Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪਿੰਡਾਂ ਦੇ ਰੁਕੇ ਹੋਏ ਵਿਕਾਸ ਕਾਰਜਾਂ ਦਾ ਵੇਰਵਾ ਲਿਖਤੀ ਰੂਪ ‘ਚ ਯੂਨੀਅਨ ਨੂੰ ਦੇਣ ਪੰਚਾਇਤਾਂ – ਗੁਲਜਾਰ ਸਿੰਘ ਅਕਾਲਗੜ੍ਹ

ਪਿੰਡਾਂ ਦੇ ਰੁਕੇ ਹੋਏ ਵਿਕਾਸ ਕਾਰਜਾਂ ਦਾ ਵੇਰਵਾ ਲਿਖਤੀ ਰੂਪ ‘ਚ ਯੂਨੀਅਨ ਨੂੰ ਦੇਣ ਪੰਚਾਇਤਾਂ – ਗੁਲਜਾਰ ਸਿੰਘ ਅਕਾਲਗੜ੍ਹ

ਫਗਵਾੜਾ (ਲਾਲੀ ਦਾਦਰ )

* ਕਿਹਾ – ਚੰਡੀਗੜ੍ਹ ‘ਚ ਕੈਬਿਨੇਟ ਮੰਤਰੀ ਨਾਲ ਕਰਾਂਗੇ ਮੀਟਿੰਗ

23 ਜਨਵਰੀ : ਬੀ.ਡੀ.ਪੀ.ਓ. ਦਫਤਰ ਫਗਵਾੜਾ ਵਿਖੇ ਬੀਤੇ ਦਿਨ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤੇ ਅਚਨਚੇਤ ਦੌਰੇ ਦੌਰਾਨ ਪੰਚਾਇਤ ਯੂਨੀਅਨ ਬਲਾਕ ਫਗਵਾੜਾ ਦੇ ਅਹੁਦੇਦਾਰਾਂ ਵਲੋਂ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਚਾਇਤ ਯੂਨੀਅਨ ਬਲਾਕ ਫਗਵਾੜਾ ਦੇ ਪ੍ਰਧਾਨ ਗੁਲਜਾਰ ਸਿੰਘ ਸਰਪੰਚ ਅਕਾਲਗੜ੍ਹ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਫੰਡ ਮੋਜੂਦ ਹੋਣ ਦੇ ਬਾਵਜੂਦ ਪਿੰਡਾਂ ਦੇ ਰੁਕੇ ਵਿਕਾਸ ਦੇ ਕੰਮ ਸ਼ੁਰੂ ਨਾ ਹੋਣ ਸਬੰਧੀ ਦੱਸਿਆ ਗਿਆ। ਜਿਸ ਤੇ ਉਹਨਾਂ ਪੰਜਾਬ ਦੇ ਵਿਕਾਸ ਨੂੰ ਭਗਵੰਤ ਮਾਨ ਸਰਕਾਰ ਦਾ ਮੁੱਖ ਏਜੰਡਾ ਦੱਸਦਿਆਂ ਭਰੋਸਾ ਦਿੱਤਾ ਹੈ ਕਿ ਪਿੰਡਾਂ ਦੇ ਰੁਕੇ ਹੋਏ ਵਿਕਾਸ ਦੇ ਕੰਮ ਜਲਦੀ ਸ਼ੁਰੂ ਕਰਵਾਏ ਜਾਣਗੇ। ਉਹਨਾਂ ਬਲਾਕ ਫਗਵਾੜਾ ਦੀਆਂ ਸਮੂਹ ਪੰਚਾਇਤਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਆਪੋ ਆਪਣੇ ਪਿੰਡਾਂ ਦੇ ਰੁਕੇ ਹੋਏ ਕੰਮ ਮੰਗ ਪੱਤਰ ਦੇ ਰੂਪ ਵਿਚ ਗਰਾਮ ਪੰਚਾਇਤ ਦੇ ਲੈਟਰ ਪੈਡ ‘ਤੇ ਲਿਖਤੀ ਰੂਪ (ਮੋਹਰ ਸਮੇਤ) ਵਿੱਚ 24 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ ਦੁਪਿਹਰ 1 ਵਜੇ ਤੱਕ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਫਗਵਾੜਾ ਵਿਖੇ ਯੂਨੀਅਨ ਦੇ ਸਪੁਰਦ ਕੀਤੇ ਜਾਣ ਤਾਂ ਜੋ ਮੰਤਰੀ ਸਾਹਿਬ ਤੋਂ ਚੰਡੀਗੜ੍ਹ ‘ਚ ਮੀਟਿੰਗ ਦਾ ਸਮਾਂ ਲੈ ਕੇ ਸਾਰੇ ਮਸਲਿਆਂ ਬਾਰੇ ਗਲਬਾਤ ਕੀਤੀ ਜਾ ਸਕੇ।

ਤਸਵੀਰ – ਗੁਲਜਾਰ ਸਿੰਘ ਅਕਾਲਗੜ ਪ੍ਰਧਾਨ।