Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਕੀਤੀਆ ਧਾਰਮਿਕ ਪ੍ਰੀਖਿਆ ਵਿੱਚ ਪੁਜੀਸ਼ਨਾਂ ਹਾਸਲ

ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਕੀਤੀਆ ਧਾਰਮਿਕ ਪ੍ਰੀਖਿਆ ਵਿੱਚ ਪੁਜੀਸ਼ਨਾਂ ਹਾਸਲ

ਗੜ੍ਹਦੀਵਾਲਾ (ਚੌਧਰੀ) 

2 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਸ਼ੈਸਨ 2021-22 ਦੇ ਇਸ ਇਮਤਿਹਾਨ ਵਿੱਚ ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਸਾਰੇ ਵਿਦਿਆਰਥੀਆਂ ਨੇ ਦੂਜੇ, ਤੀਜੇ ਅਤੇ ਚੌਥੇ ਦਰਜੇ ਦੀ ਪ੍ਰੀਖਿਆ ਵਿੱਚ ਮੱਲਾਂ ਮਾਰੀਆਂ।ਇਸ ਮੌਕੇ ਧਰਮ ਅਧਿਐਨ ਵਿਭਾਗ ਦੇ ਮੁੱਖੀ ਪ੍ਰੋ. ਜਤਿੰਦਰ ਕੌਰ ਨੇ ਦੱਸਿਆ ਕਿ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਪ੍ਰੇਰਨਾ ਅਤੇ ਸਹਿਯੋਗ ਸਦਕਾ ਕਾਲਜ ਦੇ 112 ਵਿਦਿਆਰਥੀ ਇਸ ਪ੍ਰੀਖਿਆ ਵਿੱਚ ਬੈਠੇ ਸਨ। ਜਿਨ੍ਹਾਂ ਵਿੱਚੋਂ ਦਰਜਾ ਦੂਜਾ ਦੇ 6 ਵਿਦਿਆਰਥੀਆਂ ਅਤੇ ਦਰਜਾ ਤੀਜਾ ਦੇ 16 ਵਿਦਿਆਰਥੀਆਂ ਨੇ ਕ੍ਰਮਵਾਰ 2100/-, 3100/- ਰੁਪਏ ਦੇ ਵਜ਼ੀਫ਼ੇ ਪ੍ਰਾਪਤ ਕੀਤੇ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਪ੍ਰਾਪਤ ਵਜ਼ੀਫ਼ ਦੀ ਕੁੱਲ ਰਕਮ 62,200/- ਦੀ ਰਾਸ਼ੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਚਾਰਕ ਭਾਈ ਰਸ਼ਮੀਤ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੁਆਰਾ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿੱਚ ਤਕਸੀਮ ਕੀਤਾ ਗਿਆ।ਕਾਲਜ ਦਾ ਨਾਮ ਰੁਸ਼ਨਾਉਣ ਕਰਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸਮੁੱਚੇ ਸਟਾਫ਼, ਵਿਦਿਆਰਥੀਆਂ ਅਤੇ ਪ੍ਰੋ. ਜਤਿੰਦਰ ਕੌਰ ਨੂੰੁੰ ਵਧਾਈ ਦਿੱਤੀ।