Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਪ੍ਰੀ ਬੋਰਡ ਪ੍ਰੀਖਿਆਵਾਂ ਦਾ ਲਿਆ ਜਾਇਜ਼ਾ

ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਪ੍ਰੀ ਬੋਰਡ ਪ੍ਰੀਖਿਆਵਾਂ ਦਾ ਲਿਆ ਜਾਇਜ਼ਾ

ਪਠਾਨਕੋਟ (ਬਿਊਰੋ ਰਿਪੋਰਟ)

23 ਜਨਵਰੀ : ਸੂਬੇ ਦੇ ਸਕੂਲਾਂ ਦੀਆਂ ਅੱਠਵੀਂ, ਦਸਵੀ ਅਤੇ ਬਾਰ੍ਹਵੀ ਪ੍ਰੀ ਬੋਰਡ ਦੀਆ ਪ੍ਰੀਖਿਆਵਾਂ ਨਕਲ ਰਹਿਤ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਜਾਰੀ ਹਨ। ਪ੍ਰੀਖਿਆਵਾਂ ਦੌਰਾਨ ਵਿਦਿਆਰਥੀ ਸਿੱਖਿਆ ਵਿਭਾਗ ਅਤੇ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰੀਖਿਆਵਾਂ ਦੇ ਰਹੇ ਹਨ।
ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ ਉਕਤ ਪ੍ਰੀਖਿਆਵਾਂ ਸਬੰਧੀ ਜਿਲ੍ਹਾ ਪਠਾਨਕੋਟ ਦੇ ਸਕੂਲਾਂ ਵੱਲੋਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਅੱਠਵੀਂ,ਦਸਵੀ ਅਤੇ ਬਾਰਵੀ ਜਮਾਤਾਂ ਦੇ ਪ੍ਰੀਖਿਆਰਥੀ ਬੋਰਡ ਵੱਲੋਂ ਜਾਰੀ ਡੇਟਸੀਟ ਅਤੇ ਹਦਾਇਤਾਂ ਅਨੁਸਾਰ ਪ੍ਰੀਖਿਆ ਦੇ ਰਹੇ ਹਨ।
ਇਸ ਮੌਕੇ ‘ਤੇ ਉਹਨਾਂ ਵੱਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਭੂਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ, ਸਰਕਾਰੀ ਮਿਡਲ ਸਕੂਲ ਚੱਕ ਮਨਾਹਸਾ, ਸਰਕਾਰੀ ਮਿਡਲ ਸਕੂਲ ਅਨੇਹੜ, ਸਰਕਾਰੀ ਹਾਈ ਸਕੂਲ ਗੁੜ੍ਹਾ ਕਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਤਰਪੁਰ, ਸਰਕਾਰੀ ਮਿਡਲ ਸਕੂਲ ਸਿੰਬਲੀ ਗੁਜਰਾਂ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਨੱਲ ਬੰਦਾ ਦਾ ਦੌਰਾ ਕਰਕੇ ਚੱਲ ਰਹੀ ਪ੍ਰੀਖਿਆ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜਾਹਰ ਕੀਤੀ।ਉਹਨਾਂ ਕਿਹਾ ਕਿ ਪ੍ਰੀਖਿਆਵਾਂ ਬੜੇ ਸੁਚੱਜੇ ਢੰਗ ਨਾਲ ਅਤੇ ਨਕਲ ਰਹਿਤ ਚੱਲ ਰਹੀਆਂ ਹਨ।ਉਹਨਾਂ ਕਿਹਾ ਕਿ ਪ੍ਰੀ ਬੋਰਡ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਮਨਾਂ ਵਿੱਚੋ ਬੋਰਡ ਪ੍ਰੀਖਿਆ ਦਾ ਡਰ ਖਤਮ ਕਰਨਗੀਆਂ।ਵਿਦਿਆਰਥੀਆਂ ਬੋਰਡ ਪ੍ਰੀਖਿਆ ਦੇ ਪੈਟਰਨ ਤੋਂ ਜਾਣੂ ਹੋਣਗੇ।ਇਹ ਪ੍ਰੀਖਿਆ ਬੋਰਡ ਪ੍ਰੀਖਿਆ ਦੀ ਚੰਗੀ ਤਿਆਰੀ ਵਿੱਚ ਮਦਦ ਕਰੇਗੀ।ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਸੁਧਾਰ ਟੀਮ ਮੈਂਬਰ ਰਮੇਸ਼ ਕੁਮਾਰ ਅਤੇ ਸਕੂਲੀ ਸਟਾਫ਼ ਹਾਜ਼ਰ ਸੀ।