Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਇਸਤਰੀ ਮੁਲਾਜ਼ਮਾਂ ਦੀ ਦੋ ਦਿਨਾਂ ਸੱਤਵੀਂ ਕੌਮੀ ਕਾਨਫਰੰਸ ਅਗਲੇ ਸੰਘਰਸ਼ਾਂ ਦੇ ਅਹਿਦ ਨਾਲ ਸਮਾਪਤ

ਇਸਤਰੀ ਮੁਲਾਜ਼ਮਾਂ ਦੀ ਦੋ ਦਿਨਾਂ ਸੱਤਵੀਂ ਕੌਮੀ ਕਾਨਫਰੰਸ ਅਗਲੇ ਸੰਘਰਸ਼ਾਂ ਦੇ ਅਹਿਦ ਨਾਲ ਸਮਾਪਤ

ਫ਼ਗਵਾੜਾ (ਲਾਲੀ ਦਾਦਰ)

*ਦੇਸ਼ ਭਰ ‘ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦਾ ਦਿੱਤਾ ਸੱਦਾ

30 ਜਨਵਰੀ : ਦੇਸ਼ ਭਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੀਆਂ ਇਸਤਰੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਪ੍ਰਤੀਨਿਧ ਆਗੂਆਂ ਦੀ ਦੋ ਦਿਨਾਂ ਸੱਤਵੀਂ ਕੌਮੀ ਕਾਨਫਰੰਸ ਅਗਲੇ ਸੰਘਰਸ਼ਾਂ ਦੇ ਅਹਿਦ ਨਾਲ ਦੁਰਗਾਪੁਰ, ਜੈਪੁਰ, ਰਾਜਸਥਾਨ ਵਿਖੇ ਸਮਾਪਤ ਹੋ ਗਈ। ਕਾਨਫਰੰਸ ਵਿੱਚ ਦੇਸ਼ ਭਰ ਤੋਂ ਸਤਾਈ ਸੂਬਿਆਂ ਦੇ 232 ਡੈਲੀਗੇਟਾਂ ਨੇ ਭਾਗ ਲੈਂਦਿਆਂ ਹੋਇਆਂ ਦੂਸਰੇ ਦਿਨ ਪੇਸ਼ ਕੀਤੀ ਗਈ ਕਾਰਵਾਈ ਰਿਪੋਰਟ ਵਿੱਚ ਸਤਵੰਜਾ ਡੈਲੀਗੇਟਾਂ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ।ਇਸ ਸਮੇਂ ਸੰਘਰਸ਼ ਸ਼ੀਲ ਜਥੇਬੰਦੀਆਂ ਦੇ ਡੈਲੀਗੇਟਾਂ ਵਲੋਂ ਪੁਰਾਣੀ ਪੈਂਨਸ਼ਨ ਬਹਾਲ ਕਰਵਾਉਣ, ਕੰਮ ਕਾਜੀ ਔਰਤਾਂ ਦੀ ਹਰਾਸਮੈਂਟ ਸੰਬੰਧੀ, ਬਰਾਬਰ ਕੰਮ ਲਈ ਬਰਾਬਰ ਤਨਖਾਹ ਸੰਬੰਧੀ,ਹਰ ਵਿਭਾਗ ਵਿੱਚ ਰੈਗੂਲਰ ਭਰਤੀ ਸੰਬੰਧੀ, ਔਰਤਾਂ ਦਾ ਸਮਾਜਿਕ, ਮਾਨਸਿਕ ਅਤੇ ਆਰਥਿਕ ਸ਼ੋਸਣ ਬੰਦ ਕਰਨ ਸੰਬੰਧੀ ਅਤੇ ਔਰਤਾਂ ਦੇ ਹੱਕ ਵਿੱਚ ਬਣੇ ਕਾਨੂੰਨਾਂ ਨੂੰ ਸਖਤੀ ਲਾਗੂ ਕਰਵਾਉਣ ਸਮੇਤ ਵੱਖ ਵੱਖ ਕਿਸਮਾਂ ਦੇ ਅਠਾਰਾਂ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਬਹਿਸ ਵਿੱਚ ਭਾਗ ਲੈਂਦਿਆਂ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੀ ਪ੍ਰਧਾਨ ਹਰਮਨਪ੍ਰੀਤ ਕੌਰ ਗਿੱਲ ਨੇ ਨਵੀਂ ਸਿੱਖਿਆ ਨੀਤੀ-2020 ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਇਸ ਨੀਤੀ ਦੇ ਲਾਗੂ ਹੋਣ ਨਾਲ ਸਿੱਖਿਆ ਦਾ ਨਿੱਜੀਕਰਨ, ਵਪਾਰੀਕਰਨ ਅਤੇ ਭਗਵਾਂਕਰਨ ਪੂਰੀ ਤਰ੍ਹਾਂ ਹੋ ਜਾਵੇਗਾ। ਦੋ ਦਿਨਾਂ ਸੱਤਵੀਂ ਕੌਮੀ ਕਾਨਫਰੰਸ ਵਿੱਚ ਹੋਈ ਭੱਖਵੀਂ ਬਹਿਸ ਨੂੰ ਸਮੇਟਦਿਆਂ ਹੋਇਆਂ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸਾਥੀ ਸੁਭਾਸ਼ ਲਾਂਬਾ ਅਤੇ ਜਨਰਲ ਸਕੱਤਰ ਏ.ਸ੍ਰੀ ਕੁਮਾਰ ਨੇ ਕਾਨਫਰੰਸ ਨੂੰ ਸਫ਼ਲਤਾ ਪੂਰਬਕ ਕਰਵਾਉਣ ਲਈ ਰਾਜਸਥਾਨ ਦੇ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਦੇਸ਼ ਦੇ ਬਾਕੀ ਸੂਬਿਆਂ ਦੀਆਂ ਔਰਤ ਡੈਲੀਗੇਟ ਮੁਲਾਜ਼ਮਾਂ ਨੂੰ ਵੀ ਵਧਾਈ ਦਿੱਤੀ। ਉਹਨਾਂ ਨੇ ਕਾਨਫਰੰਸ ਦੇ ਅੰਤ ਵਿੱਚ ਸਮੂਹ ਡੈਲੀਗੇਟਾਂ ‌ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਔਰਤਾਂ ਦੀਆਂ ਜਥੇਬੰਦੀਆਂ ਨੂੰ ਬਲਾਕ, ਤਹਿਸੀਲ ਅਤੇ ਜਿਲ੍ਹਾ ਪੱਧਰ ਤੇ ਮਜ਼ਬੂਤ ਕਰਨ ਲਈ ਲਗਾਤਾਰ ਮੁਹਿੰਮ ਚਲਾ ਕੇ ਕਮੇਟੀਆਂ ਬਣਾਈਆਂ ਜਾਣ ਅਤੇ ਅੱਠ ਮਾਰਚ ਨੂੰ ਪੂਰੇ ਦੇਸ਼ ਵਿੱਚ ਪੂਰੇ ਜ਼ੋਰਸ਼ੋਰ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ। ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦੇ ਹੋਏ ਕੌਮੀ ਪੱਧਰ ਦੇ ਸੰਘਰਸ਼ਾਂ ਵਿੱਚ ਵੱਡੀ ਪੱਧਰ ਤੇ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਲਾਮਬੰਦੀ ਕਰਨ ਦਾ ਸੁਨੇਹਾ ਵੀ ਦਿੱਤਾ। ਪੰਜਾਬ ਤੋਂ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਵਲੋਂ ਪ੍ਰਧਾਨ ਹਰਮਨਪ੍ਰੀਤ ਕੌਰ ਗਿੱਲ ਫ਼ਰੀਦਕੋਟ, ਜਨਰਲ ਸਕੱਤਰ ਗੁਰਪ੍ਰੀਤ ਕੌਰ, ਰਾਣੋ ਖੇੜੀ ਗਿੱਲਾਂ ਸੰਗਰੂਰ, ਲਖਵਿੰਦਰ ਕੌਰ, ਰਣਜੀਤ ਕੌਰ, ਹਰਨੂਰ ਕੌਰ ਤਰਨਤਾਰਨ, ਕਮਲਜੀਤ ਕੌਰ, ਸੁਖਵਿੰਦਰ ਕੌਰ ਹੁਸ਼ਿਆਰਪੁਰ, ਸਿਮਰਨਜੀਤ ਪਾਸਲਾ ਜਲੰਧਰ ਡੈਲੀਗੇਸ਼ਨ ਵਿੱਚ ਸ਼ਾਮਲ ਸਨ ਅਤੇ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਅਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਕੇਂਦਰੀ ਕਮੇਟੀ ਮੈਂਬਰ ਸਾਥੀ ਤੀਰਥ ਸਿੰਘ ਬਾਸੀ ਅਤੇ ਕੁਲਦੀਪ ਸਿੰਘ ਕੌੜਾ,ਰਤਨ ਸਿੰਘ ਆਦਿ ਵੀ ਡੈਲੀਗੇਸਨ ਨਾਲ ਹਾਜ਼ਰ ਰਹੇ।