Prime Punjab Times

Latest news
ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ... ਸਰਕਾਰੀ ਖਜ਼ਾਨੇ ਦੀ ਲੁੱਟ ਬੰਦ ਕਰਕੇ ਸਕੂਲਾਂ 'ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੇ ਸਰਕਾਰ : ਬੇਗਮਪੁਰਾ ... "ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ *ਮੁਸ਼ਕਲਾਂ ਲਈ ਜਰਨਲਿਸਟ ਐਸੋਸੀਏਸ਼ਨ ਪੰਜਾਬ ਚਟਾਨ ਵਾਂਗ ਖੜੀ ਹੈ - ਪ੍ਰਧਾਨ ਜੋਗਿੰਦਰ... ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ
ADVERTISEMENT
You are currently viewing ਗੜ੍ਹਦੀਵਾਲਾ ਵਿਖੇ ਆਮ ਆਦਮੀ ਕਲੀਨਿਕ ਦਾ ਚੌਧਰੀ ਰਾਜਾ ਨੇ ਕੀਤਾ ਉਦਘਾਟਨ*

ਗੜ੍ਹਦੀਵਾਲਾ ਵਿਖੇ ਆਮ ਆਦਮੀ ਕਲੀਨਿਕ ਦਾ ਚੌਧਰੀ ਰਾਜਾ ਨੇ ਕੀਤਾ ਉਦਘਾਟਨ*

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ )

ਪੰਜਾਬ ਸਰਕਾਰ ਵਲੋਂ ਇੱਕਠੇ 500 ਆਮ ਆਦਮੀ ਕਲੀਨਿਕ ਖੋਲਣਾ ਸ਼ਲਾਘਾਯੋਗ ਕਦਮ : ਚੌਧਰੀ ਰਾਜਾ 

27 ਜਨਵਰੀ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਮਿਆਰੀ ਸਿਹਤ ਸਹੂਲਤ ਘਰਾਂ ਦੇ ਨੇੜੇ ਦੇਣ ਅਤੇ ਸਿਹਤਮੰਦ ਪੰਜਾਬ ਸਿਰਜਣ ਲਈ ਪਹਿਲਾਂ 100 ਆਮ ਆਦਮੀ ਕਲੀਨਿਕ ਸਫਲਤਾ ਪੂਰਵਕ ਚੱਲ ਰਹੇ ਹਨ ਅਤੇ ਅੱਜ ਇਨ੍ਹਾਂ ਦੀ ਗਿਣਤੀ 500 ਹੋ ਗਈ, ਜਿੱਥੇ ਲੋੜਵੰਦਾਂ ਨੂੰ ਮੁਫਤ ਮੈਡੀਕਲ ਸਹੂਲਤ, ਦਵਾਈ ਅਤੇ ਟੈਸਟ ਦੀ ਸੁਵਿਧਾਂ ਮਿਲੇਗੀ। ਇਹ ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ।

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਯਤਨਾਂ ਸਦਕਾ ਅੱਜ ਗੜ੍ਹਦੀਵਾਲਾ ਵਿਖੇ ਸਿਵਿਲ ਡਿਸਪੈਂਸਰੀ ਵਿੱਚ ਆਮ ਆਦਮੀ ਕਲੀਨਿਕ ਖੋਲਿਆ ਗਿਆ। ਜਿਸਦਾ ਉਦਘਾਟਨ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਲੋਂ ਕੀਤਾ ਗਿਆ। ਇਸ ਮੌਕੇ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਸਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਸਰਕਾਰ ਆਮ ਲੋਕਾਂ ਦੀ ਅਪਣੀ ਸਰਕਾਰ ਹੈ। ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਵਚਨਬੱਧ ਹੈ।ਪੰਜਾਬ ਵਲੋਂ ਪੂਰੇ ਪੰਜਾਬ ਵਿਚ 500 ਆਮ ਆਦਮੀ ਕਲੀਨਿਕ ਖੋਲਣਾ ਸ਼ਲਾਘਾਯੋਗ ਕਦਮ ਹੈ।

ਇਸ ਮੌਕੇ ਰੂਲਰ ਮੈਡੀਕਲ ਅਫ਼ਸਰ ਡਾ ਨਿਰਮਲ ਅਤੇ ਸਿਵਿਲ ਡਿਸਪੈਂਸਰੀ ਦੇ ਇੰਚਾਰਜ ਡਾ ਭੁਪਿੰਦਰ ਸਿੰਘ ਨੇ ਕਿਹਾ ਕਿ ਇਸ ਆਮ ਆਦਮੀ ਕਲੀਨਿਕ ਵਲੋਂ ਜਾਰੀ ਕੀਤੀ ਪਰਚੀ ਤੇ ਪੰਜਾਬ ਦੇ ਕਿਸੇ ਵੀ ਥਾਂ ਤੇ ਖੁਲੇ ਆਮ ਆਦਮੀ ਕਲੀਨਿਕ ਤੋਂ ਤੁਸੀਂ ਦਵਾਈ ਲੈ ਸਕਦੇ ਹੋ, ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਇਹ ਕੰਮ ਸ਼ਲਾਘਾਯੋਗ ਹਨ। ਇਸ ਮੌਕੇ ਮਾਸਟਰ ਰਛਪਾਲ ਸਿੰਘ ਨੇ ਕਿਹਾ ਕਿ ਇਸ ਆਮ ਆਦਮੀ ਕਲੀਨਿਕ ਵਿੱਚ ਜਲਦ ਇੱਕ ਹੋਮਿਓਪੈਥਿਕ ਡਾ ਦੀ ਤੈਨਾਤੀ ਵੀ ਕੀਤੀ ਜਾਵੇਗੀ।

ਇਸ ਮੌਕੇ ਤੇ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ, ਐਸ ਐਚ ਓ ਸਤਵਿੰਦਰ ਸਿੰਘ ਧਾਲੀਵਾਲ,ਮਾਸਟਰ ਰਛਪਾਲ ਸਿੰਘ, ਕੋਆਰਡੀਨੇਟਰ ਕੁਲਦੀਪ ਸਿੰਘ ਮਿੰਟੂ,ਪੋ ਸ਼ਾਮ ਸਿੰਘ, ਕੈਪਟਨ ਤਰਸੇਮ ਸਿੰਘ, ਰਾਜੂ ਗੁਪਤਾ, ਹੈਲਥ ਵਰਕਰ ਜਗਦੀਪ ਸਿੰਘ, ਸੁਰਿੰਦਰ ਕੌਰ, ਮਨਜੀਤ ਕੌਰ, ਰਜਿੰਦਰ ਕੌਰ, ਕਮਲਜੀਤ ਕੌਰ, ਦੀਪਕ ਸ਼ਰਮਾ ਸਮੇਤ ਭਾਰੀ ਗਿਣਤੀ ਵਿਚ ਸ਼ਹਿਰ ਵਾਸੀ ਤੇ ਪਾਰਟੀ ਵਰਕਰ ਹਾਜਰ ਸਨ।

error: copy content is like crime its probhihated