Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਮੋਟਰਸਾਈਕਲ ਸਵਾਰ 2 ਹਮਲਾਵਰਾਂ ਨੇ ਦੁਕਾਨਦਾਰ ਦੇ ਮਾਰੀ ਗੋਲੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਮੋਟਰਸਾਈਕਲ ਸਵਾਰ 2 ਹਮਲਾਵਰਾਂ ਨੇ ਦੁਕਾਨਦਾਰ ਦੇ ਮਾਰੀ ਗੋਲੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਫਗਵਾੜਾ (ਲਾਲੀ ਦਾਦਰ) 

27 ਜਨਵਰੀ : ਫਗਵਾੜਾ ਦੇ ਮੁਹੱਲਾ ਪਲਾਹੀ ਗੇਟ ਵਿਖੇ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੋਟਰਸਾਈਕਲ ਸਵਾਰ 2 ਹਮਲਾਵਰਾਂ ਨੇ ਇੱਕ ਦੁਕਾਨਦਾਰ ਨੂੰ ਗੋਲੀ ਮਾਰ ਕੇ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ। ਜਖਮੀ ਨੌਜ਼ਵਾਨ ਦੀ ਪਹਿਚਾਣ ਸੰਜੇ ਸਚਦੇਵਾ ਪੁੱਤਰ ਸੁਦੇਸ਼ ਸਚਦੇਵਾ ਵਾਸੀ ਮੁਹੱਲਾ ਪਲਾਹੀ ਗੇਟ ਵੱਜੋਂ ਹੋਈ ਹੈ।ਪਰਾਪਤ ਜਾਣਕਾਰੀ ਅਨੁਸਾਰ ਜਖਮੀ ਨੌਜ਼ਵਾਨ ਆਪਣੇ ਘਰ ਦੇ ਨਜਦੀਕ ਸਚਦੇਵਾ ਕੰਨਫੈਕਸ਼ਨਰੀ ਅਤੇ ਵੈਸਟਨ ਯੂਨੀਅਨ ਦਾ ਕੰਮ ਕਰਦਾ ਸੀ। ਮੌਕੇ ਤੇ ਮੌਜੂਦ ਇੱਕ ਵਿਅਕਤੀ ਨੇ ਦੱਸਿਆ ਕਿ ਉਹ ਜਦੋਂ ਦੁਕਾਨ ਦੇ ਨਜਦੀਕ ਤੋਂ ਹੀ ਲੰਘ ਰਿਹਾ ਸੀ ਤਾਂ ਪੀੜਤ ਨੌਜ਼ਵਾਨ ਆਪਣੀ ਦੁਕਾਨ ਦਾ ਸਮਾਨ ਦੁਕਾਨ ਅੰਦਰ ਰੱਖ ਰਿਹਾ ਸੀ ਤਾਂ ਇੰਨੇ ਚਿਰ ਨੂੰ ਮੋਟਰਸਾਈਕਲ ਸਵਾਰ 2 ਨੌਜ਼ਵਾਨ ਆਏ ਤੇ ਉਸ ਨੌਜ਼ਵਾਨ ਦੇ ਗੋਲੀ ਮਾਰ ਕੇ ਫਰਾਰ ਹੋ ਗਏ। ਉਧਰ ਅੰਬੇਡਕਰ ਸੈਨਾ ਮੂਲਨਿਵਾਸੀ ਪੰਜਾਬ ਦੇ ਪ੍ਰਧਾਨ ਹਰਭਜਨ ਸੁੰਮਨ ਨੇ ਦੱਸਿਆ ਕਿ ਉਹ ਜਦੋਂ ਰਾਤ ਨੂੰ ਸੈਰ ਕਰਨ ਕਰਨ ਨਿਕਲਿਆ ਤਾਂ ਉਨਾਂ ਨੂੰ ਪਤਾ ਲੱਗਾ ਕਿ ਭੁਲਾਰਾਈ ਰੋਡ ਨਜਦੀਕ ਸਬਜੀ ਮੰਡੀ ਕੋਲ ਮੋਟਰਸਾਈਕਲ ਸਵਾਰ 2 ਨੌਜ਼ਵਾਨ ਇੱਕ ਦੁਕਾਨਦਾਰ ਨੂੰ ਗੋਲੀ ਮਾਰ ਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਜਖਮੀ ਨੌਜ਼ਵਾਨ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਸ ਦੀ ਨਾਜੁਕ ਹਾਲਤ ਨੂੰ ਦੇਖਦੇ ਹੋਏ ਜਲੰਧਰ ਦੇ ਜੋਹਲ ਹਸਪਤਾਲ ਵਿਖੇ ਲੈ ਗਏ। ਉਨਾਂ ਦੱਸਿਆ ਕਿ ਇਲਾਕੇ ਵਿੱਚ ਇਸ ਤਰਾਂ ਦੀਆਂ ਵਾਰਦਾਤਾਂ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਉਹਨਾਂ ਪੁਲਿਸ ਪ੍ਰਸ਼ਾਸ਼ਨ ਪਾਸੋ ਮੰਗ ਕੀਤੀ ਕਿ ਇਹੋ ਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਘਟਨਾਂ ਦੀ ਸੂਚਨਾ ਮਿਲਦੇ ਹੀ ਐੱਸ.ਪੀ. ਫਗਵਾੜਾ ਮੁਖਤਿਆਰ ਰਾਏ, ਡੀ.ਐੱਸ.ਪੀ. ਜਸਪ੍ਰੀਤ ਸਿੰਘ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ. ਅਮਨਦੀਪ ਨਾਹਰ ਭਾਰੀ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਤੇ ਘਟਨਾ ਸਬੰਧੀ ਸਾਰੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਥਾਣਾ ਸਿਟੀ ਦੇ ਐੱਸ.ਐੱਚ.ਓ. ਅਮਨਦੀਪ ਨਾਹਰ ਨੇ ਮੌਕੇ ਤੋਂ ਹਮਲਾਵਰਾਂ ਵਲੋਂ ਚਲਾਈ ਗਈ ਗੋਲੀ ਦਾ ਖੋਲ ਵੀ ਬਰਾਮਦ ਕੀਤਾ। ਉਕਤ ਵਾਰਦਾਤ ਤੋਂ ਬਾਅਦ ਪੁਲਿਸ ਵੱਲੋਂ ਹਮਲਾਵਰਾਂ ਦੀ ਪਹਿਚਾਣ ਲੲੀ ਨਜਦੀਕ ਲੱਗੇ ਸੀ.ਸੀ.ਟੀ.ਵੀ.ਕੈਮਰੇ ਖੰਗਾਲੇ ਜਾ ਰਹੇ ਹਨ।