Prime Punjab Times

Latest news
ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ 
ADVERTISEMENT
You are currently viewing ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਕੀਤੀ ਮੀਟਿੰਗ, ਸੁਣੀਆਂ ਮੁਸ਼ਕਿਲਾਂ

ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਕੀਤੀ ਮੀਟਿੰਗ, ਸੁਣੀਆਂ ਮੁਸ਼ਕਿਲਾਂ

ਹੁਸ਼ਿਆਰਪੁਰ (ਬਿਊਰੋ) 

ਕਿਹਾ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ

30 ਜਨਵਰੀ : ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਹ ਸੋਮਵਾਰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਕੀਤੀ ਗਈ ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ। ਇਸ ਦੌਰਾਨ ਏ.ਡੀ.ਸੀ ਨੇ ਨੈਸ਼ਨਲ ਹਾਈਵੇਅ ਦੇ ਟੋਲ ਪਲਾਜ਼ਾ ਵਿਚ ਆਉਣ ਵਾਲੀ ਦਿੱਕਤ, ਸਰਕਾਰੀ ਦਫ਼ਤਰਾਂ ਵਿਚ ਕੰਮ ਕਰਵਾਉਣ, ਫੋਟੋ ਗੈਲਰੀ ਦੇ ਪੈਂਡਿੰਗ ਬਿਜਲੀ ਦੇ ਬਿੱਲ, ਜਿਲ੍ਹਾ ਸ਼ਿਕਾਇਤ ਨਿਵਾਰਡ ਕਮੇਟੀ ਵਿਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਿਚੋਂ ਇਕ ਮੈਂਬਰ ਲੈਣਾ, ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਦੇ ਨਾਮ ’ਤੇ ਰੱਖਣ ਸਬੰਧੀ ਸ਼ਿਕਾਇਤਾਂ ਤੇ ਮੰਗਾਂ ’ਤੇ ਸਬੰਧਤ ਅਧਿਕਾਰੀਆਂ ਨੂੰ ਉਚਿਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਚੱਲਦੇ ਹੀ ਅੱਜ ਅਸੀਂ ਆਜ਼ਾਦ ਮਾਹੌਲ ਵਿਚ ਸਾਹ ਲੈ ਰਹੇ ਹਾਂ ਅਤੇ ਇਨ੍ਹਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਪਿਛਲੀ ਮੀਟਿੰਗ ਵਿਚ ਆਜ਼ਾਦੀ ਘੁਲਾਟੀਆਂ ਦੀਆਂ ਸ਼ਿਕਾਇਤਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆ ਦੇ ਪਰਿਵਾਰ ਜ਼ਿਲ੍ਹਾ ਪ੍ਰਸ਼ਾਸਨ ਲਈ ਸਨਮਾਨਯੋਗ ਹਨ ਅਤੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੁਸ਼ਕਿਲ ਸਾਹਮਣੇ ਆਉਂਦੀ ਹੈ, ਤਾਂ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦੀ ਜਾਵੇ। ਉਨ੍ਹਾਂ ਵਿਭਾਗ ਦੇ ਮੁਖੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਦਫ਼ਤਰਾਂ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ ਅਤੇ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਦੌਰਾਨ ਸਾਰੇ ਵਿਭਾਗਾਂ ਨੂੰ ਨਿਰਦੇਸ ਦਿੰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦੇ ਕੰਮ ਉਹ ਪਹਿਲ ਦੇ ਆਧਾਰ ’ਤੇ ਕਰਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਵਿਭਾਗ ਅਤੇ ਸੇਵਾ ਕੇਂਦਰਾਂ ਵਿਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਏ.ਡੀ.ਸੀ. ਨੂੰ ਇਕ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਿਚ ਹਰਦੀਪ ਸਿੰਘ, ਰਮੇਸ਼ ਚੰਦ, ਓਂਕਾਰ ਸਿੰਘ, ਮਨਦੀਪ ਸਿੰਘ, ਜਗਤਾਰ ਸਿੰਘ, ਮਨਜੀਤ ਸਿਘੰ, ਦਲਜੀਤ ਸਿੰਘ, ਪਰਮਜੀਤ ਸਿੰਘ, ਡਾ. ਹਰਲੀਨ ਸਿੰਘ, ਗਗਨਦੀਪ ਸਿੰਘ, ਗੁਰਦੇਵ ਸਿੰਘ, ਅਮਰੀਕ ਸਿੰਘ, ਹਰਭਜਨ ਕੌਰ, ਜਸਪਾਲ ਸਿੰਘ, ਦਵਿੰਦਰ ਸਿੰਘ, ਗੁਰਮੇਲ ਸਿੰਘ, ਜਰਨੈਲ ਸਿੰਘ ਵੀ ਮੌਜੂਦ ਸਨ।