Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜਵਾਹਰ ਨਵੋਦਿਆ ਵਿਦਿਆਲਿਆ ਨੇ ਛੇਵੀਂ ਜਮਾਤ ਦੇ ਦਾਖਲੇ ਲਈ ਆਨਲਾਈਨ ਰਜਿਸਟਰੇਸ਼ਨ ਦੀ ਮਿਤੀ 8 ਫਰਵਰੀ ਤੱਕ ਵਧਾਈ

ਜਵਾਹਰ ਨਵੋਦਿਆ ਵਿਦਿਆਲਿਆ ਨੇ ਛੇਵੀਂ ਜਮਾਤ ਦੇ ਦਾਖਲੇ ਲਈ ਆਨਲਾਈਨ ਰਜਿਸਟਰੇਸ਼ਨ ਦੀ ਮਿਤੀ 8 ਫਰਵਰੀ ਤੱਕ ਵਧਾਈ

ਹੁਸ਼ਿਆਰਪੁਰ (ਬਿਊਰੋ) 

ਵਿਦਿਆਰਥੀ ਵਿਦਿਆਲਿਆ ਦੀ ਵੈਬਸਾਈਟ www.navodaya.gov.in ’ਤੇ ਕਰਵਾ ਸਕਦੇ  ਹਨ ਆਨਲਾਈਨ ਰਜਿਸਟਰੇਸ਼ਨ

31 ਜਨਵਰੀ : ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਚ ਛੇਵੀਂ ਜਮਾਤ ਵਿਚ ਦਾਖਲੇ ਲਈ ਪ੍ਰੀਖਿਆ ਫਾਰਮ ਭਰਨ ਦੀ ਆਖਰੀ ਮਿਤੀ 8 ਫਰਵਰੀ ਤੱਕ ਵਧਾਈ ਗਈ ਹੈ, ਜੋ ਕਿ ਪਹਿਲਾਂ 31 ਜਨਵਰੀ ਤੱਕ ਸੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਜਮਾਤ ਛੇਵੀਂ ਵਿਚ ਦਾਖਲੇ ਲਈ ਹਾਲੇ ਫਾਰਮ ਨਹੀਂ ਭਰੇ ਹਨ, ਉਹ 8 ਫਰਵਰੀ ਤੱਕ ਆਪਣਾ ਫਾਰਮ ਵਿਦਿਆਲਿਆ ਦੀ ਵੈਬਸਾਈਟ www.navodaya.gov.in ਜਾਂ https://www/navodaya.gov.in/nvs/nvs-school/8oshiarpur/en/home/  Çਲੰਕ ’ਤੇ 8 ਫਰਵਰੀ ਤੱਕ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਪ੍ਰਿੰਸੀਪਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਿਵਾਸੀ ਅਤੇ ਇਸ ਜ਼ਿਲ੍ਹੇ ਵਿਚ ਪੰਜਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਚ ਆਗਲੇ ਵਿਦਿਅਕ ਸੈਸ਼ਨ ਵਿਚ ਛੇਵੀਂ ਜਮਾਤ ਵਿਚ ਦਾਖਲਾ ਲੈਣ ਲਈ ਆਨਲਾਈਨ ਰਸਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਹੁਸ਼ਿਆਰਪੁਰ ਜ਼ਿਲ੍ਹੇ ਦਾ ਸਥਾਈ ਨਿਵਾਸੀ ਹੋਵੇ, ਜਮਾਤ ਤੀਸਰੀ ਤੇ ਚੌਥੀ ਕਿਸੇ ਸਰਕਾਰੀ/ਸਰਕਾਰੀ ਮਾਨਤਾ ਪ੍ਰਾਪਤ ਸਕੂਲ ਤੋਂ ਪੂਰਾ ਵਿਦਿਅਕ ਸੈਸ਼ਨ ਲਗਾ ਕੇ ਪਾਸ ਕੀਤੀ ਹੋਵੇ ਅਤੇ ਉਸ ਦਾ ਜਨਮ 1-5-2011 ਤੋਂ 30-4-2013 (ਦੋਵੇਂ ਮਿਤੀਆਂ ਸ਼ਾਮਿਲ) ਦੇ ਦਰਮਿਆਨ ਹੋਵੇ।