Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 74 ਵੇਂ ਗਣਤੰਤਰ ਦਿਵਸ ਮੌਕੇ ਭਾਈ ਬਰਿੰਦਰ ਸਿੰਘ ਮਸੀਤੀ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ

74 ਵੇਂ ਗਣਤੰਤਰ ਦਿਵਸ ਮੌਕੇ ਭਾਈ ਬਰਿੰਦਰ ਸਿੰਘ ਮਸੀਤੀ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 

27 ਜਨਵਰੀ : ਅੱਜ 74 ਵਾਂ ਗਣਤੰਤਰ ਦਿਵਸ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੋਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਭਾਈ ਬਰਿੰਦਰ ਸਿੰਘ ਮਸੀਤੀ  ਨੂੰ ਉਨ੍ਹਾਂ ਵਲੋਂ ਨੇਤਰ ਦਾਨ ਮਹਾਨ ਦਾਨ ਸੇਵਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ  ਕੀਤੇ ਜਾ ਰਹੇ ਉਪਰਾਲੇ ਲਈ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਵਿਧਾਇਕ ਸ਼ਾਮ 84 ਡਾ ਰਵਜੋਤ ਸਿੰਘ, ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ,ਡਿਪਟੀ ਕਮਿਸ਼ਨਰ ਕੋਮਲ ਮਿੱਤਲ,ਐਸ.ਐਸ. ਪੀ .ਸਰਤਾਜ ਸਿੰਘ ਚਾਹਲ,ਜਿਲਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਹੋਰ ਪਤਵੰਤੇ ਸੱਜਣ ਹਾਜਰ ਸਨ।