Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਹੁਨਰ ਅਤੇ ਵਿਅਕਤੀਤਵ ਉਸਾਰੀ ਲਈ ਵਿਦਿਆਰਥੀਆਂ ਨੁੰ ਕੀਤਾ ਉਤਸ਼ਾਹਿਤ

ਹੁਨਰ ਅਤੇ ਵਿਅਕਤੀਤਵ ਉਸਾਰੀ ਲਈ ਵਿਦਿਆਰਥੀਆਂ ਨੁੰ ਕੀਤਾ ਉਤਸ਼ਾਹਿਤ

ਗੜ੍ਹਦੀਵਾਲਾ (ਚੌਧਰੀ) 

2 ਫਰਵਰੀ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ.ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਕੈਰੀਅਰ ਇੰਹਾਂਸਮੈਂਟ ਦੀ ਲੈਕਚਰ ਲੜ੍ਹੀ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਕੀਤੀ। ਉਹਨਾਂ ਨੇ ਆਪਣੇ ਵਿਸ਼ੇਸ਼ ਲੈਕਚਰ ਵਿੱਚ ਹੁਨਰ ਅਤੇ ਵਿਅਕਤੀਤਵ ਉਸਾਰੀ ਲਈ ਵਿਦਿਆਰਥੀਆਂ ਨੁੰ ਉਤਸ਼ਾਹਿਤ ਕੀਤਾ।ਉਹਨਾਂ ਨੇ ਵਿਦਿਆਰਥੀਆਂ ਨੁੰ ਬੇਸਿਕ-ਇੰਗਲਿਸ਼, ਜਨਰਲ ਨੌਲਜ਼, ਕੰਪਿਊਟਰ ਸੰਬੰਧਿਤ ਮੁੱਢਲੀ ਜਾਣਕਾਰੀ ਦੀ ਰੋਜ਼ਾਨਾ ਜ਼ਿੰਦਗੀ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਲੈਕਚਰ ਵਿੱਚ ਪੋਸਟ-ਗ੍ਰੈਜੂਏਸ਼ਨ ਵਿਭਾਗਾਂ ਦੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਤੇ ਕਮਿਸਟਰੀ ਵਿਭਾਗ ਦੇ ਮੁੱਖੀ ਡਾ. ਪੰਕਜ਼ ਸ਼ਰਮਾ ਨੇ ਕਿਹਾ ਕਿ ਇਹ ਲੈਕਚਰ ਵਿਦਿਆਰਥੀਆਂ ਦੀ ਸ਼ਖਸੀਅਤ ਨੁੰ ਨਿਖਾਰਨ ਵਿੱਚ ਬਹੁਤ ਮਹੱਤਵ ਪੂਰਨ ਯੋਗਦਾਨ ਦੇਣਗੇ ਅਤੇ ਉਹਨਾਂ ਇਹ ਵੀ ਕਿਹਾ ਕਿ ਵੱਖ-ਵੱਖ ਵਿਸ਼ਿਆ ਦੇ ਮਾਹਰ ਕਾਲਜ ਵਿੱਚ ਵਿਦਿਆਰਥੀਆ ਦਾ ਮਾਰਗ ਦਰਸ਼ਨ ਕਰਨ ਲਈ ਆਉਣ ਵਾਲੇ ਦਿਨਾ ਵਿੱਚ ਬੁਲਾਏ ਜਾਣਗੇ। ਕਮਰਸ ਵਿਭਾਗ ਦੇ ਅਸਿਸਟੈਟ ਪ੍ਰੋਫੈਸਰ ਕ੍ਰਿਤਿਕਾ ਸ਼ਰਮਾ ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਦਾ ਇਸ ਨਵੇਂ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਕਾਲਜ ਦੇ ਵਿਦਿਆਰਥੀਆਂ ਨੂੰ ਇਸਦਾ ਭਰਪੂਰ ਲਾਭ ਹੋਵੇਗਾ।