Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬਾਲ ਵਾਟਿਕਾ ਸਕੂਲ ਵਿਖੇ “ਗਣਤੰਤਰ ਦਿਵਸ” ਮਨਾਇਆ ਗਿਆ

ਬਾਲ ਵਾਟਿਕਾ ਸਕੂਲ ਵਿਖੇ “ਗਣਤੰਤਰ ਦਿਵਸ” ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

25 ਜਨਵਰੀ : ਬਾਲ ਵਾਟਿਕਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ,ਡਾਇਰੈਕਟਰ ਮੈਡਮ ਰਿੰਪੀ ਡਡਵਾਲ ਅਤੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਸੁਖਜਿੰਦਰ ਕੌਰ ਅਤੇ ਸਮੂਹ ਸਟਾਫ ਦੁਆਰਾ ‘ਗਣਤੰਤਰ ਦਿਵਸ’ ਮਨਾਇਆ ਗਿਆ | ਸਭ ਤੋਂ ਪਹਿਲਾਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ ਨੇ ਝੰਡਾ ਲਹਿਰਾਇਆ ਅਤੇ ਬਾਅਦ ਵਿੱਚ ‘ਰਾਸ਼ਟਰੀ ਗਾਣ’ ਗਾਇਆ ਗਿਆ | ਸਾਰੇ ਵਿਦਿਆਰਥੀਆਂ ਨੇ ਅਲੱਗ- ਅਲੱਗ ਗਤੀਵਿਧੀਆਂ ਵਿੱਚ ਹਿੱਸਾ ਲਿਆ , ਬੱਚਿਆਂ ਨੇ ਰੰਗਾਂ- ਰੰਗ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਦੇ ਬੱਚੇ ਨਵ ਚੌਧਰੀ , ਨੀਰਜਰ ਅਤੇ ਮਯੂਰ ਨੇ ਗਣਤੰਤਰ ਦਿਵਸ ਦੇ ਮੌਕੇ ਭਾਸ਼ਣ ਦਿੱਤਾ | ਅਧਿਆਪਕਾ ਮੈਡਮ ਜੋਤੀ ਮਨਹਾਸ ਜੀ ਨੇ ਗਣਤੰਤਰ ਦਿਵਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | 26 ਜਨਵਰੀਂ ਸਾਡਾ ਕੌਮੀ ਤਿਉਹਾਰ ਹੈ ।  ਸਕੂਲ ਦੇ ਮੁੱਖ ਅਧਿਆਪਕਾ ਸੁਖਜਿੰਦਰ ਕੌਰ ਦੁਆਰਾ ਬੱਚਿਆਂ ਨੂੰ ਦੱਸਿਆ ਗਿਆ ਕਿ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ । 26 ਜਨਵਰੀ 1929 ਈ. ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਨੇ ਕੌਮੀ ਝੰਡਾ ਲਹਿਰਾਉਂਦਿਆਂ ਪ੍ਰਣ ਲਿਆ ਸੀ ਕਿ ਅਸੀਂ ਆਪਣੇ ਦੇਸ਼ ਨੂੰ ਪੂਰੀ ਆਜ਼ਾਦੀ ਦੁਆਵਾਂਗੇ। 26 ਜਨਵਰੀ 1950 ਈਸਵੀ ਨੂੰ ਸਾਡੇ ਦੇਸ਼ ਦਾ ਜਿਹੜਾ ਸੰਵਿਧਾਨ ਲਾਗੂ ਹੋਇਆ ਸੀ ਉਹ ਹੀ ਸੰਵਿਧਾਨ ਤੇ ਸਾਡੇ ਦੇਸ਼ ਦੇ ਸਾਰੇ ਨਾਗਰਿਕ ਚੱਲ ਰਹੇ ਹਨ । ਉਸ ਦਿਨ ਤੋਂ ਲੈ ਕੇ ਅੱਜ ਤਕ ਸਾਰੇ ਭਾਰਤ ਵਾਸੀ ਇਸ ਕੌਮੀ ਤਿਉਹਾਰ ਨੂੰ ਬੜੀ ਹੀ ਧੂਮ-ਧਾਮ ਨਾਲ ਮਨਾਉਂਦੇ ਹਨ । ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਨਰੇਸ਼ ਡਡਵਾਲ ਜੀ ਨੇ ਗਣਤੰਤਰ ਦਿਵਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਬਾਲ ਵਾਟਿਕਾ ਸਕੂਲ ਸਿੱਖਿਆ ਦੇ ਨਾਲ਼-ਨਾਲ਼ ਦੇਸ਼ ਭਗਤੀ ਦੇ ਨਾਲ਼ ਸੰਬੰਧਿਤ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਂਦਾ ਹੈ ਤਾਂਕਿ ਬੱਚੇ ਸਿੱਖਿਆ ਦੇ ਨਾਲ਼ -ਨਾਲ਼ ਦੇਸ਼ ਦੇ ਨਾਲ਼ ਵੀ ਜੁੜੇ ਰਹਿਣ | ਆਖੀਰ ਵਿੱਚ ਸ਼੍ਰੀ ਨਰੇਸ਼ ਡਡਵਾਲ ਜੀ ਵੱਲੋਂ ਸਮੂਹ ਸਟਾਫ ਅਤੇ ਬੱਚਿਆਂ ਨੂੰ ਲੱਡੂ ਵੀ ਵੰਡੇ ਗਏ ਅਤੇ ਗਣਤੰਤਰ ਦਿਵਸ ਦੀ ਵਧਾਈ ਵੀ ਦਿੱਤੀ ਗਈ |