Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing 50 ਕਿਲੋ ਚੁਰਾ ਪੋਸਤ ਤੇ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਰ ਸਮੇਤ ਪੁਲਸ ਅੜਿੱਕੇ, ਇੱਕ ਫਰਾਰ

50 ਕਿਲੋ ਚੁਰਾ ਪੋਸਤ ਤੇ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਰ ਸਮੇਤ ਪੁਲਸ ਅੜਿੱਕੇ, ਇੱਕ ਫਰਾਰ

ਟਾਂਡਾ / ਦਸੂਹਾ (PPT NEWS ) 

5 ਜਨਵਰੀ : 50 ਕਿੱਲੋ ਚੂਰਾ ਪੋਸਤ ਅਤੇ 50 ਹਜ਼ਾਰ ਰੁਪਏ ਦੀ ਡਰੱਗ ਮਨੀ ਤੇ ਇੱਕ ਵਿਅਕਤੀ ਨੂੰ ਟਾਂਡਾ ਪੁਲਿਸ ਨੇ ਕਾਰ ਸਮੇਤ ਕਾਬੂ ਕੀਤਾ ਹੈ ਜਦਕਿ ਕਾਰ ਚਾਲਕ ਭੱਜਣ ਵਿਚ ਸਫਲ ਹੋ ਗਿਆ । ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਰਕੇਸ਼ ਕੁਮਾਰ ਪੁੱਤਰ ਬਲਦੇਵ ਰਾਜ ਤੇ ਭੱਜਣ ਵਾਲੇ ਮੁਲਜ਼ਮ ਦੀ ਪਛਾਣ ਸੋਨੂੰ ਪੁੱਤਰ ਲੱਭ ਵਾਸੀ ਪਿੰਡ ਗੰਨਾ ਥਾਣਾ ਫਿਲੌਰ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ ।

ਇਸ ਸਬੰਧੀ ਐੱਸਐੱਚਓ ਟਾਂਡਾ ਮਲਕੀਅਤ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ‘ਤੇ ਕਾਬੂ ਪਾਉਣ ਲਈ ਚਲਾਈ ਮੁਹਿੰਮ ਤਹਿਤ ਟਾਂਡਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਏਐੱਸਆਈ ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਨੈਸ਼ਨਲ ਹਾਈਵੇ ਤੇ ਪੈਂਦੇ ਪਿੰਡ ਮੂਨਕਾਂ ਨੇੜਿਓਂ ਗਸ਼ਤ ਦੌਰਾਨ ਕੀਤੀ ਨਾਕਾਬੰਦੀ ਦੌਰਾਨ ਇੱਕ ਕਾਰ ਨੂੰ ਸ਼ੱਕ ਦੀ ਬਿਨਾਹ ਤੇ ਰੁੱਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਕਾਰ ਰੋਕ ਭੱਜ ਗਿਆ। ਜਦਕਿ ਦੂਜੇ ਕਾਰ ਸਵਾਰ ਨੂੰ ਮੌਕੇ ਪੁਲਿਸ ਪਾਰਟੀ ਵਲੋਂ ਕਾਬੂ ਕਰ ਲਿਆ ਗਿਆ।

ਪੁਲਿਸ ਪਾਰਟੀ ਵਲੋਂ ਮੌਕੇ ਤੇ ਕਾਰ ਦੀ ਤਲਾਸ਼ੀ ਦੌਰਾਨ 50 ਕਿੱਲੋ ਚੂਰਾ ਪੋਸਤ ਅਤੇ ਕਾਬੂ ਵਿਅਕਤੀ ਦੀ ਜੇਬ ‘ਚੋਂ 50 ਹਜ਼ਾਰ ਦੀ ਡਰੱਗ ਮਨੀ ਬਰਾਮਦ ਹੋਈ।ਏਐੱਸਆਈ ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਚੂਰਾ ਪੋਸਤ ਡਰੱਗ ਮਨੀ ਤੇ ਕਾਰ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰਕੇ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ ।