Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕਿਸਾਨਾਂ ਦਾ ਕਾਫਲਾ ਕੱਲ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਤੋਂ ਕੌਮੀ ਇਨਸਾਫ ਮੋਰਚੇ ‘ਚ ਸ਼ਮੂਲੀਅਤ ਕਰਨ ਲਈ ਹੋਵੇਗਾ ਰਵਾਨਾ : ਗੁਰਦੀਪ ਬਰਿਆਣਾ

ਕਿਸਾਨਾਂ ਦਾ ਕਾਫਲਾ ਕੱਲ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਤੋਂ ਕੌਮੀ ਇਨਸਾਫ ਮੋਰਚੇ ‘ਚ ਸ਼ਮੂਲੀਅਤ ਕਰਨ ਲਈ ਹੋਵੇਗਾ ਰਵਾਨਾ : ਗੁਰਦੀਪ ਬਰਿਆਣਾ

ਗੜ੍ਹਦੀਵਾਲਾ (ਚੌਧਰੀ) 

6 ਫਰਵਰੀ : ਕਿਸਾਨਾਂ ਦਾ ਕਾਫਲਾ ਕੱਲ  ਸੰਤ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਤੋਂ ਕੌਮੀ ਇਨਸਾਫ ਮੋਰਚੇ ‘ਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਵੇਗਾ।ਇਸ ਸਬੰਧੀ ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ,ਵਾਇਸ ਪ੍ਰਧਾਨ ਰਾਜਵੀਰ ਸਿੰਘ ਰਾਜਾ, ਜੁਆਇੰਟ ਕੈਸ਼ੀਅਰ ਸਿਮਰਜੀਤ ਸਿੰਘ ਸਿਮੂ ਨੇ ਸਯੁੰਕਤ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ 7 ਫਰਵਰੀ ਸਵੇਰੇ 8 ਵਜੇ ਗੁਰਦੁਆਰਾ ਰਾਮਪੁਰ ਖੇੜਾ ਤੋਂ ਸੰਤ ਸੇਵਾ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਦੀ ਰਹਿਨੁਮਾਈ ਹੇਠ ਕੌਮੀ ਇਨਸਾਫ ਮੋਰਚੇ ‘ਚ ਸ਼ਮੂਲੀਅਤ ਕਰਨ ਲਈ ਕਿਸਾਨਾਂ ਦਾ ਵੱਡਾ ਕਾਫਲਾ ਮੋਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਯੋਗਦਾਨ ਪਾਉਣ ਲਈ ਰਵਾਨਾ ਹੋਵੇਗਾ।ਇਸ ਮੌਕੇ ਉਨ੍ਹਾਂ ਕਿਹਾ ਕਿ ਕਿਹਾ ਕਿ ਸਰਕਾਰਾਂ ਕਸੂਰਵਾਰ ਲੋਕਾਂ ਨੂੰ ਸਜ਼ਾ ਦੇਣ ਦੀ ਬਜਾਏ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਜੇਲਾਂ ਵਿਚ ਡੱਕ ਕ ਰੱਖ ਰਹੀ ਹੈ, ਜਿਸ ਨਾਲ ਸਰਕਾਰਾਂ ਦਾ ਦੇ ਸਿੱਖ ਕੌਮ ਵਿਰੋਧੀ ਚਿਹਰਾ ਸਾਹਮਣੇ ਆ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਸੂਰਵਾਰ ਲੋਕ ਬੇਖੌਫ ਘੁੰਮ ਰਹੇ ਹਨ ਅਤੇ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਸਿੰਘ ਕੈਦ ਕਰ ਕੇ ਧੱਕੇ ਨਾਲ ਜੇਲਾਂ ਵਿਚ ਰੱਖੇ ਹੋਏ ਹਨ।ਜੋ ਕਿ ਸਿੱਖ ਕੌਮ ਪ੍ਰਤੀ ਸਰਕਾਰਾਂ ਦਾ ਮਾੜਾ ਸਲੂਕ ਸਾਹਮਣੇ ਹੈ ਪਰ ਸਿੱਖ ਕੌਮ ਇਸ ਨੂੰ ਕਦੇ ਬਰਦਾਸ਼ਤ ਨਹੀਂ ਕਰ ਸਕਦੀ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਸਮੇਂ ਸਿਰ ਗੁਰੁਦਆਰਾ ਰਾਮਪੁਰ ਖੇੜਾ ਸਾਹਿਬ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪਹਿਲਾਂ ਵੀ ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ ਦਾ ਇੱਕ ਕਾਫਲੇ ਵਲੋਂ ਕੌਮੀ ਇਨਸਾਫ ਮੋਰਚੇ ‘ਚ ਸ਼ਮੂਲੀਅਤ ਕੀਤੀ ਗਈ ਸੀ।