Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਸਿੱਖਿਆਵਾਂ ਨੇ ਹਮੇਸ਼ਾਂ ਮਾਨਵਤਾ, ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਦਾ ਦਿੱਤਾ ਸੰਦੇਸ਼ : ਬ੍ਰਮ ਸ਼ੰਕਰ ਜਿੰਪਾ

ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਸਿੱਖਿਆਵਾਂ ਨੇ ਹਮੇਸ਼ਾਂ ਮਾਨਵਤਾ, ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਦਾ ਦਿੱਤਾ ਸੰਦੇਸ਼ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

–ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ’ਤੇ ਆਯੋਜਿਤ ਨਗਰ ਕੀਰਤਨ ’ਚ ਸ਼ਾਮਿਲ ਹੋ ਕੇ ਗੁਰੂ ਚਰਨਾਂ ’ਚ ਲਗਾਈ ਹਾਜ਼ਰੀ

–ਕਿਹਾ, ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਤੇ ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਪ੍ਰਸਾਰ ਲਈ ਵਚਨਬੱਧ ਹੈ

4 ਫਰਵਰੀ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼ਹਿਰ ਵਿਚ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ ਸੈਸ਼ਨ ਚੌਕ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਿਥੇ ਲੰਗਰ ਲਗਾ ਕੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ, ਉਥੇ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਵੀ ਲਗਾਈ। ਉਨ੍ਹਾਂ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਜੀ ਨੇ ਹਮੇਸ਼ਾਂ ਮਾਨਵਤਾ, ਸਮਾਜਿਕ ਸਦਭਾਵਨਾ ਅਤੇ ਮਾਨਵਤਾਵਾਦੀ ਵਿਚਾਰਧਾਰਾ ਦਾ ਉਪਦੇਸ਼ ਦਿੰਦੇ ਹੋਏ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਇਕ ਐਸੇ ਆਦਰਸ਼ ਸਮਾਜ ਦਾ ਸੰਕਲਪ ਪੇਸ਼ ਕੀਤਾ, ਜਿਥੇ ਕਿਸੇ ਨੂੰ ਕਿਸੇ ਕਿਸਮ ਦੇ ਦੁੱਖ ਵਿਚੋਂ ਨਹੀਂ ਲੰਘਣਾ ਪੈਂਦਾ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ’ਤੇ ਆਧਾਰਿਤ ਸਮਾਜ ਦੀ ਉਸਾਰੀ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਦਰਸ਼ਾਂ ਨੂੰ ਅਪਨਾਉਣ ਦੀ ਜ਼ਰੂਰਤ ਹੈ, ਕਿਉਂਕਿ ਉਨ੍ਹਾਂ ਨੇ ਬਿਨ੍ਹਾਂ ਭੇਦਭਾਵ ਦੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਤੇ ਮਹਾਪੁਰਸ਼ਾਂ ਦੀਆਂ ਸਿੱਖਿਆ ਦੇ ਪ੍ਰਚਾਰ ਪ੍ਰਸਾਰ ਲਈ ਵਚਨਬੱਧ ਹੈ, ਜੋ ਕਿ ਸਮੂਚੀ ਮਾਨਵਤਾ ਲਈ ਮਾਰਗ ਦਰਸ਼ਕ ਹੈ।