Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਗੜ੍ਹਦੀਵਾਲਾ ਪੁਲਿਸ ਵਲੋਂ ਗਣਤੰਤਰ ਦਿਵਸ ਦੇ ਮੱਦੇਨਜ਼ ਅਮਨ-ਅਮਾਨ ਬਣਾਈ ਰੱਖਣ ਲਈ ਕੱਢਿਆ ਫਲੈਗ ਮਾਰਚ

ਗੜ੍ਹਦੀਵਾਲਾ ਪੁਲਿਸ ਵਲੋਂ ਗਣਤੰਤਰ ਦਿਵਸ ਦੇ ਮੱਦੇਨਜ਼ ਅਮਨ-ਅਮਾਨ ਬਣਾਈ ਰੱਖਣ ਲਈ ਕੱਢਿਆ ਫਲੈਗ ਮਾਰਚ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ) 

25 ਜਨਵਰੀ : ਗਣਤੰਤਰ ਦਿਵਸ ਦੇ ਸਬੰਧ ਵਿਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜਰ ਜਿਲ੍ਹਾ ਹੁਸ਼ਿਆਰਪੁਰ ਦੇ ਪੁਲਿਸ ਕਪਤਾਨ ਸ. ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡੀ.ਐੱਸ.ਪੀ. ਟਾਂਡਾ ਕੁਲਵੰਤ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਇਲਾਕੇ ਅੰਦਰ ਅਮਨ -ਅਮਾਨ ਸਥਿਤੀ ਬਰਕਰਾਰ ਰੱਖਣ ਲਈ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਐੱਸ.ਐੱਚ.ਓ. ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਵਲੋਂ ਪੁਲਿਸ ਫੋਰਸ ਸਮੇਤ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਅਤੇ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਗਣਤੰਤਰ ਦਿਵਸ ਦੀ ਸੁਰੱਖਿਆ ਪ੍ਰਬੰਧਾਂ ਦਾ ਤਹਿਤ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਐੱਸ.ਐੱਚ.ਓ. ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ 26 ਜਨਵਰੀ ਦੇ ਮੱਦੇਨਜ਼ਰ ਪੁਲਸ ਵੱਲੋਂ ਕਸਬਾ ਗੜ੍ਹਦੀਵਾਲਾ ਵਿਖੇ ਜਿੱਥੇ ਅਮਨ ਕਾਨੂੰਨ ਬਰਕਰਾਰ ਰੱਖਣ ਲਈ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਉੱਥੇ ਹੀ ਇਲਾਕੇ ਅੰਦਰ ਦੇ ਚਾਰੇ ਪਾਸੇ ਨਾਕਾਬੰਦੀ ਕਰ ਕੇ ਵੱਖ-ਵੱਖ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਅੱਗੇ ਕਿਹਾ ਕਿ ਗਣਤੰਤਰ ਦਿਵਸ ਸਬੰਧੀ ਕਿਸੇ ਵੀ ਵਿਅਕਤੀ ਨੂੰ ਅਮਨ ਸ਼ਾਂਤੀ ਭੰਗ ਕਰਨ ਤੇ ਕਾਨੂੰਨ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦਾ ਮੁੱਖ ਮੰਤਵ ਇਲਾਕੇ ਅੰਦਰ ਅਮਨ ਅਮਾਨ ਤੇ ਸ਼ਾਂਤੀ ਬਣਾਈ ਰੱਖਣਾ ਹੈ ਤਾਂਕਿ ਕੋਈ ਸ਼ਰਾਰਤੀ ਅਨਸਰ ਸਿਰ ਨਾ ਚੁੱਕ ਸਕੇ।ਇਸ ਮੌਕੇ ਡੀ.ਐਸ ਪੀ ਟਾਂਡਾ ਕੁਲਵੰਤ ਸਿੰਘ, ਐਸ ਐਚ ਓ ਸਤਵਿੰਦਰ ਸਿੰਘ ਧਾਲੀਵਾਲ ਏ,ਏ ਐਸ ਆਈ ਸਤਪਾਲ ਸਿੰਘ,ਐਸ,ਆਈ ਨਾਮਦੇਵ,ਏ ਐਸ ਆਈ ਅਮਰਜੀਤ ਸਿੰਘ,ਏ ਐਸ ਆਈ ਦਲਜੀਤ ਸਿੰਘ, ਏਐਸਆਈ ਪਰਮਜੀਤ ਸਿੰਘ, ਵਿਜੈ ਕੁਮਾਰ ਸਮੇਤ   ਹੋਰ ਕਰਮਚਾਰੀ ਹਾਜਰ ਸਨ।