Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਡਿਵਾਈਨ ਪਬਲਿਕ ਸਕੂਲ ਫਗਵਾੜਾ ਵਿਖੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ

ਡਿਵਾਈਨ ਪਬਲਿਕ ਸਕੂਲ ਫਗਵਾੜਾ ਵਿਖੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ

ਫਗਵਾੜਾ (ਲਾਲੀ ਦਾਦਰ )

* ਸਕੂਲ ਚੇਅਰਮੈਨ ਪੰਕਜ ਕਪੂਰ ਨੇ ਲਹਿਰਾਇਆ ਕੌਮੀ ਤਿੰਰਗਾ

27 ਜਨਵਰੀ : ਡਿਵਾਈਨ ਪਬਲਿਕ ਸਕੂਲ ਫਗਵਾੜਾ ਵਿਖੇ ਦੇਸ਼ ਦਾ 74ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਪਿ੍ਰੰਸੀਪਲ ਰੇਨੂੰ ਠਾਕੁਰ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸਕੂਲ ਦੇ ਚੇਅਰਮੈਨ ਸ੍ਰੀ ਪੰਕਜ ਕਪੂਰ ਸ਼ਾਮਲ ਹੋਏ। ਉਹਨਾਂ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਉਪਰੰਤ ਵਿਦਿਆਰਥੀਆਂ ਤੋਂ ਮਾਰਚ ਪਾਸਟ ਦੀ ਸਲਾਮੀ ਲਈ। ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ ਦੇਸ਼ ਭਗਤੀ ਦੇ ਗੀਤ ਗਾਏ ਅਤੇ ਕਵਿਤਾਵਾਂ ਪੜ੍ਹੀਆਂ। ਇਸ ਦੌਰਾਨ ਦੇਸ਼ ਭਗਤੀ ਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਪਿ੍ਰੰਸੀਪਲ ਰੇਨੂੰ ਠਾਕੁਰ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦਾ ਮਹੱਤਵ ਦੱਸਿਆ ਅਤੇ ਕਿਹਾ ਕਿ 26 ਜਨਵਰੀ 1950 ਨੂੰ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਣ ਨਾਲ ਦੇਸ਼ ਨੂੰ ਗਣਰਾਜ ਹੋਣ ਦਾ ਮਾਣ ਪ੍ਰਾਪਤ ਹੋਇਆ ਸੀ ਕਿਉਂਕਿ ਬੇਸ਼ਕ ਭਾਰਤ 15 ਅਗਸਤ 1947 ਨੂੰ ਆਜਾਦ ਹੋ ਗਿਆ ਸੀ ਪਰ ਦੇਸ਼ ਦਾ ਆਪਣਾ ਸੰਵਿਧਾਨ ਨਾ ਹੋਣ ਕਰਕੇ ਸਾਨੂੰ ਇੰਗਲੈਂਡ ਦੇ ਸੰਵਿਧਾਨ ਉੱਪਰ ਹੀ ਨਿਰਭਰ ਰਹਿਣਾ ਪੈ ਰਿਹਾ ਸੀ। ਉਹਨਾਂ ਕਿਹਾ ਕਿ ਸਾਨੂੰ ਸੰਵਿਧਾਨ ਵਿਚ ਦਰਜ ਫਰਜ਼ਾਂ ਤੇ ਅਧਿਕਾਰਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ। ਸਕੂਲ ਚੇਅਰਮੈਨ ਪੰਕਜ ਕਪੂਰ ਨੇ ਦੇਸ਼ ਦੀ ਆਜਾਦੀ ਲਈ ਜਿੰਦਗੀਆਂ ਵਾਰਨ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪੜ੍ਹ-ਲਿਖ ਕੇ ਚੰਗੇ ਨਾਗਰਿਕ ਬਣਨ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਆ। ਸਮਾਗਮ ਦਾ ਅੰਤ ਰਾਸ਼ਟਰ ਗਾਨ ਦੇ ਨਾਲ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ ਰੁਪਿੰਦਰ, ਸੁਰਿੰਦਰ ਕੁਮਾਰ ਡੀ.ਪੀ.ਈ., ਜਸਵੀਰ, ਰਜਨੀਸ਼, ਅੰਜੂ, ਰਮਾ ਆਦਿ ਵੀ ਹਾਜਰ ਸਨ।
ਤਸਵੀਰ – ਡਿਵਾਈਨ ਪਬਲਿਕ ਸਕੂਲ ਵਿਖੇ ਆਯੋਜਿਤ ਗਣਤੰਤਰ ਦਿਵਸ ਸਮਾਗਮ ਦੌਰਾਨ ਸਕੂਲ ਪਿ੍ਰੰਸੀਪਲ ਰੇਨੂੰ ਠਾਕੁਰ, ਚੇਅਰਮੈਨ ਪੰਕਜ ਕਪੂਰ, ਸੁਰਿੰਦਰ ਕੁਮਾਰ ਡੀ.ਪੀ.ਈ. ਅਤੇ ਸਟਾਫ।

error: copy content is like crime its probhihated