Prime Punjab Times

Latest news
ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ
ADVERTISEMENT
You are currently viewing ਟਿਊਸ਼ਨ ਜਾ ਰਹੇ ਵਿਦਿਆਰਥੀ ’ਤੇ ਲੁਟੇਰਿਆਂ ਨੇ ਕੀਤਾ ਤੇਜ਼ਧਾਰ ਹਥਿਆਰ ਨਾਲ ਹਮਲਾ

ਟਿਊਸ਼ਨ ਜਾ ਰਹੇ ਵਿਦਿਆਰਥੀ ’ਤੇ ਲੁਟੇਰਿਆਂ ਨੇ ਕੀਤਾ ਤੇਜ਼ਧਾਰ ਹਥਿਆਰ ਨਾਲ ਹਮਲਾ

ਫਗਵਾੜਾ ( ਲਾਲੀ ਦਾਦਰ )

* ਵਿਦਿਆਰਥੀ ਦੇ ਸਿਰ ‘ਚ ਹੋਇਆ ਗੰਭੀਰ ਜਖ਼ਮ

2 ਫਰਵਰੀ : ਸ਼ਹਿਰ ‘ਚ ਸ਼ਰੇਆਮ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਅਨਸਰਾਂ ਵਲੋਂ ਅੱਜ ਚੰਡੀਗੜ੍ਹ ਬਾਈਪਾਸ ਰੋਡ ’ਤੇ ਟਿਊਸ਼ਨ ਤੋਂ ਵਾਪਸ ਘਰ ਜਾ ਰਹੇ ਵਿਦਿਆਰਥੀ ਉੱਪਰ ਲੁੱਟ-ਖੋਹ ਦੀ ਨੀਯਤ ਨਾਲ ਤੇਜ ਧਾਰ ਹਥਿਆਰ ਨਾਲ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲੁਟੇਰਿਆਂ ਦੇ ਹਮਲੇ ਵਿੱਚ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਸਥਾਨਕ ਲੋਕਾਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ। ਵਿਦਿਆਰਥੀ ’ਤੇ ਹਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪਹੁੰਚੀ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖਮੀ ਨੌਜਵਾਨ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਬੀੜ ਪੁਆਦ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਦਿਆਰਥੀ ਕੈਂਬਰਿਜ ਸਕੂਲ ‘ਚ ਗਿਆਰਵੀਂ ਕਲਾਸ ਵਿਚ ਪੜ੍ਹਦਾ ਹੈ ਜੋ ਕਿ ਬੁੱਧਵਾਰ ਸ਼ਾਮ ਕਰੀਬ 4 ਵਜੇ ਫਗਵਾੜਾ ਤੋਂ ਟਿਊਸ਼ਨ ਪੜ੍ਹ ਕੇ ਆਪਣੀ ਐਕਟਿਵਾ ਨੰਬਰ ਪੀਬੀ 36 ਜੇ 0776 ਪਰ ਸਵਾਰ ਹੋ ਕੇ ਵਾਪਸ ਘਰ ਨੂੰ ਜਾ ਰਿਹਾ ਸੀ। ਤਾਂ ਜਦੋਂ ਉਹ ਮੇਹਲੀ ਮੇਹਟਾਂ ਪਾਈਪਾਸ ਰੋਡ ਉੱਪਰ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਦੇ ਨਜਦੀਕ ਪੁੱਜਾ ਤਾਂ ਮੋਟਰਸਾਈਕਲ ਨੰਬਰ ਪੀਬੀ 36 ਜੇ 1816 ਪਰ ਸਵਾਰ ਦੋ ਲੁਟੇਰਿਆਂ ਨੇ ਉਸ ਤੋਂ ਰਸਤਾ ਪੁੱਛਣ ਦੇ ਬਹਾਨੇ ਉਸਦਾ ਫੋਨ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਫੋਨ ਨਾ ਦੇਣ ’ਤੇ ਲੁਟੇਰਿਆਂ ਨੇ ਜਸਵਿੰਦਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਜਸਵਿੰਦਰ ਗੰਭੀਰ ਜ਼ਖ਼ਮੀ ਹੋ ਗਿਆ। ਜਿਸਦਾ ਇਲਾਜ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ। ਦੂਜੇ ਪਾਸੇ ਥਾਣਾ ਸਦਰ ਦੀ ਪੁਲਿਸ ਨੇ ਜ਼ਖਮੀ ਜਸਵਿੰਦਰ ਦੇ ਬਿਆਨ ਦਰਜ ਕਰਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐਸ.ਆਈ. ਰਸ਼ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਤਫਤੀਸ਼ ਦਾ ਦੌਰ ਜਾਰੀ ਹੈ। ਖਬਰ ਲਿਖੇ ਜਾਣ ਤੱਕ ਲੁਟੇਰੇ ਪੁਲਿਸ ਗਿਰਫਤ ਤੋਂ ਬਾਹਰ ਦੱਸੇ ਜਾ ਰਹੇ ਹਨ।
ਤਸਵੀਰ 001, ਕੈਪਸ਼ਨ- ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਜੇੇਰੇ ਇਲਾਜ ਵਿਦਿਆਰਥੀ ਜਸਵਿੰਦਰ ਤੋਂ ਘਟਨਾ ਬਾਰੇ ਜਾਣਕਾਰੀ ਲੈਂਦੇ ਹੋਏ ਸਦਰ ਪੁਲਿਸ ਦੇ ਕ੍ਰਮਚਾਰੀ।