Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਆਮ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਜਾਂਚ ਕਰਨ ਲਈ ਮੁੱਖ ਦਫਤਰ ਤੋਂ ਪਹੁੰਚੀ ਟੀਮ ਵੱਲੋਂ ਸਿਵਲ ਹਸਪਤਾਲ ਪਠਾਨਕੋਟ ਦਾ ਲਿਆ ਜਾਇਜ਼ਾ

ਆਮ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਜਾਂਚ ਕਰਨ ਲਈ ਮੁੱਖ ਦਫਤਰ ਤੋਂ ਪਹੁੰਚੀ ਟੀਮ ਵੱਲੋਂ ਸਿਵਲ ਹਸਪਤਾਲ ਪਠਾਨਕੋਟ ਦਾ ਲਿਆ ਜਾਇਜ਼ਾ

ਪਠਾਨਕੋਟ (ਅਵਿਨਾਸ਼ ਸ਼ਰਮਾ)

25 ਜਨਵਰੀ : ਸਿਵਲ ਹਸਪਤਾਲ ਪਠਾਨਕੋਟ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਜਾਂਚ ਕਰਨ ਲਈ ਮੁੱਖ ਦਫ਼ਤਰ ਤੋਂ ਪਹੁੰਚੀ ਟੀਮ ਵੱਲੋਂ ਹਸਪਤਾਲ ਦਾ ਜਾਇਜ਼ਾ ਲਿਆ ਗਿਆ। ਤਿੰਨ ਰੋਜ਼ਾ ਨਿਰੀਖਣ ਲਈ ਪਹੁੰਚੀ ਟੀਮ ਵਿੱਚ ਸ਼ਾਮਲ ਡਾ: ਮਾਨਵ ਸਿੰਘ ਨੇ ਸਭ ਤੋਂ ਪਹਿਲਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ, ਉਸ ਤੋਂ ਬਾਅਦ ਉਨ੍ਹਾਂ ਹਸਪਤਾਲ ਦੇ ਅਹਾਤੇ ਵਿੱਚ ਲੱਗੇ ਫਲੈਕਸ ਬੋਰਡਾਂ ਅਤੇ ਨੋਟਿਸ ਬੋਰਡਾਂ ਦੀ ਜਾਂਚ ਕਰਨ ਤੋਂ ਬਾਅਦ ਜ਼ੋ ਕਮੀਆਂ ਪਾਈਆਂ ਗਈਆਂ ਉਨ੍ਹਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਮਾਂ ਅਤੇ ਬੱਚੇ ਲਈ ਬਣਾਏ ਗਏ ਐਮਸੀਐਚ ਬਿਲਡਿੰਗ, ਚਿਲਡਰਨ ਵਾਰਡ, ਐਮਰਜੈਂਸੀ ਵਾਰਡ, ਸਕੈਨਿੰਗ ਸੈਂਟਰ, ਮਾਈਕਰੋ ਲੈਬ, ਟਰਾਮਾ ਵਾਰਡ ਦਾ ਨਿਰੀਖਣ ਕੀਤਾ ਅਤੇ ਵਿਭਾਗ ਵੱਲੋਂ ਰੱਖੇ ਰਿਕਾਰਡ ਦੀ ਜਾਂਚ ਕੀਤੀ ਅਤੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਫੀਡਬੈਕ ਲਿਆ। ਉਹਨਾਂ ਨੂੰ ਨਿਰੀਖਣ ਦੌਰਾਨ ਡਾ: ਮਾਨਵ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਰੂਟੀਨ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਜੋ ਸਹੂਲਤਾਂ ਨਹੀਂ ਮਿਲ ਰਹੀਆਂ, ਉਨ੍ਹਾਂ ਦਾ ਜਾਇਜ਼ਾ ਲਿਆ ਜਾਵੇ ਅਤੇ ਆਮ ਲੋਕਾਂ ਨੂੰ ਹੋਰ ਸਹੂਲਤਾਂ ਦੇਣ ਲਈ ਵਿਭਾਗ ਵੱਲੋਂ ਕਿਹੜੇ-ਕਿਹੜੇ ਕਦਮ ਚੁੱਕੇ ਜਾਣੇ ਹਨ, ਇਸ ਸਬੰਧੀ ਜਾਣਕਾਰੀ ਲਈ ਗਈ|ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸਾਕਸ਼ੀ, ਏਸੀਐਸ ਡਾ: ਅਦਿਤੀ ਸਲਾਰੀਆ, ਡੀਐਮਸੀ ਡਾ: ਵੰਦਨਾ, ਡੀਐਚਓ ਡਾ: ਸੁਨੀਤਾ ਸ਼ਰਮਾ , ਡੀਐਫਡਬਲਯੂਓ ਡਾ: ਰਾਜ ਕੁਮਾਰ, ਕਾਰਜਕਾਰੀ ਐੱਸਐੱਮਓ ਡਾ: ਸੁਨੀਲ ਚੰਦ ਅਤੇ ਮਾਸ ਮੀਡੀਆ ਇੰਚਾਰਜ ਵਿਜੇ ਠਾਕੁਰ ਹਾਜ਼ਰ ਸਨ।