Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਸਿਹਤ ਕਰਮਚਾਰੀ ਆਪਣੇ ਅਧੀਨ ਆਉਂਦੇ ਪ੍ਰਵਾਸੀ ਖੇਤਰਾਂ ਦੀ ਸ਼ਨਾਖਤ ਕਰਕੇ ਉਥੇ ਰਹਿਣ ਵਾਲੇ ਲੋਕਾਂ ਨੂੰ ਵੈਕਟਰ ਬੌਰਨ ਡਜੀਜ ਤੋਂ ਸੁਰਖਿਅਤ ਰੱਖਣ ਲਈ ਜਾਗਰੂਕ ਕਰਨ

ਸਿਹਤ ਕਰਮਚਾਰੀ ਆਪਣੇ ਅਧੀਨ ਆਉਂਦੇ ਪ੍ਰਵਾਸੀ ਖੇਤਰਾਂ ਦੀ ਸ਼ਨਾਖਤ ਕਰਕੇ ਉਥੇ ਰਹਿਣ ਵਾਲੇ ਲੋਕਾਂ ਨੂੰ ਵੈਕਟਰ ਬੌਰਨ ਡਜੀਜ ਤੋਂ ਸੁਰਖਿਅਤ ਰੱਖਣ ਲਈ ਜਾਗਰੂਕ ਕਰਨ

‌‌ਪਠਾਨਕੋਟ (ਅਵਿਨਾਸ਼ ਸ਼ਰਮਾ)

ਪਿੰਡਾਂ ਦੇ ਛੱਪੜਾਂ ਅਤੇ ਤਲਾਬਾਂ ਵਿਚ ਗੰਬੂਜੀਆ ਮੱਛੀਆਂ ਛੱਡੀਆਂ ਜਾਣ ਅਤੇ ਪਿਛਲੇ ਸਾਲ ਮਲੇਰੀਆ ਵਾਲੇ ਇਲਾਕੇ ਵਿੱਚ ਲੋਕਾ ਦੇ ਖੂਨ ਦੀ ਸਲਾਈਡਾਂ ਦੀ ਮੁੜ ਜਾਂਚ ਕਰਨ :-ਡਾ ਸਾਕਸ਼ੀ

‌‌3 ਜਨਵਰੀ : ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਦਫ਼ਤਰ ਦੀ ਤਰਫੋਂ, ਐਨ.ਵੀ.ਬੀ.ਡੀ.ਸੀ.ਪੀ. ਪ੍ਰੋਗਰਾਮ ਤਹਿਤ ਇੱਕ ਮੀਟਿੰਗ ਕੀਤੀ ਗਈ। ਜਿਸ ਵਿੱਚ ਮਲੇਰੀਆ ਦੀਆਂ ਸਾਰੀਆਂ ਸ਼ਾਖਾਵਾਂ ਦੇ ਅਧਿਕਾਰੀਆਂ ਅਤੇ ਸਿਹਤ ਕਰਮਚਾਰੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਕਾਰਜਕਾਰੀ ਸਿਵਲ ਸਰਜਨ ਡਾ: ਅਦਿਤੀ ਸਲਾਰੀਆ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸਾਕਸ਼ੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਪਰਵਾਸੀ ਖੇਤਰਾਂ ਦੀ ਸ਼ਨਾਖਤ ਕਰਨ ਅਤੇ ਉੱਥੇ ਰਹਿਣ ਵਾਲੇ ਲੋਕਾਂ ਨੂੰ ਮਲੇਰੀਆ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਜਾਗਰੂਕ ਕਰਨ। ਇਸ ਦੇ ਨਾਲ ਹੀ ਆਪੋ-ਆਪਣੇ ਖੇਤਰ ਵਿੱਚ ਭੱਠਿਆਂ ਦੀ ਗਿਣਤੀ ਅਤੇ ਉਨ੍ਹਾਂ ਵਿੱਚ ਰਹਿੰਦੇ ਲੋਕਾਂ ਦੀ ਗਿਣਤੀ ਵੀ ਵਿਭਾਗ ਕੋਲ ਦਰਜ ਕੀਤੀ ਜਾਵੇ। ਉਨ੍ਹਾਂ ਹਦਾਇਤਾਂ ਦਿੰਦਿਆਂ ਦੱਸਿਆ ਕਿ ਪਿੰਡ ਵਿੱਚ ਸਥਿਤ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਛੱਡੀਆਂ ਜਾਣ ਅਤੇ ਪਿਛਲੇ ਸਾਲ ਮਲੇਰੀਏ ਵਾਲੇ ਇਲਾਕਿਆਂ ਵਿੱਚ ਲੋਕਾਂ ਦੇ ਖੂਨ ਦੀਆਂ ਸਲਾਈਡਾਂ ਦੀ ਮੁੜ ਜਾਂਚ ਕੀਤੀ ਜਾਵੇ।
ਇਸ ਮੌਕੇ ਹੈਲਥ ਇੰਸਪੈਕਟਰ ਰਜਿੰਦਰ ਕੁਮਾਰ, ਅਨੋਖ ਲਾਲ, ਕੁਲਵਿੰਦਰ ਸਿੰਘ, ਗੁਰਮੁੱਖ ਸਿੰਘ, ਸੋਮਨਾਥ, ਐਮ.ਐਲ.ਟੀ. ਗਣੇਸ਼ ਪ੍ਰਸਾਦ, ਹੇਮੰਤ ਸ਼ਰਮਾ, ਨਰੇਸ਼ ਕੁਮਾਰ, ਵਿਪਨ ਆਨੰਦ, ਕੁਲਵਿੰਦਰ ਸਿੰਘ ਹਾਜ਼ਰ ਸਨ।

error: copy content is like crime its probhihated