀ ਅਗਵਾਈ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ‘ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਹਿਲੇ ਦਿਨ ਬਾਬਾ ਲੱਖਦਾਤਾ ਦੀ ਚੌਂਕੀ ਕਰਵਾਈ ਗਈ। ਦੂਸਰੇ ਦਿਨ ਸਵੇਰੇ ਝੰਡੇ, ਚਰਾਗ ਤੇ ਚਾਦਰ ਦੀ ਰਸਮ ਉਪਰੰਤ ਮੁੱਖ ਸੇਵਾਦਾਰ ਅਮਰੀਕ ਸਿੰਘ ਨੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ। ਬਾਅਦ ਦੁਪਿਹਰ ਨੱਕਾਲ ਪਾਰਟੀ ਲਵਲੀ ਮਿਊਜਿਕਲ ਗਰੁੱਪ ਨਵਾਂਸ਼ਹਿਰ ਵਲੋਂ ਨਕਲਾਂ ਦਾ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਮੁੱਖ ਸੇਵਾਦਾਰ ਅਮਰੀਕ ਸਿੰਘ ਨੇ ਸਮੂਹ ਹਾਜਰੀਨ ਸੰਗਤ ਨੂੰ ਸਲਾਨਾ ਜੋੜ ਮੇਲੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਲੱਖਦਾਤਾ ਜੀ ਦੇ ਪਵਿੱਤਰ ਦਰਬਾਰ ਵਿਖੇ ਸੱਚੇ ਮਨ ਤੋਂ ਮੰਗੀ ਗਈ ਹਰ ਮੁਰਾਦ ਪੂਰੀ ਹੁੰਦੀ ਹੈ। ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜਰੀ ਲਗਵਾ ਕੇ ਬਾਬਾ ਲੱਖਦਾਤਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਚਾਹ ਪਕੌੜੇ ਅਤੇ ਦਰਬਾਰ ਦਾ ਅਤੁੱਟ ਵਰਤਾਇਆ ਗਿਆ। ਇਸ ਮੌਕੇ ਬਾਬਾ ਕਰਨੈਲ ਸਿੰਘ, ਪਲਵਿੰਦਰ ਕੌਰ ਲੱਖਪੁਰ, ਜਸਬੀਰ ਸਿੰਘ, ਕੁਲਜੀਤ ਸਿੰਘ, ਦਲਜੀਤ ਸਿੰਘ ਬੀਸਲਾ, ਜਸਵੰਤ ਸਿੰਘ ਆਦਿ ਤੋਂ ਇਲਾਵਾ ਹੋਰ ਸੰਗਤਾਂ ਹਾਜਰ ਸਨ।
ਤਸਵੀਰ 004, ਕੈਪਸ਼ਨ- ਪਿੰਡ ਲੱਖਪੁਰ ਵਿਖੇ ਕਰਵਾਏ ਗਏ ਸਲਾਨਾ ਜੋੜ ਮੇਲੇ ਦੇ ਵੱਖ ਵੱਖ ਦ੍ਰਿਸ਼।