Prime Punjab Times

Latest news
ਇੰਸਪੈਕਟਰ 70 ਹਜ਼ਾਰ ਤੇ ਆਡੀਟਰ 50 ਹਜਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ ਮਹਿਲਾਵਾਂ ਲਈ 1500 ਰੁ ਵਾਲੀ ਫ੍ਰੀ ਸਕੀਮ ਨੇ ਲੋਕਾਂ ਦੇ ਕੱਢੇ ਸਾਹ,ਕੀ ਬੋਲੇ ਸੀਨੀਅਰ ... ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ  DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया
ADVERTISEMENT
You are currently viewing ਗਣਤੰਤਰ ਦਿਵਸ ਦੇ ਮੱਦੇਨਜਰ ਰਾਵਲਪਿੰਡੀ ਪੁਲਿਸ ਨੇ ਚਲਾਈ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿਮ

ਗਣਤੰਤਰ ਦਿਵਸ ਦੇ ਮੱਦੇਨਜਰ ਰਾਵਲਪਿੰਡੀ ਪੁਲਿਸ ਨੇ ਚਲਾਈ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿਮ

ਫਗਵਾੜਾ (ਲਾਲੀ ਦਾਦਰ )

* ਵਾਹਨਾਂ ‘ਚ ਹੈਵੀ ਸਾਉਂਡ ਸਿਸਟਮ ਲਗਾਉਣ ਵਾਲਿਆਂ ਨੂੰ ਦਿੱਤੀ ਚੇਤਾਵਨੀ

21 ਜਨਵਰੀ : ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ (ਆਈ.ਪੀ.ਐਸ.) ਅਤੇ ਐਸ.ਪੀ. ਫਗਵਾੜਾ ਮੁਖਤਿਆਰ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਗਣਤੰਤਰ ਦਿਵਸ ਨੂੰ ਮੱਦੇਨਜਰ ਰੱਖਦੇ ਹੋਏ ਰਾਵਲਪਿੰਡੀ ਪੁਲਿਸ ਵਲੋਂ ਹੁਸ਼ਿਆਰਪੁਰ ਰੋਡ ਸਥਿਤ ਪਿੰਡ ਰਿਹਾਣਾ ਜੱਟਾਂ ਵਿਖੇ ਐਸ.ਐਚ.ਓ. ਕਾਂਤੀ ਰਾਣੀ ਦੀ ਅਗਵਾਈ ਹੇਠ ਨਾਕਾਬੰਦੀ ਕਰਕੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਵਾਲੇ ਵਾਹਨਾਂ ਦੇ ਚਲਾਨ ਕੀਤੇ ਗਏ।

ਇਸ ਮੌਕੇ ਗੱਲਬਾਤ ਕਰਦਿਆਂ ਐਸ.ਆਈ. ਕਾਂਤੀ ਰਾਣੀ ਨੇ ਕਿਹਾ ਕਿ ਇਸ ਮੁਹਿਮ ਦਾ ਮਕਸਦ ਗਣਤੰਤਰ ਦਿਵਸ ਦੇ ਮੱਦੇਨਜਰ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾਂ ਨੂੰ ਰੋਕਣਾ ਅਤੇ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣਾ ਹੈ। ਉਹਨਾਂ ਜਿੱਥੇ ਵਾਹਨ ਚਾਲਕਾਂ ਨੂੰ ਡਰਾਈਵਿੰਗ ਸਮੇਂ ਸੀਟ ਬੈਲਟ ਜਰੂਰ ਲਗਾਉਣ ਦੀ ਹਦਾਇਤ ਕੀਤੀ ਉੱਥੇ ਹੀ ਵਾਹਨਾਂ ਵਿੱਚ ਹੈਵੀ ਸਾਉਂਡ ਸਿਸਟਮ ਲਗਾਉਣ ਵਾਲਿਆਂ ਨੂੰ ਵੀ ਬਾਜ ਆਉਣ ਦੀ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉੱਚੀ ਆਵਾਜ ਵਿਚ ਸਾਉਂਡ ਸਿਸਟਮ ਬਜਾਉਣ, ਪਰੈਸ਼ਰ ਹਾਰਨ ਅਤੇ ਵੀ.ਆਈ.ਪੀ. ਬੱਤੀਆਂ ਲਗਾਉਣਾ ਕਾਨੂੰਨੀ ਜੁਰਮ ਹੈ ਇਸ ਲਈ ਇਹਨਾਂ ਤੋਂ ਗੁਰੇਜ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸ ਮੁਹਿਮ ਨੂੰ ਆਉਣ ਵਾਲੇ ਦਿਨਾਂ ‘ਚ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਐਸ.ਆਈ. ਗੁਰਜੀਤ ਸਿੰਘ, ਏ.ਐਸ.ਆਈ. ਬਲਵੀਰ ਸਿੰਘ, ਏ.ਐਸ.ਆਈ. ਹਰਦੀਪ ਸਿੰਘ, ਏ.ਐਸ.ਆਈ. ਨਾਜਰ ਸਿੰਘ, ਏ.ਐਸ.ਆਈ. ਅਮਰਜੀਤ ਸਿੰਘ, ਏ.ਐਸ.ਆਈ. ਜਗਦੀਸ਼ ਚੰਦਰ, ਹੌਲਦਾਰ ਅੰਜਨਾ ਕੁਮਾਰੀ ਅਤੇ ਅੰਮ੍ਰਿਤਪਾਲ ਕੌਰ ਆਦਿ ਹਾਜਰ ਸਨ।
ਤਸਵੀਰ 001, ਕੈਪਸ਼ਨ- ਫਗਵਾੜਾ ਦੇ ਹੁਸ਼ਿਆਰਪੁਰ ਰੋਡ ਸਥਿਤ ਰਿਹਾਣਾ ਜੱਟਾਂ ਵਿਖੇ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਐਸ.ਆਈ. ਕਾਂਤੀ ਰਾਣੀ ਦੇ ਨਾਲ ਥਾਣਾ ਰਾਵਲਪਿੰਡੀ ਦੀ ਪੁਲਿਸ ਟੀਮ।

error: copy content is like crime its probhihated