Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸਿਹਤ ਵਿਭਾਗ ਵਲੋਂ ਵਧੀਆ ਸੇਵਾਵਾਂ ਦੇਣ ਵਾਲੇ ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ

ਸਿਹਤ ਵਿਭਾਗ ਵਲੋਂ ਵਧੀਆ ਸੇਵਾਵਾਂ ਦੇਣ ਵਾਲੇ ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ

ਪਠਾਨਕੋਟ (ਬਿਊਰੋ ਰਿਪੋਰਟ) 

24 ਜਨਵਰੀ : ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸਾਕਸ਼ੀ ਅਤੇ ਆਈਡੀਐਸਪੀ ਐਪੀਡੀਮੋਲੋਜਿਸਟ ਡਾ: ਸਰਬਜੀਤ ਕੌਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਸਿਹਤ ਵਿਭਾਗ ਵਿੱਚ 33 ਸਾਲਾਂ ਦੀ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ ਨੂੰ ਯਾਦਗਾਰੀ ਚਿੰਨ੍ਹ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ। ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ 31 ਜਨਵਰੀ ਨੂੰ ਸੇਵਾਮੁਕਤ ਹੋ ਰਹੇ ਹਨ। ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ ਦੀ ਤਾਇਨਾਤੀ ਘਰੋਟਾ ਸੀ.ਐਚ.ਸੀ.ਵਿਚ ਰਹੀ ਹੈ ਇਸ ਦੇ ਬਾਵਜੂਦ ਉਸ ਦੀ ਡਿਊਟੀ ਪਠਾਨਕੋਟ ਵਿਖੇ ਡਿਊਟੀ ਲੱਗੀ, ਉਹਨਾਂ ਨੇ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ। ਖਾਸ ਕਰਕੇ ਜ਼ਿਲ੍ਹੇ ਵਿੱਚ ਵੈਕਟਰ ਬੋਰਨ ਬਿਮਾਰੀਆਂ ਡੇਂਗੂ, ਮਲੇਰੀਆ, ਚਿਕਨਗੁਨੀਆ, ਕੋਵਿਡ ਦੌਰਾਨ ਘਰ-ਘਰ ਪਹੁੰਚ ਕੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਅਤੇ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਸਭ ਨੂੰ ਜਾਗਰੂਕ ਕੀਤਾ। ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ ਨੇ ਡੇਂਗੂ ਦੇ ਸੀਜ਼ਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸਿਹਤ ਅਧਿਕਾਰੀਆਂ ਨੇ ਅਵਿਨਾਸ਼ ਸ਼ਰਮਾ ਵੱਲੋਂ ਸਿਹਤ ਵਿਭਾਗ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੇਵਾਮੁਕਤੀ ਤੋਂ ਬਾਅਦ ਹਰ ਤਰ੍ਹਾਂ ਦੇ ਯੋਗਦਾਨ ਲਈ ਹਮੇਸ਼ਾ ਸਹਿਯੋਗ ਦੇਣਗੇ। ਇਸ ਮੌਕੇ ਹੈਲਥ ਇੰਸਪੈਕਟਰ ਰਜਿੰਦਰਾ ਕੁਮਾਰ, ਅਨੋਖ ਲਾਲ, ਰਾਜ ਅੰਮ੍ਰਿਤ ਸਿੰਘ, ਰਜਿੰਦਰਾ ਕੁਮਾਰ, ਕੁਲਵਿੰਦਰ ਸਿੰਘ, ਗਣੇਸ਼ ਪ੍ਰਸਾਦ, ਨਰੇਸ਼ ਕੁਮਾਰ, ਹੇਮੰਤ ਸ਼ਰਮਾ, ਵਿਪਨ ਆਨੰਦ, ਕੁਲਵਿੰਦਰ ਸਿੰਘ, ਅਮਨਦੀਪ ਆਦਿ ਹਾਜ਼ਰ ਸਨ।