Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ’ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ

ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ’ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ

ਹੁਸ਼ਿਆਰਪੁਰ(ਬਿਊਰੋ)

ਡਿਪਟੀ ਕਮਿਸ਼ਨਰ ਨੇ ਲਹਿਰਾਇਆ ਰਾਸ਼ਟਰੀ ਝੰਡਾ, ਪਰੇਡ ਦਾ ਕੀਤਾ ਨਿਰੀਖਣ

26 ਜਨਵਰੀ ਨੂੰ ਪੁਲਿਸ ਲਾਈਨ ਗਰਾਊਂਡ ’ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਲਹਿਰਾਉਣਗੇ ਰਾਸ਼ਟਰੀ ਝੰਡਾ

24 ਜਨਵਰੀ : 74ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਰੋਹ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਦੌਰਾਨ ਦਿੱਤੀ। ਇਸ ਮੌਕੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਅੱਜ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਪਰੇਡ ਕਮਾਂਡਰ ਡੀ.ਐਸ.ਪੀ. ਕੁਲਵੰਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ, ਪੀ.ਆਰ.ਟੀ.ਸੀ ਜਹਾਨਖੇਲਾਂ, ਜ਼ਿਲ੍ਹਾ ਮਹਿਲਾ ਪੁਲਿਸ, ਪੀ.ਆਰ.ਟੀ.ਸੀ. ਜਹਾਨਖੇਲਾਂ ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ., ਗਰਲਜ਼ ਗਾਈਡਜ਼ ਅਤੇ ਬੁਆਏ ਸਕਾਊਟਸ ਵਲੋਂ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਮਾਸ ਪੀ.ਟੀ ਸ਼ੋਅ, ਸਭਿਆਚਾਰਕ ਅਤੇ ਦੇਸ਼ ਭਗਤੀ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਜਜ਼ਬਾਾ ਉਮੜ ਰਿਹਾ ਸੀ, ਜਿਸ ਦੀ ਭਰਪੂਰ ਪ੍ਰਸੰਸਾ ਕੀਤੀ ਗਈ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਇਸ ਮਹੱਤਵਪੂਰਨ ਦਿਵਸ ’ਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਕਾਸ ਕੰਮਾਂ ਅਤੇ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਮਾਰੋਹ ਦੌਰਾਨ ਜਿਥੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਉਥੇ ਵਿਲੱਖਣ ਪ੍ਰਾਪਤੀ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਲੋਂ ਲੋੜਵੰਦਾਂ ਨੂੰ ਟਰਾਈ-ਸਾਈਕਲ, ਵੀਲ੍ਹ ਚੇਅਰਜ਼ ਅਤੇ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ। ਫੁੱਲ ਡਰੱੈਸ ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਨੇ ਗਣਤੰਤਰ ਦਿਵਸ ’ਤੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਚਿਤ ਪ੍ਰਬੰਧ ਕਰਨ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮਾਗਮ ਵਾਲੀ ਜਗ੍ਹਾ ’ਤੇ ਸਾਫ਼-ਸਫ਼ਾਈ, ਪੀਣ ਵਾਲਾ ਪਾਣੀ, ਅਸਥਾਈ ਪਖਾਨੇ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦੇ ਪ੍ਰਬੰਧ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਪ੍ਰਭਾਵਾਸ਼ਾਲੀ ਢੰਗ ਨਾਲ ਮਨਾਇਆ ਜਾਵੇਗਾ। ਉਨ੍ਹਾਂ ਇਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਮੂਹ ਵਿਭਾਗਾਂ ਨੂੰ ਆਪਣੀ ਹਾਜ਼ਰੀ ਯਕੀਨੀ ਬਣਾਉਣ ਲਈ ਵੀ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਰਬਾਰਾ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਪੀ. (ਹੈੱਡਕੁਆਟਰ) ਮਨਜੀਤ ਕੌਰ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਜ਼ਿਲ੍ਹਾ ਮਾਲ ਅਫ਼ਸਰ ਗੁਰਮੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲ ਰਜਨੀਸ਼ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਭਗਵੰਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated