Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਗੁਰੂ ਰਵਿਦਾਸ ਮਹਾਰਾਜ ਦੀ ਬਾਣੀ ਤੋਂ ਸੇਧ ਲੈ ਕੇ ਨਰੋਏ ਸਮਾਜ ਦੀ ਸਿਰਜਣਾਂ ਅਜੋਕੇ ਸਮੇਂ ਦੀ ਲੋੜ – ਧਾਲੀਵਾਲ

ਗੁਰੂ ਰਵਿਦਾਸ ਮਹਾਰਾਜ ਦੀ ਬਾਣੀ ਤੋਂ ਸੇਧ ਲੈ ਕੇ ਨਰੋਏ ਸਮਾਜ ਦੀ ਸਿਰਜਣਾਂ ਅਜੋਕੇ ਸਮੇਂ ਦੀ ਲੋੜ – ਧਾਲੀਵਾਲ

ਫਗਵਾੜਾ  ( ਲਾਲੀ ਦਾਦਰ )

* ਬੇਗਮਪੁਰੇ ਦਾ ਸੁਪਨਾ ਸਾਕਾਰ ਕਰਨਾ ਸਰਕਾਰਾਂ ਦਾ ਫਰਜ਼- ਸਾਂਈ ਕਰਨੈਲ ਸ਼ਾਹ

3 ਫਰਵਰੀ :  ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 646ਵੇਂ ਪ੍ਰਕਾਸ਼ ਪੁਰਬ ਦੀ ਸਮੂਹ ਫਗਵਾੜਾ ਵਾਸੀਆਂ ਨੂੰ ਵਧਾਈ ਦਿੰਦਿਆਂ ਅੱਜ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਜਿਲ੍ਹਾ ਕਾਂਗਰਸ ਪ੍ਰਧਾਨ ਤੋਂ ਇਲਾਵਾ ਸਾਂਈ ਕਰਨੈਲ ਸ਼ਾਹ ਗੱਦੀ ਨਸ਼ੀਨ ਦਰਬਾਰ ਨੂਰ-ਏ-ਖੁਦਾ ਸਾਂਈ ਮੰਗੀ ਸ਼ਾਹ ਪਿੰਡ ਸਾਹਨੀ, ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ (ਰਿਟਾ.) ਅਤੇ ਸੀਨੀਅਰ ਕਿਸਾਨ ਆਗੂ ਹਰਵਿੰਦਰ ਸਿੰਘ ਮਾਨਾਂਵਾਲੀ ਨੇ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਨੇ ਸਮੁੱਚੀ ਮਨੁੱਖਤਾ ਨੂੰ ਜਾਤੀ ਭੇਦ ਦੀ ਬੁਰਾਈ ਦਾ ਤਿਆਗ ਕਰਨ ਦਾ ਉਪਦੇਸ਼ ਦਿੰਦਿਆਂ ਇਕ ਅਜਿਹੇ ਬੇਗਮਪੁਰਾ ਸ਼ਹਿਰ ਨੂੰ ਵਸਾਉਣ ਦਾ ਸੁਪਨਾ ਦਿਖਾਇਆ ਹੈ ਜਿਸ ਵਿਚ ਹਰ ਵਰਗ ਦੇ ਲੋਕ ਆਪਸ ਵਿਚ ਮਿਲ-ਜੁਲ ਕੇ ਰਹਿਣ ਅਤੇ ਕਿਸੇ ਨੂੰ ਕੋਈ ਦੁੱਖ ਤਕਲੀਫ ਨਾ ਹੋਵੇ। ਉਹਨਾਂ ਕਿਹਾ ਕਿ ਸਾਨੂੰ ਗੁਰੂ ਮਹਾਰਾਜ ਦੀ ਬਾਣੀ ਤੋਂ ਸੇਧ ਲੈ ਕੇ ਉਹਨਾਂ ਦੀਆਂ ਸਿੱਖਿਆਵਾਂ ਤੇ ਚਲਦੇ ਹੋਏ ਗੁਰੂ ਸਾਹਿਬ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ।
ਤਸਵੀਰ 002, ਕੈਪਸ਼ਨ- ਗੱਲਬਾਤ ਕਰਦੇ ਹੋਏ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸਾਂਈ ਕਰਨੈਲ ਸ਼ਾਹ, ਰਿਟਾ. ਪਿ੍ਰੰਸੀ. ਜਸਵਿੰਦਰ ਸਿੰਘ ਬੰਗੜ ਤੇ ਕਿਸਾਨ ਆਗੂ ਹਰਵਿੰਦਰ ਸਿੰਘ ਮਾਨਾਂਵਾਲੀ।