Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਨੇ ਲੀਕ ਵਾਲਾ ਤਾਲਾਬ ਨੇੜੇ ਕੀਤੇ ਨਾਜਾਇਜ਼ ਕਬਜ਼ੇ ਹਟਾਏ

ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਨੇ ਲੀਕ ਵਾਲਾ ਤਾਲਾਬ ਨੇੜੇ ਕੀਤੇ ਨਾਜਾਇਜ਼ ਕਬਜ਼ੇ ਹਟਾਏ

ਬਟਾਲਾ ( ਅਵਿਨਾਸ਼ ਸ਼ਰਮਾ )

ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ

27 ਜਨਵਰੀ : ਡਾ ਹਿਮਾਂਸੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਜਾਰਾਂ ਵਿੱਚ ਸੜਕ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਸਿਟੀ ਰੋਡ ਬਾਜ਼ਾਰ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ।

ਕਮਿਸ਼ਨਰ ਨਗਰ ਨਿਗਮ ਡਾ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਅੱਜ ਸਾਂਝੀ ਟੀਮ ਵਲੋਂ ਲਾਕ ਵਾਲਾ ਤਾਲਾਬ ਨੇੜੇ ਪਾਰਸ ਹੋਟਲ ਵਲੋਂ ਸੜਕ ਕਿਨਾਰੇ ਕੀਤੇ ਨਜਾਇਜ਼ ਕਬਜ਼ੇ ਨੂੰ ਹਟਾਇਆ ਗਿਆ।

ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਲੋਕਾਂ ਦੀ ਆਵਾਜਾਈ ਨੂੰ ਸੁਖਾਲੀ ਰੱਖਣ ਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਕੀਤੀ ਗਈ ਸੀ ਅਤੇ ਜਿਨਾਂ ਦੁਕਾਨਦਾਰਾਂ ਵਲੋਂ ਨਜਾਇਜ਼ ਕਬਜ਼ੇ ਨਹੀਂ ਹਟਾਏ ਗਏ, ਉਨਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ ਅਤੇ ਨਗਰ ਨਿਗਮ ਤੇ ਪੁਲਿਸ ਵਿਭਾਗ ਵਲੋਂ ਇਹ ਮੁੁਹਿੰਮ ਲਗਾਤਾਰ ਜਾਰੀ ਰਹੇਗੀ। ਉਨਾਂ ਸਮੂਹ ਦਕਾਨਦਾਰਾਂ ਸਮੇਤ ਵਪਾਰਿਕ ਅਦਾਰਿਆਂ ਆਦਿ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਰਾਹਗੀਰਾਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਤੁਰੰਤ ਆਪਣੇ ਸਮਾਨ ਨੂੰ ਸੜਕ ਕਿਨਾਰੇ ਤੋਂ ਹਟਾ ਲੈਣ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਜਾਂ ਦੁਕਾਨਦਾਰ ਆਦਿ ਵਲੋਂ ਸੜਕ ਉੱਪਰ ਨਾਜਾਇਜ਼ ਕਬਜ਼ਾ ਕੀਤਾ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੇ ਨਾਲ ਉਸ ਦਾ ਸਮਾਨ ਜ਼ਬਤ ਕੀਤਾ ਜਾਵੇਗਾ।

ਇਸ ਮੌਕੇ ਨਗਰ ਨਿਗਮ ਬਟਾਲਾ ਦੇ ਸੁਪਰਡੈਂਟ ਨਿਰਮਲ ਸਿੰਘ, ਪ੍ਰਮਿੰਦਰਜੀਤ ਸਿੰਘ ਟਰੈਫਿਕ ਇੰਚਾਰਜ ਬਟਾਲਾ, ਪਲਵਿੰਦਰ ਸਿੰਘ ਜਨਰਲ ਇੰਸਪੈਕਟਰ, ਬਲਬੀਰ ਸਿੰਘ, ਕੁਲਦੀਪ ਸਿੰਘ ਏਟੀਪੀ, ਜਸਵਿੰਦਰ ਸਿੰਘ, ਰਾਜ ਰਾਣੀ ਤੇ ਨਵਜੋਤ ਕੋਰ ਮੋਜੂਦ ਸਨ।

——–ਕੈਪਸ਼ਨ———–

ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਲੀਕ ਵਾਲਾ ਤਲਾਬ ਨੇੜੇ ਨਾਜਾਇਜ਼ ਹਟਾਏ ਜਾਣ ਦੇ ਦਿ੍ਰਸ਼।

error: copy content is like crime its probhihated