Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਰੋਸ਼ਨ ਭਵਿੱਖ ਤੇ ਦੇਸ਼ ਸੇਵਾ ਲਈ ਭਾਰਤੀ ਫੌਜ ’ਚ ਸ਼ਾਮਿਲ ਹੋਣ ਨੌਜਵਾਨ : ਡਿਪਟੀ ਕਮਿਸ਼ਨਰ

ਰੋਸ਼ਨ ਭਵਿੱਖ ਤੇ ਦੇਸ਼ ਸੇਵਾ ਲਈ ਭਾਰਤੀ ਫੌਜ ’ਚ ਸ਼ਾਮਿਲ ਹੋਣ ਨੌਜਵਾਨ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 

–ਕਿਹਾ, ਮਿਲਟਰੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ ਨਾਲ ਨੌਜਵਾਨਾਂ ਦਾ ਫੌਜ ਵਿਚ ਜਾਣ ਪ੍ਰਤੀ ਵਧੇਗਾ ਉਤਸ਼ਾਹ

–ਵਜਰਾ ਕੋਰ ਨੇ ‘ਆਪਣੀਆਂ ਫੌਜਾਂ ਨੂੰ ਜਾਣੋ’ ਪ੍ਰਦਰਸ਼ਨੀ ਦਾ ਕੀਤਾ ਆਯੋਜਨ

24 ਜਨਵਰੀ : ਜਲੰਧਰ ਸਥਿਤ ਵਜਰਾ ਕੋਰ ਦੀ ਅਗਵਾਈ ਵਿਚ ਗਣਤੰਤਰ ਦਿਵਸ ਸਬੰਧੀ ਭਾਰਤੀ ਸੈਨਾ ਵਲੋਂ ਤੋਪਚੀ ਸਾਬਕਾ ਸੈਨਿਕ ਸੀ.ਐਸ.ਡੀ ਕੈਂਟੀਨ ਕੈਂਪਿੰਗ ਗਰਾਊਂਡ ਵਿਚ ‘ਆਪਣੀ ਸੈਨਾ ਕੋ ਜਾਨੋ’ ਮਿਲਟਰੀ ਇਕਿਉਪਮੈਂਟ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਮੌਕੇ ਕਿਹਾ ਕਿ ਰੋਸ਼ਨ ਭਵਿੱਖ ਤੇ ਦੇਸ਼ ਸੇਵਾ ਲਈ ਨੌਜਵਾਨ ਭਾਰਤੀ ਸੈਨਾ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨਾਂ ਵਿਚ ਨੌਜਵਾਨਾਂ ਦਾ ਸੈਨਾ ਵਿਚ ਜਾਣ ਪ੍ਰਤੀ ਉਤਸ਼ਾਹ ਵੀ ਵੱਧਦਾ ਹੈ। ਉਨ੍ਹਾਂ ਕਿਹਾ ਕਿ ਮਿਲਟਰੀ ਇਕਿਉਪਮੈਂਟ ਡਿਸਪਲੇਅ ਸ਼ੋਅ ਵਿਚ ਅੱਜ ਜ਼ਿਲ੍ਹੇ ਦੇ ਸੈਂਕੜੇ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਨੌਜਵਾਨਾਂ ਨੇ ਹਿੱਸਾ ਲਿਆ ਹੈ। ਮਿਲਟਰੀ ਹਥਿਆਰ ਤੇ ਸਾਜ਼ੋ-ਸਾਮਾਨ ਦੀ ਇਸ ਪ੍ਰਦਰਸ਼ਨੀ ਨਾਲ ਪਤਾ ਲੱਗਦਾ ਹੈ ਕਿ ਸਾਡੀ ਸੈਨਾ ਦੇ ਕੋਲ ਕਿਸ-ਕਿਸ ਤਰ੍ਹਾਂ ਦੇ ਹਥਿਆਰ ਹਨ ਅਤੇ ਸਾਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਸਾਡੀ ਸੈਨਾ ਕਿੰਨੀ ਮਹਾਨ ਹੈ।
ਕੋਮਲ ਮਿੱਤਲ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਉਦੇਸ਼ ਨੌਜਵਾਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਨੂੰ ਵਧਾਉਣਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵਿਦੇਸ਼ ਜਾਣ ਦੀ ਬਜਾਏ ਦੇਸ਼ ਵਿਚ ਹੀ ਵੱਖ-ਵੱਖ ਖੇਤਰਾਂ ਵਿਚ ਸੇਵਾਵਾਂ ਦੇ ਕੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਦੇਣ। ਇਸ ਪ੍ਰਦਰਸ਼ਨੀ ਨੂੰ ਸਾਬਕਾ ਸੈਨਿਕਾਂ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਐਨ.ਸੀ.ਸੀ. ਕੈਡਿਟਾਂ ਨੇ ਵੱਡੀ ਗਿਣਤੀ ਵਿਚ ਦੇਖਿਆ।
ਜ਼ਿਕਰਯੋਗ ਹੈ ਕਿ ਭਾਰਤੀ ਸੈਨਾ ਦੀ ਤਾਕਤ ਨੂੰ ਇਸ ਮਿਲਟਰੀ ਇਕਿਉਪਮੈਂਟ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ, ਜਿਸ ਵਿਚ ਹਥਿਆਰ, ਤੋਪਖਾਨੇ, ਨਿਗਰਾਨੀ ਯੰਤਰ, ਵਿਸ਼ੇਸ਼ ਵਾਹਨ ਅਤੇ ਹੋਰ ਆਧੁਨਿਕ ਹਥਿਆਰ ਤੇ ਯੰਤਰ ਸ਼ਾਮਿਲ ਸਨ।