Prime Punjab Times

Latest news
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼
ADVERTISEMENT
You are currently viewing ਸ਼ਬਜੀ ਮੰਡੀ ਬਟਾਲਾ ਵਿਖੇ 1 ਕਰੋੜ 82 ਲੱਖ ਦੀ ਲਾਗਤ ਨਾਲ ਬਣੇਗਾ ਸ਼ੈਡ -ਵਿਧਾਇਕ ਸ਼ੈਰੀ ਕਲਸੀ

ਸ਼ਬਜੀ ਮੰਡੀ ਬਟਾਲਾ ਵਿਖੇ 1 ਕਰੋੜ 82 ਲੱਖ ਦੀ ਲਾਗਤ ਨਾਲ ਬਣੇਗਾ ਸ਼ੈਡ -ਵਿਧਾਇਕ ਸ਼ੈਰੀ ਕਲਸੀ

ਬਟਾਲਾ ( ਅਵਿਨਾਸ਼ ਸ਼ਰਮਾ)

23 ਜਨਵਰੀ : ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਵਲੋਂ ਚੋਣਾਂ ਤੋਂ ਪਹਿਲਾ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ,ਅੱਜ ਸਬਜ਼ੀ ਮੰਡੀ ਬਟਾਲਾ ਵਿਖੇ 1 ਕਰੋੜ 82 ਲੱਖ ਦੀ ਲਾਗਤ ਨਾਲ ਬਨਣ ਵਾਲੇ ਸ਼ੈਡ ਦਾ ਰਸਮੀ ਐਲਾਨ ਕੀਤਾ ਅਤੇ ਕਿਹਾ ਕਿ ਜਲਦ ਹੀ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਰਾਕੇਸ਼ ਤੁਲੀ ਸਿਟੀ ਪ੍ਰਧਾਨ ਆਪ ਪਾਰਟੀ, ਯਸ਼ਪਾਲ ਚੌਹਾਨ, ਬਲਵਿੰਦਰ ਸਿੰਘ ਮਿੰਟਾ ਤੇ ਸਰਦੂਲ ਸਿੰਘ (ਦੋਵੇਂ ਐਮ ਸੀ) , ਸੁਖਜਿੰਦਰ ਸਿੰਘ ਦਾਬਾਂਵਾਲ, ਅਤਰ ਸਿੰਘ, ਦਿਨੇਸ਼ ਖੋਸਲਾ, ਮਲਕੀਤ ਸਿੰਘ ਤੇ ਮਾਣਿਕ ਮਹਿਤਾ ਮੌਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਉਨਾਂ ਉੱਪਰ ਵਿਸ਼ਵਾਸ ਕੀਤਾ ਹੈ, ਉਹ ਲੋਕਾਂ ਦੇ ਭਰੋਸੇ ਉੱਪਰ ਪੂਰਾ ਉਤਰਨਗੇ। ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਮੁਰਗੀ ਮੁਹੱਲੇ ਤੋਂ ਦਾਣਾ ਮੰਡੀ ਬਟਾਲਾ ਤੱਕ ਸੜਕ ਦਾ ਨਿਰਮਾਣ ਕਰਵਾਇਆ ਗਿਆ। ਕਿਰਤੀ ਲੋਕਾਂ ਦੀ ਸਹੂਲਤ ਲਈ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿਖੇ ਲੇਬਰ ਸ਼ੈੱਡ ਦੀ ਉਸਾਰੀ, ਟਾਇਲਟਸ ਅਤੇ ਆਰ ਓ ਲਗਾਇਆ ਜਾ ਰਿਹਾ ਹੈ। ਹੰਸਲੀ ਪੁਲ ਦੇ ਨਜ਼ਦੀਕ ਬਾਬਾ ਬਾਲਕ ਨਾਥ ਮੰਦਿਰ ਨੂੰ ਜਾਣ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਨਹਿਰੂ ਗੇਟ ਨੇੜੇ ਰਿਕਸ਼ਾ ਸਟੈਂਡ ਦੀ ਉਸਾਰੀ ਦਾ ਕੰਮ ਸ਼ੁਰੂ ਕਰਾਇਆ। ਕਿਲਾ ਮੰਡੀ ਵਿਖੇ ਮਿਊਂਸਪਲ ਜਨਾਨਾ ਹਸਪਤਾਲ ਦਾ ਨਵੀਨੀਕਰਨ ਕਰਦਿਆਂ ਇਥੇ ਆਮ ਆਦਮੀ ਕਲੀਨਿਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਲਾਭ ਮਿਲੇਗਾ। ਕਾਹਨੂੰਵਾਨ ਰੋਡ ਤੇ ਸਾਗਰਪੁਰਾ ਵਾਰਡ ਨੰਬਰ 5 ਵਿੱਚ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ। ਇਸੇ ਤਰਾਂ ਬਟਾਲਾ ਹਲਕੇ ਦੇ ਪਿੰਡਾਂ ਅੰਦਰ ਵਿਚ ਕਰੋੜਾਂ ਰੁਪਏ ਦੀ ਲਗਤ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਆਪ ਪਾਰਟੀ ਵਲੋਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਫੋਟੋ : ਵਿਧਾਇਕ ਸ਼ੈਰੀ ਕਲਸੀ, ਸ਼ਬਜੀ ਮੰਡੀ ਬਟਾਲਾ ਵਿਖੇ ਦੁਕਾਨਦਾਰਾਂ/ਲੋਕਾਂ ਨਾਲ ਨਜ਼ਰ ਆ ਆ ਰਹੇ ਹਨ।