Prime Punjab Times

Latest news
ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ
ADVERTISEMENT
You are currently viewing ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਿਸ਼ਵਤਖੋਰੀ ਵਿਰੁੱਧ ਅਪਣਾ ਰਹੀ ਜੀਰੋ ਟਾਲਰੈਂਸ ਨੀਤੀ– ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਿਸ਼ਵਤਖੋਰੀ ਵਿਰੁੱਧ ਅਪਣਾ ਰਹੀ ਜੀਰੋ ਟਾਲਰੈਂਸ ਨੀਤੀ– ਲਾਲ ਚੰਦ ਕਟਾਰੂਚੱਕ

ਪਠਾਨਕੋਟ (ਬਿਊਰੋ ਰਿਪੋਰਟ)

ਵਿਭਾਗ ਵਿੱਚ ਰਿਸ਼ਵਤਖੋਰਾਂ ਵਿਰੁੱਧ 19 ਮਾਮਲੇ ਕਰਵਾਏ ਦਰਜ਼ ਅਤੇ ਕਈ ਭਰਿਸ਼ਟ ਅਧਿਕਾਰੀ ਕੀਤੇ ਡਿਸਮਿਸ

20 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਿਸ਼ਵਤਖੋਰੀ ਦੇ ਮਾਮਲੇ ਤੇ ਜੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ ਅਤੇ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਹਾਲਤ ਵਿੱਚ ਬਖਸ਼ੇ ਨਹੀਂ ਜਾਣਗੇ।ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਜਾਣਕਾਰੀ ਦਿੰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਤੇ ਮਜਦੂਰਾਂ ਦੀ ਸਖਤ ਮਿਹਨਤ ਨਾਲ ਉਪਜੇ ਅਨਾਜ ਦੀ ਸੁਰੱਖਿਆ ਕਰਨਾ ਉਨ੍ਹਾਂ ਦੀ ਜਿੰਮੇਵਾਰੀ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਹਰੇਕ ਵਾਸੀ ਨਾਲ ਗੁੱਡ ਗਵਰਨੈਸ ਦੇਣ ਦਾ ਵਾਅਦਾ ਕੀਤਾ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਹੀਂ ਬਰਦਾਸ਼ਤ ਹੋਵੇਗੀ।ਉਨ੍ਹਾ ਦੱਸਿਆ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿੱਚ ਰਿਸ਼ਵਤਖੋਰੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਪਿਛਲੇ ਸਮੇਂ ਵਿੱਚ 19 ਮਾਮਲੇ ਦਰਜ਼ ਕਰਵਾਏ ਗਏ ਹਨ ਅਤੇ ਕਈ ਭਰਿਸਟ ਅਧਿਕਾਰੀ ਨੌਕਰੀ ਤੋਂ ਡਿਸਮਿਸ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਵਿਭਾਗ ਦੇ ਸਮੂਹ ਅਮਲੇ ਨੂੰ ਇਹ ਵੀ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਲੋਕਾਂ ਨਾਲ ਕਿਸੇ ਕਿਸਮ ਦਾ ਦੁਰਵਿਵਹਾਰ ਨਾ ਕੀਤਾ ਜਾਵੇ ਅਤੇ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਵੱਖ ਵੱਖ ਜਿਲਿ੍ਹਆਂ ਵਿੱਚ ਵਿਭਾਗ ਦੀਆਂ ਉਨ੍ਹਾਂ ਇਮਾਰਤਾਂ ਦਾ ਜਾਇਜ਼ਾ ਲਿਆ ਗਿਆ ਜਿਥੇ ਕਿ ਅਨਾਜ ਰੱਖਿਆ ਹੋਇਆ ਹੈ ਤਾਂ ਜੋ ਪੰਜਾਬ ਦੇ ਮਿਹਨਤੀ ਕਿਸਾਨਾਂ ਅਤੇ ਮਜਦੂਰਾਂ ਦੀ ਸਖਤ ਮਿਹਨਤ ਨਾਲ ਉਪਜੇ ਅਨਾਜ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰੰ ਮੁੜ ਤੋਂ ਰੰਗਲਾ ਤੇ ਹੱਸਦਾ ਵੱਸਦਾ ਪੰਜਾਬ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ।ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬੜਾਵਾ ਦੇਣ ਵਾਲਾ ਚਾਹੇ ਕੋਈ ਵੀ ਹੋਵੇ ਉਹ ਕਾਨੂੰਨ ਤੋਂ ਨਹੀਂ ਬੱਚ ਸਕਦਾ।ਇਸ ਲਈ ਜਿਹੜੇ ਵੀ ਵਿਅਕਤੀਆਂ ਨੇ ਪੰਜਾਬ ਦੇ ਲੋਕਾਂ ਨਾਲ ਹੇਰਾ ਫੇਰੀ ਕੀਤੀ ਹੈ ਉਹ ਸਭ ਆਪਣੇ ਅੰਜਾਮ ਤੱਕ ਪਹੁੰਚਣਗੇ। ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ ਵਿਰੁੱਧ ਕਾਰਵਾਈ ਕਰਨ ਲਈ ਬਣੀਆਂ ਏਜੰਸੀਆਂ ਆਪਣਾ ਕੰਮ ਕਰ ਰਹੀਆਂ ਹਨ ਇਸ ਵਿੱਚ ਕੋਈ ਅਣਗਹਿਲੀ ਨਹੀਂ ਵਰਤੀ ਜਾਵੇਗੀ। ਉਨ੍ਹਾ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨਾਲ ਪਾਰਦਰਸ਼ੀ ਸਰਕਾਰ ਦੇਣ ਦਾ ਵਾਅਦਾ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਖਟਕੜ ਕਲਾਂ ਤੋਂ ਸਹੁੰ ਚੁੱਕ ਕੇ ਆਪਣਾ ਕੰਮ ਸ਼ੁਰੂ ਕੀਤਾ ਹੈ ਇਸ ਲਈ ਭ੍ਰਿਸ਼ਟਾਚਾਰੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗੀ ਅਤੇ ਜਿਹੜੇ ਵੀ ਲੋਕ ਗੈਰ ਕਾਨੂੰਨੀ ਕੰਮ ਕਰਨਗੇ ਉਨ੍ਹਾਂ ਨੂੰ ਆਪਣੇ ਅੰਜਾਮ ਤੱਕ ਪਹੁੰਚਾਇਆ ਜਾਵੇਗਾ।

error: copy content is like crime its probhihated