Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ (ਚੌਧਰੀ) 
31 ਜਨਵਰੀ : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਆਪਣੀ ਸਮਾਜ ਸੇਵਾਵਾਂ ਨੂੰ ਅੱਗੇ ਵਧਾਉਂਦੇ ਹੋਏ ਘਰ ਤੋਂ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਤਲਵੰਡੀ ਨੇ ਦੱਸਿਆ ਕਿ ਇਸ ਵੀਰ ਨੂੰ ਬਹੁਤ ਮਾੜੀ ਹਾਲਤ ਰਾਤ ਨੂੰ ਗੜ੍ਹਦੀਵਾਲਾ ਸ਼ਹਿਰ ਤੋਂ ਲਿਆਂਦਾ ਗਿਆ ਸੀ। ਇਹ ਵੀਰ ਦੀ ਦਿਮਾਗੀ ਤੌਰ ਤੇ ਹਾਲਤ ਠੀਕ ਨਹੀਂ ਸੀ ਤੇ ਮੀਂਹ ਨਾਲ ਇਸ ਵੀਰ ਦੇ ਸਾਰੇ ਕੱਪੜੇ ਗਿੱਲੇ ਹੋਏ ਸਨ। ਫਿਰ ਇਸ ਵੀਰ ਦੀ ਵੀਡੀਓ ਸ਼ੋਸ਼ਲ ਮੀਡੀਆ ਤੇ ਪਾਈ ਗਈ ਤੇ ਵੀਰ ਸੰਦੀਪ ਸਿੰਘ ਦੇ ਭਰਾ ਮਨਦੀਪ ਸਿੰਘ ਇਸ ਵੀਰ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚੇ ਹਨ ਤੇ ਸਹੀ ਸਲਾਮਤ ਇਸ ਵੀਰ ਨੂੰ ਪਰਿਵਾਰ ਦੇ ਹਵਾਲੇ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਹਰਵਿੰਦਰ ਸਿੰਘ, ਕਮਲਜੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।